Monday, February 2, 2026

ਆਮ ਆਦਮੀ ਕਲੀਨਿਕਾਂ ਦੀਆਂ ਸਿਹਤ ਸੇਵਾਵਾਂ ‘ਚ ਹੋਰ ਹੋਵੇਗਾ ਵਾਧਾ-ਡਿਪਟੀ ਕਮਿਸ਼ਨਰ

Date:

spot_img

👉ਆਮ ਆਦਮੀ ਕਲੀਨਿਕਾਂ ਵਿਚੇ 100 ਕਿਸਮ ਦੀਆਂ ਦਵਾਈਆਂ ਤੇ 40 ਪ੍ਰਕਾਰ ਦੇ ਟੈਸਟ ਉਪਲੱਬਧ
👉ਮੈਡੀਕਲ ਅਫ਼ਸਰਾਂ ਦੀ ਟਰੇਨਿੰਗ ਹੋਈ
Mansa News:ਆਮ ਆਦਮੀ ਕਲੀਨਿਕਾਂ ਵਿਖੇ ਮੁੱਢਲੀਆਂ ਸਿਹਤ ਸਹੂਲਤਾਂ ਵਿੱਚ ਵਾਧਾ ਕਰਨ ਲਈ ਅਤੇ ਸਿਹਤ ਸੁਵਿਧਾਵਾਂ ਨੂੰ ਜ਼ਮੀਨੀ ਪੱਧਰ ‘ਤੇ ਮੁਹੱਈਆ ਕਰਾਉਣ ਦੇ ਮਕਸਦ ਨਾਲ ਜ਼ਿਲ੍ਹਾ ਮਾਨਸਾ ਦੇ ਆਮ ਆਦਮੀ ਕਲੀਨਿਕਾਂ ਦੇ ਸਮੂਹ ਮੈਡੀਕਲ ਅਫ਼ਸਰਾਂ ਨੂੰ ਟ੍ਰੇਨਿੰਗ ਦਿੱਤੀ ਗਈ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਆਈ.ਏ.ਐਸ.ਨੇ ਮੁੱਖ ਮਹਿਮਾਨ ਦੇ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵਧੀਆ ਤੇ ਮਿਆਰੀ ਸਿਹਤ ਸਹੂਲਤਾਂ ਮੁਹਈਆ ਕਰਾਉਣ ਦੇ ਮਕਸਦ ਨਾਲ ਤਰ੍ਹਾਂ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ।ਇਸ ਲੜੀ ਦੇ ਤਹਿਤ ਆਮ ਆਦਮੀ ਕਲੀਨਿਕਾਂ ‘ਤੇ ਜ਼ਿਆਦਾ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ, ਕਿਉਕਿ ਜ਼ਿਆਦਾਤਰ ਲੋਕ ਇੰਨ੍ਹਾਂ ਕਲੀਨਿਕਾਂ ਦੀਆਂ ਸੇਵਾਵਾਂ ‘ਤੇ ਨਿਰਭਰ ਹਨ।ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਤਾਰ ਆਮ ਆਦਮੀ ਕਲੀਨਕਾਂ ‘ਤੇ ਮਿਲਣ ਵਾਲੀਆਂ ਸਹੂਲਤਾਂ ਵਿਚ ਵਾਧਾ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਘਰ ਦੇ ਨੇੜੇ ਹੀ ਮਿਲ ਸਕਣ।

ਇਹ ਵੀ ਪੜ੍ਹੋ  ਪੰਜਾਬ ਦੇ ਵਸਨੀਕਾਂ ਲਈ ਵੱਡਾ ਤੋਹਫ਼ਾ; ਧੂਰੀ ਰੇਲਵੇ ਓਵਰਬ੍ਰਿਜ ਦਾ ਕੰਮ ਜਲਦੀ ਸ਼ੁਰੂ ਹੋਵੇਗਾ: ਮੁੱਖ ਮੰਤਰੀ

ਉਨ੍ਹਾਂ ਡਾਕਟਰਾਂ ਨੂੰ ਤਨਦੇਹੀ ਨਾਲ ਕੰਮ ਕਰਨ ਲਈ ਵੀ ਕਿਹਾ।ਇਸ ਮੌਕੇ ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਆਮ ਆਦਮੀ ਕਲੀਨਿਕਾਂ ਵਿਖੇ ਪਹਿਲਾਂ 100 ਕਿਸਮ ਦੀਆਂ ਦਵਾਈਆਂ ਅਤੇ 40 ਕਿਸਮ ਦੇ ਲੈਬ ਟੈਸਟ ਮੁਹਈਆ ਕਰਵਾਏ ਜਾ ਰਹੇ ਹਨ। ਇਸ ਤੋਂ ਇਲਾਵਾ 15 ਦਿਨ ਪਹਿਲਾਂ ਵੀ ਆਮ ਆਦਮੀ ਕਲੀਨਿਕਾਂ ਦੇ ਡਾਕਟਰਾਂ ਨੂੰ ਗਰਭਵਤੀ ਮਾਵਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਲਈ ਇੱਕ ਟ੍ਰੇਨਿੰਗ ਦਿੱਤੀ ਗਈ ਸੀ।ਇਸੇ ਲੜੀ ਤਹਿਤ ਅੱਜ ਦੇ ਟ੍ਰੇਨਿੰਗ ਸੈਸ਼ਨ ਦੌਰਾਨ ਸਿਵਲ ਸਰਜਨ ਨੇ ਜ਼ਿਲ੍ਹੇ ਦੇ ਆਮ ਆਦਮੀ ਕਲੀਨਿਕਾਂ ਦੇ ਸਮੂਹ ਮੈਡੀਕਲ ਅਫ਼ਸਰਾਂ ਨੂੰ ਤਨਦੇਹੀ, ਇਮਾਨਦਾਰੀ ਅਤੇ ਆਪਣਾ ਫਰਜ਼ ਸਮਝ ਕੇ ਸੇਵਾ ਕਰਨ ਕਰਨ ਲਈ ਕਿਹਾ ਤਾਂ ਜੋ ਉੱਥੇ ਆਉਣ ਵਾਲੇ ਮਰੀਜ਼ ਅਤੇ ਉਨ੍ਹਾਂ ਦੇ ਵਾਰਸਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਪੰਜਾਬ ਸਰਕਾਰ ਦੇ ਸਰਕਾਰੀ ਹਸਪਤਾਲਾਂ ਦੇ ਮਾਣ ਸਨਮਾਨ ਵਿੱਚ ਵਾਧਾ ਹੋਵੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਟੀਚਾ ਹੈ ਕਿ ਵਧ ਤੋਂ ਵਧ ਸਿਹਤ ਸਹੂਲਤਾਂ ਘਰ ਦੇ ਨੇੜੇ ਹੀ ਮਿਲਣ।

ਇਹ ਵੀ ਪੜ੍ਹੋ  AAP ਦਾ ਵੱਡਾ Action; ਮਜੀਠੀਆ ਵਿਰੁੱਧ ਕਾਰਵਾਈ ‘ਤੇ ਸਵਾਲ ਚੁੱਕਣ ਵਾਲੇ MLA ਨੂੰ ਪਾਰਟੀ ਤੋਂ ਬਾਹਰ ਕੱਢਿਆ

ਇਸ ਵਿਚ ਆਮ ਆਦਮੀ ਕਲੀਨਕਾਂ ਦੀ ਵੱਡੀ ਭੂਮਿਕਾ ਹੈ। ਉਨ੍ਹਾਂ ਕਿਹਾ ਕਿ ਡਾਕਟਰਾਂ ਨੂੰ ਗੈਰ ਸੰਚਾਰੀ ਬਿਮਾਰੀਆਂ,ਹਲਕਾਅ, ਦਰਮਿਆਨੇ ਅਤੇ ਗੰਭੀਰ ਕੁਪੋਸ਼ਣ ਅਤੇ ਹੋਰ ਕਈ ਬਿਮਾਰੀਆਂ ਸਬੰਧੀ ਵਿਸਥਾਰ ਵਿੱਚ ਟੈਕਨੀਕਲ ਡਾਕਟਰਾਂ ਦੁਆਰਾ ਟ੍ਰੇਨਿੰਗ ਦਿੱਤੀ ਗਈ ਤਾਂ ਜੋ ਇੰਨ੍ਹਾਂ ਬਿਮਾਰੀਆਂ ਸਬੰਧੀ ਇੰਨ੍ਹਾਂ ਕਲੀਨਿਕਾਂ ‘ਤੇ ਮਰੀਜ਼ਾਂ ਨੂੰ ਸਹੂਲਤਾਂ ਮੁਹੱਈਆ ਕਰਵਾ ਸਕਣ।ਇਸ ਮੌਕੇ ਡਾ. ਰਵਿੰਦਰ ਸਿੰਗਲਾ ਸਹਾਇਕ ਸਿਵਲ ਸਰਜਨ, ਡਾ. ਪਰਵਿਸ਼ ਜਿੰਦਲ ਬੱਚਿਆਂ ਦੇ ਮਾਹਿਰ, ਡਾ. ਵੇਦ ਪ੍ਰਕਾਸ਼ ਸੰਧੂ ਸੀਨੀਅਰ ਮੈਡੀਕਲ ਅਫਸਰ ਸਰਦੂਲਗੜ੍ਹ,ਡਾ. ਪ੍ਰਵੀਨ ਜਨਰਲ ਸਰਜਨ ਨੇ ਆਪਣੇ ਆਪਣੇ ਵਿਸ਼ੇ ‘ਤੇ ਸਾਰੇ ਡਾਕਟਰਾਂ ਨੂੰ ਟ੍ਰੇਨਿੰਗ ਦਿੱਤੀ,ਇਸ ਤੋਂ ਇਲਾਵਾ ਇਸ ਮੌਕੇ ਜ਼ਿਲਾ ਪ੍ਰੋਗਰਾਮ ਮੈਨੇਜਰ ਅਵਤਾਰ ਸਿੰਘ, ਡਾ. ਗੁਰਪਿਆਰ ਸਿੰਘ ਆਮ ਆਦਮੀ ਕਲੀਨਿਕ ਰੰਗੜਿਆਲ, ਡਾ. ਧੀਰਜ ਜੈਨ ਆਮ ਆਦਮੀ ਕਲੀਨਿਕ ਬੋਹਾ ਤੋਂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img

Popular

More like this
Related

Big News; ਜੇਲ੍ਹ ‘ਚ ਬੰਦ ਬਿਕਰਮ ਮਜੀਠਿਆ ਦੇ ਹੱਕ ‘ਚ ਖੁੱਲ ਕੇ ਆਏ ਡੇਰਾ ਬਿਆਸ ਦੇ ਮੁਖੀ

Nabha News: ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ...

ਜੇਲ੍ਹ ‘ਚ ਬੰਦ ਬਿਕਰਮ ਮਜੀਠਿਆ ਨੂੰ ਮੁੜ ਮਿਲਣ ਪੁੱਜੇੇ ਡੇਰਾ ਬਿਆਸ ਦੇ ਮੁਖੀ

Nabha News: dera-beas chief; ਆਮਦਨ ਤੋਂ ਵੱਧ ਜਾਇਦਾਦ ਬਣਾਉਣ...

Bathinda ‘ਚ ਇੱਕ ਹੋਰ ਨਸ਼ਾ ਤਸਕਰ ਦੇ ਮਕਾਨ ‘ਤੇ ਚੱਲਿਆ ਪੁਲਿਸ ਦਾ ਪੀਲਾ ਪੰਜ਼ਾ

Bathinda News: Bathinda ; ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ...