Thursday, April 16, 2026
spot_img
spot_img

ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਕਾਰਵਾਈ ਕਰਦਿਆਂ 1133 ਦੋਸ਼ੀਆਂ ਨੂੰ ਕੀਤਾ ਜਾ ਚੁੱਕਾ ਹੈ ਗ੍ਰਿਫਤਾਰ

Date:

spot_img

👉ਨਸ਼ਾਂ ਤਸਕਰਾਂ ਦੀ 10 ਕਰੋੜ ਦੇ ਕਰੀਬ ਦੀ ਜਾਇਦਾਦ ਕੀਤੀ ਗਈ ਫਰੀਜ਼
👉1 ਮਾਰਚ ਤੋਂ ਹੁਣ ਤੱਕ 708 ਮੁਕੱਦਮੇ ਕੀਤੇ ਦਰਜ
Bathinda News: ਮੁੱਖ ਮੰਤਰੀ ਪੰਜਾਬ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ‘ਯੁੱਧ ਨਸ਼ਿਆ ਵਿਰੁੱਧ’ ਮੁਹਿੰਮ ਤਹਿਤ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਵਿਆਪਕ ਪੱਧਰ ਤੇ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਐਸਐਸਪੀ ਅਮਨੀਤ ਕੌਂਡਲ ਨੇ ਸਾਂਝੀ ਕੀਤੀ।

ਇਹ ਵੀ ਪੜ੍ਹੋ  Bathinda ‘ ਚ DSP ਦਾ ਰੀਡਰ ਕਮ ਗੰਨਮੈਨ 1 ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਇਸ ਦੌਰਾਨ ਐਸਐਸਪੀ ਅਮਨੀਤ ਕੌਂਡਲ ਨੇ ਦੱਸਿਆ ਕਿ ਪੁਲਿਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਕਾਰਵਾਈ ਕਰਦੇ ਹੋਏ 1 ਮਾਰਚ 2025 ਤੋਂ ਹੁਣ ਤੱਕ 708 ਮੁਕੱਦਮੇ ਦਰਜ ਕਰਕੇ 1133 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਅੰਦਰ ਹੁਣ ਤੱਕ ਨਸ਼ਾਂ ਤਸਕਰਾਂ ਦੀ 9,72,38,899 ਰੁਪਏ ਦੇ ਕਰੀਬ ਦੀ ਜਾਇਦਾਦ ਫਰੀਜ ਕੀਤੀ ਜਾ ਚੁੱਕੀ ਹੈ। ਇਸ ਮੌਕੇ ਉਨ੍ਹਾਂ ਇਹ ਵੀ ਸਪਸ਼ਟ ਕੀਤਾ ਕਿ ਕੋਈ ਵੀ ਨਸ਼ੇ ਵੇਚ ਕੇ ਜਾਇਦਾਦ ਬਣਾਏਗਾ ਉਸ ਨੂੰ ਸਮਰੱਥ ਅਥਾਰਟੀ ਪਾਸੋਂ ਕਾਨੂੰਨੀ ਪ੍ਰਕਿਰਿਆ ਮੁਤਾਬਿਕ ਮੰਨਜ਼ੂਰੀ ਹਾਸਿਲ ਉਪਰੰਤ ਅਟੈਚ ਕਰਵਾਇਆ ਜਾਵੇਗਾ।

ਇਹ ਵੀ ਪੜ੍ਹੋ ਪਾਕਿਸਤਾਨੀ DON ਦੀਆਂ ਵੀਡੀਓਜ਼ ਸ਼ੇਅਰ ਕਰਨ ਵਾਲੇ ਦੋ ਪੰਜਾਬੀ ਨੌਜਵਾਨ ਪੁਲਿਸ ਵੱਲੋਂ ਗ੍ਰਿਫਤਾਰ

ਜ਼ਿਲ੍ਹਾ ਵਾਸੀਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਕਿਹਾ ਕਿ ਨਸ਼ਿਆਂ ਦੇ ਕੋਹੜ ਨੂੰ ਜੜੋ ਖਤਮ ਕਰਨ ਲਈ ਪੁਲਿਸ ਦਾ ਸਹਿਯੋਗ ਦਿੱਤਾ ਜਾਵੇ, ਜੇਕਰ ਕਿਸੇ ਏਰੀਏ ਜਾਂ ਆਸ-ਪਾਸ ਕੋਈ ਨਸ਼ੇ ਦਾ ਗੈਰ ਕਾਨੂੰਨੀ ਤੌਰ ‘ਤੇ ਧੰਦਾ ਕਰਦਾ ਹੈ ਤਾਂ ਪੰਜਾਬ ਸਰਕਾਰ ਦੀ ਐਂਟੀ ਡਰੱਗ ਹੈਲਪਲਾਈਨ ਨੰਬਰ 97791-00200 ਜਾਂ ਬਠਿੰਡਾ ਪੁਲਿਸ ਦੀ ਐਂਟੀ ਡਰੱਗ ਹੈਲਪਲਾਈਨ ਨੰਬਰ 91155-02252 ਤੇ ਜਾਣਕਾਰੀ ਸਾਂਝੀ ਕਰ ਸਕਦੇ ਹੋ। ਉਨ੍ਹਾਂ ਇਹ ਵੀ ਕਿਹਾ ਕਿ ਜਾਣਕਾਰੀ ਦੇਣ ਵਾਲੇ ਦਾ ਨਾਮ ਅਤੇ ਪਹਿਚਾਣ ਗੁਪਤ ਰੱਖੀ ਜਾਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...