ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਮੀਰੀ ਪੀਰੀ ਦਿਵਸ

Date:

spot_img

👉ਐਡਵੋਕੇਟ ਧਾਮੀ ਨੇ ਮੀਰੀ ਪੀਰੀ ਦਿਵਸ ਦੀ ਸੰਗਤਾਂ ਨੂੰ ਦਿੱਤੀ ਵਧਾਈ

Amritsar News: ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ ਪੀਰੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਉਪਰੰਤ ਸੰਗਤ ਨੂੰ ਪਾਵਨ ਹੁਕਮਨਾਮਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ ਨੇ ਸਰਵਣ ਕਰਵਾਇਆ।

ਇਹ ਵੀ ਪੜ੍ਹੋ ਬਲਕਾਰ ਸਿੰਘ ਬਰਾੜ ਤੇ ਜਗਸੀਰ ਸਿੰਘ ਜੱਗਾ ਕਲਿਆਣ ਬਣੇ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੇ ਮੈਂਬਰ

ਸਮਾਗਮ ਦੌਰਾਨ ਸੰਬੋਧਨ ਕਰਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸੰਗਤਾਂ ਨੂੰ ਮੀਰੀ ਪੀਰੀ ਦਿਵਸ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਵੱਲੋਂ ਸਿੱਖ ਕੌਮ ਨੂੰ ਮੀਰੀ ਪੀਰੀ ਦੇ ਸਿਧਾਂਤ ਨਾਲ ਜੋੜ ਕੇ ਜੋ ਮਾਰਗ ਦਿਖਾਇਆ ਗਿਆ, ਉਹ ਧਰਮ ਦੀ ਕਮਾਈ ਕਰਦਿਆਂ ਸੱਚ ਦੀ ਰਾਜਨੀਤੀ ਰਾਹੀਂ ਮਜਲੂਮਾਂ ਦੀ ਰੱਖਿਆ ਕਰਨ ਵਾਲਾ ਹੈ। ਉਨ੍ਹਾਂ ਕਿਹਾ ਕਿ ਸੰਸਾਰ ਅੰਦਰ ਸਮਝਿਆ ਜਾਂਦਾ ਸੀ ਕਿ ਧਰਮ ਤੇ ਰਾਜਨੀਤੀ ਵੱਖਰੀ ਹੈ, ਪਰ ਗੁਰੂ ਸਾਹਿਬਾਨ ਨੇ ਸਿੱਖਾਂ ਨੂੰ ਇਕ ਨਿਵੇਕਲਾ ਸਿਧਾਂਤ ਦਿੱਤਾ। ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮੀਰ ਨੂੰ ਜ਼ੁਲਮ ਦੇ ਰਾਹ ਚੱਲਣ ਤੋਂ ਵਰਜਿਆ ਅਤੇ ਪੀਰ ਨੂੰ ਪਖੰਡ ਤੇ ਕਰਮ ਕਾਂਡ ਛੱਡ ਕੇ ਪਰਮਾਤਮਾ ਨਾਲ ਜੁੜਨ ਦੀ ਪ੍ਰੇਰਨਾ ਕੀਤੀ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਸਿਧਾਂਤ ਅਨੁਸਾਰ ਹੀ ਗੁਰੂ ਹਰਗੋਬਿੰਦ ਸਾਹਿਬ ਜੀ ਨੇ ਧਰਮ ਤੇ ਰਾਜਨੀਤੀ ਨੂੰ ਇਕੱਠਿਆ ਕੀਤਾ ਅਤੇ ਮੀਰੀ ਪੀਰੀ ਦੀਆਂ ਕਿਰਪਾਨਾਂ ਧਾਰਨ ਕਰਕੇ ਰੂਹਾਨੀਅਤ ਦੇ ਨਾਲ-ਨਾਲ ਸਿੱਖਾਂ ਨੂੰ ਰਾਜਸੀ ਸ਼ਕਤੀ ਲਈ ਵੀ ਪ੍ਰੇਰਿਆ।

ਇਹ ਵੀ ਪੜ੍ਹੋ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 7 ਨੂੰ, ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਣ ਦੀ ਤਿਆਰੀ

ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੇ ਗੁਰੂ ਸਿਧਾਂਤਾਂ ’ਤੇ ਅਮਲ ਕਰਦਿਆਂ ਇਨਸਾਫ਼ ਦਾ ਅਜਿਹਾ ਰਾਜ ਦਿੱਤਾ, ਜਿਸ ਦੀ ਦੁਨੀਆ ਅੰਦਰ ਕਿਧਰੇ ਮਿਸਾਲ ਨਹੀਂ ਮਿਲਦੀ। ਉਨ੍ਹਾਂ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਇੱਕ ਸਾਂਝੇ ਪਰਿਵਾਰ ਵਾਂਗ ਵਿਚਰਦਿਆਂ ਗੁਰੂ ਸਾਹਿਬ ਦੇ ਸਿਧਾਂਤ ਨੂੰ ਆਪਣੇ ਜੀਵਨ ਵਿੱਚ ਅਪਣਾਈਏ। ਸਮਾਗਮ ਦੌਰਾਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੀਆਂ ਮੀਰੀ ਪੀਰੀ ਦੀਆਂ ਕਿਰਪਾਨਾਂ ਦੇ ਸੰਗਤ ਨੂੰ ਦਰਸ਼ਨ ਵੀ ਕਰਵਾਏ ਗਏ।ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਦੀ ਸਿੱਖ ਸੰਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਤੋਂ ਬਾਅਦ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਜੀ ਨੇ ਧਰਮ ਅਨੁਸਾਰੀ ਰਾਜ ਦੇ ਸੰਕਲਪ ਨੂੰ ਸਿਧਾਂਤਕ ਤੌਰ ’ਤੇ ਅੱਗੇ ਵਧਾਇਆ ਅਤੇ ਮੀਰੀ ਤੇ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕੀਤੀਆਂ।

ਇਹ ਵੀ ਪੜ੍ਹੋ 15000 ਰੁਪਏ ਰਿਸ਼ਵਤ ਲੈਂਦਾ PSPCL ਦਾ ਜੇ. ਈ. ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ, ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਗੁਰਮੁੱਖ ਸਿੰਘ, ਗਿਆਨੀ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਸਕੱਤਰ ਸ. ਪ੍ਰਤਾਪ ਸਿੰਘ, ਵਧੀਕ ਸਕੱਤਰ ਸ. ਬਿਜੈ ਸਿੰਘ, ਸ. ਪ੍ਰੀਤਪਾਲ ਸਿੰਘ, ਸ੍ਰੀ ਦਰਬਾਰ ਸਾਹਿਬ ਦੇ ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਸ. ਅੰਮ੍ਰਿਤਪਾਲ ਸਿੰਘ ਕੁਲਾਰ, ਸੁਪਰਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਜਸਪਾਲ ਸਿੰਘ, ਸ. ਬਿਕਰਮਜੀਤ ਸਿੰਘ ਝੰਗੀ, ਸ. ਜੁਗਰਾਜ ਸਿੰਘ, ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਕਾਦੀਆਂ ਸਮੇਤ ਸੰਗਤਾਂ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

मुख्यमंत्री ने सभी विभागों को अपने 5 साल का रोडमैप एआई टूल पर अपलोड करने के दिए निर्देश

👉मुख्यमंत्री ने हरियाणा विजन-2047 के तहत पुलिस हाउसिंग कॉरपोरेशन...

मुख्यमंत्री ने मार्च 2027 तक 12 फुट की हर सड़क को 18 फुट चौड़ा करने के निर्देश दिए

👉मुख्यमंत्री श्री नायब सिंह सैनी ने हरियाणा विजन-2047 के...

प्रदेश में सभी पात्र परिवारों को दी जाएगी आवास सुविधा: मुख्यमंत्री

👉मुख्यमंत्री श्री नायब सिंह सैनी ने हरियाणा विजन-2047 के...