spot_img
spot_img

Mohit Gupta ਬਣੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ

Date:

spot_img

Bathinda News: ਬਠਿੰਡਾ ਸ਼ਹਿਰੀ ਹਲਕੇ ਨਾਲ ਸੰਬੰਧਿਤ ਸ਼੍ਰੋਮਣੀ ਅਕਾਲੀ ਦਲ ਦੇ ਨਾਮਵਰ ਆਗੂ ਮੋਹਿਤ ਗੁਪਤਾ ਨੂੰ ਪਾਰਟੀ ਨੇ ਸੀਨੀਅਰ ਮੀਤ ਪ੍ਰਧਾਨ ਦੀ ਅਹਿਮ ਜਿੰਮੇਵਾਰੀ ਦਿੱਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾਕਟਰ ਦਲਜੀਤ ਸਿੰਘ ਚੀਮਾ ਵੱਲੋਂ ਬੀਤੇ ਕੱਲ੍ਹ ਪਾਰਟੀ ਦੇ ਨਵੇਂ ਅਹੁਦੇਦਾਰਾਂ ਦਾ ਐਲਾਨ ਕੀਤਾ ਗਿਆ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨੇੜਲੇ ਸਾਥੀਆਂ ਵਿੱਚ ਸ਼ੁਮਾਰ ਮੋਹਿਤ ਗੁਪਤਾ ਨੂੰ ਇਸ ਤੋਂ ਪਹਿਲਾਂ ਪਾਰਟੀ ਦੀ ਸਭ ਤੋਂ ਮਹੱਤਵਪੂਰਨ ਵਰਕਿੰਗ ਕਮੇਟੀ ਦਾ ਮੈਂਬਰ ਵੀ ਨਾਮਜਦ ਕੀਤਾ ਗਿਆ ਸੀ। ਦੱਸਣਾ ਬਣਦਾ ਹੈ ਕਿ ਭਾਜਪਾ ਦੇ ਨਾਮੀ ਆਗੂ ਰਹੇ ਮੋਹਿਤ ਗੁਪਤਾ ਆਪਣੇ ਸਿਆਸੀ ਗੁਰੂ ਤੇ ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਵਿੱਚ ਆਏ ਸਨ।

ਇਹ ਵੀ ਪੜ੍ਹੋ  SYL ਮੁੱਦਾ; ਪੰਜਾਬ ਤੇ ਹਰਿਆਣਾ ਦੇ ਮੁੱਖ ਮੰਤਰੀਆਂ ਦੀ ਦਿੱਲੀ ਵਿੱਚ ਮੀਟਿੰਗ ਅੱਜ

ਜਿਨਾਂ ਨੂੰ ਪਾਰਟੀ ਵੱਲੋਂ ਸਮੇਂ-ਸਮੇਂ ‘ਤੇ ਮਹੱਤਵਪੂਰਨ ਜਿੰਮੇਵਾਰੀਆਂ ਦਿੱਤੀਆਂ ਗਈਆਂ। ਉਧਰ ਅਕਾਲੀ ਦਲ ਵੱਲੋਂ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕਰਨ ‘ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਸਹਿਤ ਸਮੁੱਚੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਮੋਹਿਤ ਗੁਪਤਾ ਨੇ ਕਿਹਾ ਕਿ ਉਹ ਅਕਾਲੀ ਦਲ ਦੀਆਂ ਨੀਤੀਆਂ ਨੂੰ ਘਰ ਘਰ ਤੱਕ ਪਹੁੰਚਾਉਣ ਦੇ ਲਈ ਪੂਰੀ ਮਿਹਨਤ ਦੇ ਨਾਲ ਕੰਮ ਕਰਨਗੇ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਪਿਛਲੇ ਸਮੇਂ ਦੌਰਾਨ ਅਕਾਲੀ ਸਰਕਾਰ ਵੱਲੋਂ ਕੀਤੇ ਕੰਮਾਂ ਨੂੰ ਯਾਦ ਕਰ ਰਹੇ ਹਨ, ਜਿਸ ਦੇ ਚਲਦੇ ਸਾਲ 2027 ਦੇ ਵਿੱਚ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਮੁੜ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਨੀ ਯਕੀਨੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Fazilka Police ਵੱਲੋਂ 5 ਨਜਾਇਜ ਹਥਿਆਰਾਂ ਸਮੇਤ 1 ਕਾਬੂ

Fazilka News: Fazilka Police ਵੱਲੋਂ ਮਾੜੇ ਅਨਸਰਾਂ ਖਿਲਾਫ ਚਲਾਈ...

Teacher ਦੀ ਸ਼ਿਕਾਇਤ ‘ਤੇ BPEO ਦਫ਼ਤਰ ਦੇ ਕਲਰਕ ਨੂੰ ਵਿਜੀਲੈਂਸ ਨੇ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Hoshiarpur News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ...