Thursday, April 16, 2026
spot_img
spot_img

Travel Agent ਦੀ ਠੱਗੀ ਦਾ ਸ਼ਿਕਾਰ ਹੋਏ ਕਿਸਾਨ ਨੇ ਚੁੱਕਿਆ ਖੌਫ਼ਨਾਕ ਕਦਮ, ਪੁਲਿਸ ਨੇ ਕੀਤੀ ਕਾਰਵਾਈ

Date:

spot_img

Faridkot News: ਫ਼ਰੀਦਕੋਟ ਜ਼ਿਲ੍ਹੇ ਦੀ ਸਬ ਡਿਵੀਜ਼ਨ ਜੈਤੋ ਦੇ ਅਧੀਨ ਆਉਂਦੇ ਪਿੰਡ ਮੱਤਾ ਵਿਖੇ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸਦੇ ਵਿਚ ਇੱਕ ਕਿਸਾਨ ਨੇ ਆਪਣੇ ਹੀ ਘਰ ਵਿਚ ਫ਼ਾਹਾ ਲੈ ਕੇ ਆਤਮਹੱਤਿਆ ਕਰ ਲਈ। ਪਿੰਡ ਵਾਲਿਆਂ ਮੁਤਾਬਕ ਮ੍ਰਿਤਕ ਕਿਸਾਨ ਸੁਰਜੀਤ ਸਿੰਘ (54 ਸਾਲ) ਵੱਲੋਂ ਇਹ ਕਦਮ ਆਪਣੇ ਕੈਨੇਡਾ ਭੇਜੇ ਪੁੱਤਰ ਨਾਲ ਟਰੈਵਲ ਏਜੰਟ ਵੱਲੋਂ ਠੱਗੀ ਮਾਰਨ ਦੇ ਚੱਲਦੇ ਚੁੱਕਿਆ ਹੈ।

ਇਹ ਵੀ ਪੜ੍ਹੋ ਲੁਧਿਆਣਾ ‘ਚ ਬਿਜਲੀ ਸਪਲਾਈ ਬਹਾਲ ਕਰਨ ਗਏ ਠੇਕਾ ਮੁਲਾਜਮ ਲਾਈਨਮੈਂਨ ਦੀ ਕਰੰਟ ਲੱਗਣ ਕਾਰਨ ਹੋਈ ਮੌ+ਤ

ਜੈਤੋ ਪੁਲਿਸ ਨੇ ਇਸ ਮਾਮਲੇ ਵਿਚ ਸਖਤ ਕਾਰਵਾਈ ਕਰਦਿਆਂ ਕਿਸਾਨ ਦੇ ਖੁਦਕਸ਼ੀ ਨੋਟ ਵਿਚ ਜਿੰਮੇਵਾਰ ਠਹਿਰਾਏ ਗਏ ਇੱਕ ਟਰੈਵਲ ਏਜੰਟ ਵਿਰੁਧ ਪਰਚਾ ਦਰਜ਼ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਸੂਚਨਾ ਮੁਤਾਬਕ ਮ੍ਰਿਤਕ ਕਿਸਾਨ ਸੁਰਜੀਤ ਸਿੰਘ ਛੋਟੀ ਕਿਸਾਨੀਂ ਨਾਲ ਸਬੰਧ ਰੱਖਦਾ ਹੈ ਤੇ ਇੱਥੇ ਕੋਈ ਰੁਜ਼ਗਾਰ ਨਾ ਮਿਲਦਾ ਦੇਖ ਆਪਣੇ ਪੁੱਤਰ ਨੂੰ ਲੱਖਾਂ ਰੁਪਏ ਦਾ ਕਰਜ਼ਾ ਚੁੱਕ ਕੇ ਕੈਨੈਡਾ ਭੇਜਿਆ ਸੀ।

ਇਹ ਵੀ ਪੜ੍ਹੋ ਬਠਿੰਡਾ ‘ਚ ਪਿਛਲੇ ਕੁੱਝ ਦਿਨਾਂ ਤੋਂ ਲਾਪਤਾ ਜਵਾਨ ਲੜਕੀ ਦੀ ਲਾ+ਸ਼ ਝੋਨੇ ਦੇ ਖੇਤਾਂ ‘ਚੋਂ ਹੋਈ ਬਰਾਮਦ

ਪ੍ਰੰਤੂ ਟਰੈਵਲ ਏਜੰਟ ਨੇ ਜਿਸ ਕਾਲਜ਼ ਵਿਚ ਦਾਖਲਾ ਦਿਵਾਉਣ ਦਾ ਭਰੋਸਾ ਦਿਵਾਇਆ ਸੀ, ਉਹ ਸਹੀ ਨਹੀਂ ਨਿਕਲਿਆ ਤੇ ਉਸਦੇ ਪੁੱਤਰ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਜਿਸਦੇ ਚੱਲਦੇ ਸੁਰਜੀਤ ਸਿੰਘ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਚੱਲ ਰਿਹਾ ਸੀ। ਇਸੇ ਮਾਨਸਿਕ ਪ੍ਰੇਸ਼ਾਨੀ ਦੇ ਚੱਲਦੇ ਉਸਨੇ ਬੀਤੇ ਕੱਲ ਘਰ ਵਿਚ ਹੀ ਫ਼ਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਮੁਤਾਬਕ ਮਾਮਲੇ ਦੀ ਡੂੰਘਾਈ ਨਾਲ ਪੜਤਾਲ ਕੀਤੀ ਜਾ ਰਹੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...