spot_img
spot_img

ਨਰਿੰਦਰਦੀਪ ਦੀ ਹਿਰਾਸਤ ‘ਚ ਮੌਤ ਮਾਮਲੇ ‘ਚ ਇਨਸਾਫ ਦੀ ਮੰਗ ਨੂੰ ਲੈ ਕੇ ਗੋਨਿਆਣਾ ‘ਚ ਰੋਸ ਪ੍ਰਦਰਸ਼ਨ

Date:

spot_img

Goniana News:ਪਿਛਲੇ ਲਗਭਗ 50 ਦਿਨਾਂ ਤੋਂ ਇਨਸਾਫ ਦੀ ਉਡੀਕ ਕਰ ਰਹੇ ਨਰਿੰਦਰਦੀਪ ਸਿੰਘ ਨੰਨੂ ਦੇ ਪਰਿਵਾਰ ਅਤੇ ਇਸ ਮਾਮਲੇ ਲਈ ਬਣੀ 27 ਮੈਂਬਰੀ ਕਮੇਟੀ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਸਕੱਤਰ ਬਲਕਰਨ ਸਿੰਘ ਬਰਾੜ,ਕਿਰਤੀ ਕਿਸਾਨ ਯੂਨੀਅਨ ਦੇ ਸੁਬਾਈ ਆਗੂ ਰਾਜਿੰਦਰ ਸਿੰਘ ਦੀਪ ਸਿੰਘ ਵਾਲਾ, ਬੀਕੇਯੂ ਉਗਰਾਹਾਂ ਦੇ ਜਿਲ੍ਹਾ ਪ੍ਰਧਾਨ ਸਿੰਗਾਰਾ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਗੋਨਿਆਣਾ ਸ਼ਹਿਰ ‘ਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ। ਨਰਿੰਦਰਦੀਪ ਦੀ ਮੌਤ ਬਠਿੰਡਾ ਦੇ ਸੀਆਈਏ ਸਟਾਫ ਦੀ ਹਿਰਾਸਤ ਦੌਰਾਨ ਹੋਈ ਸੀ ਪਰ ਹੁਣ ਤੱਕ ਕਿਸੇ ਵੀ ਕਥਿਤ ਪੁਲਿਸ ਮੁਲਾਜ਼ਮ ਦੀ ਗ੍ਰਿਫ਼ਤਾਰੀ ਨਹੀਂ ਹੋਈ। ਗੋਨਿਆਣੇ ਦੀ ਪੰਚਾਇਤੀ ਧਰਮਸ਼ਾਲਾ ਤੋਂ ਗੋਨਿਆਣਾ ਬੱਸ ਸਟੈਂਡ ਤਕ ਰੋਸ ਮਾਰਚ ਕੱਢਿਆ ਗਿਆ।

ਇਹ ਵੀ ਪੜ੍ਹੋ  Patiala News:5 ਸਾਲ ਪਹਿਲਾਂ ਪ੍ਰੇਮ ਵਿਆਹ ਕਰਵਾਉਣ ਵਾਲੀ ‘ਲੜਕੀ’ ਨੇ 9 ਮਹੀਲਿਆਂ ਦੀ ਬੱਚੀ ਸਹਿਤ ਕੀਤੀ ਆਤਮ+ਹੱਤਿਆ

ਇਸ ਰੈਲੀ ਦੌਰਾਨ ਸਰਕਾਰ ਖਿਲਾਫ ਰੋਸ ਵਜੋਂ ਲੋਕਾਂ ਨੇ ਕਾਲੀਆਂ ਪੱਗਾਂ, ਚੁੰਨੀਆਂ ਅਤੇ ਇਨਸਾਫ ਦੀ ਮੰਗ ਵਾਲੀਆਂ ਤਖਤੀਆਂ ਹੱਥ ਵਿੱਚ ਫੜ ਕੇ ਸ਼ਾਂਤੀਪੂਰਨ ਤਰੀਕੇ ਨਾਲ ਸ਼ਮੂਲੀਅਤ ਕੀਤੀ। ਇਸ ਮੌਕੇ ਨਰਿੰਦਰਦੀਪ ਦੀ ਪਤਨੀ ਨੈਨਸੀ ਨੇ ਕਿਹਾ, “ਸਾਨੂੰ ਅਜੇ ਤੱਕ ਇਨਸਾਫ ਨਹੀਂ ਮਿਲਿਆ। ਸਾਡਾ ਹੱਸਦਾ ਵਸਦਾ ਘਰ ਉਜਾੜ ਦਿੱਤਾ ਗਿਆ ਹੈ। ਕੋਈ ਵੀ ਮੁਲਜ਼ਮ ਗ੍ਰਿਫ਼ਤਾਰ ਨਹੀਂ ਹੋਇਆ। ਉਨ੍ਹਾਂ ਰੋਜ਼ਾਨਾ ਕਤਲ, ਲੁੱਟਾਂ ਅਤੇ ਹੋਰ ਗੰਭੀਰ ਅਪਰਾਧ ਬਾਰੇ ਵੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ, ਮੰਤਰੀ ਅਤੇ ਵਿਧਾਇਕ ਸਿਰਫ ਮੂਕ ਦਰਸ਼ਕ ਬਣੇ ਹੋਏ ਹਨ।ਇਸ ਮੌਕੇ ਪਰਿਵਾਰ ਨੇ ਦੱਸਿਆ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ, ਮੰਤਰੀ ਅਮਨ ਅਰੋੜਾ ਅਤੇ ਹੋਰ ਨੇ ਇਨਸਾਫ ਦਾ ਭਰੋਸਾ ਦਿਵਾਇਆ ਸੀ, ਪਰ ਅੱਜ ਤੱਕ ਉਨ੍ਹਾਂ ਦੇ ਵਾਅਦੇ ਸਿਰਫ ਝੂਠੇ ਸਾਬਤ ਹੋਏ ਹਨ।

ਇਹ ਵੀ ਪੜ੍ਹੋ   ਰਜ਼ਵਾਹਾ ਟੁੱਟਣ ਤੋਂ ਬਾਅਦ ਬੀਮਾਰੀਆਂ ਫ਼ੈਲਣ ਦੇ ਡਰੋਂ ਸਿਹਤ ਵਿਭਾਗ ਸਾਂਈ ਨਗਰ ਵਿਚ ਹੋਇਆ ਗਤੀਸ਼ੀਲ

ਉਨ੍ਹਾਂ ਦਾ ਕਹਿਣਾ ਹੈ ਕਿ ਜੇ ਲੋੜ ਪਈ ਤਾਂ ਅਸੀਂ ਉੱਚ ਅਦਾਲਤ ਵਿੱਚ ਵੀ ਪਹੁੰਚਾਂਗੇ।ਇਸ ਮੌਕੇ ਅਮਿਤੋਜ ਸਿੰਘ ਮਾਨ ਨੇ ਕਿਹਾ ਕਿ ਨਰਿੰਦਰਦੀਪ ਦਾ ਨਿੱਕਾ ਬੱਚਾ ਹੁਣ ਪੁਲਿਸ ਦੇ ਨਾਮ ਤੋਂ ਵੀ ਡਰਦਾ ਹੈ। ਲੱਖਾ ਸਿੰਘ ਸਿਧਾਨੇ ਨੇ ਇਸਨੂੰ “ਕਾਲਾ ਦੌਰ” ਕਰਾਰ ਦਿੱਤਾ।ਇਸ ਰੋਸ ਪ੍ਰਦਰਸ਼ਨ ਵਿੱਚ ਕਿਸਾਨ, ਮਜ਼ਦੂਰ, ਵਪਾਰਕ, ਰਾਜਨੀਤਕ ਅਤੇ ਹੋਰ ਸੰਘਰਸ਼ ਜਥੇਬੰਦੀਆਂ ਦੇ ਆਗੂਆਂ ਦੇ ਨਾਲ-ਨਾਲ ਸਥਾਨਕ ਨਾਗਰਿਕਾਂ, ਕੌਂਸਲਰਾਂ ਅਤੇ ਵੱਡੀ ਗਿਣਤੀ ‘ਚ ਲੋਕਾਂ ਨੇ ਭਾਗ ਲੈ ਕੇ ਪੰਜਾਬ ਸਰਕਾਰ ਅਤੇ ਪੁਲਿਸ ਵਿਭਾਗ ਤੋਂ ਤੁਰੰਤ ਇਨਸਾਫ ਦੀ ਮੰਗ ਕੀਤੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਅੰਮ੍ਰਿਤਸਰ ‘ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬੱਸ ‘ਤੇ ਕੀਤਾ ਹਮਲਾ

👉ਤੀਰਥ ਯਾਤਰਾ ਸਕੀਮ ਨੂੰ ਮਿਲ ਰਹੇ ਭਾਰੀ ਜਨਤਕ ਸਮਰਥਨ...

ਖੇੜੀ ਵਾਲੇ ਬਾਬੇ ਵਿਰੁੱਧ ਦਾਜ਼-ਦਹੇਜ਼ ਦਾ ਪਰਚਾ ਦਰਜ਼; ਜਲਦ ਹੋ ਸਕਦੀ ਹੈ ਗ੍ਰਿਫਤਾਰੀ

Fatehgarh Sahib/ Malerkotla News: ਪਿਛਲੇ ਲੰਮੇ ਸਮੇਂ ਤੋਂ ਸੋਸ਼ਲ...

Aman Arora ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ ‘ਤੇ ਜ਼ੋਰ

👉ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੌਜੀ ਵਿਭਾਗ ਵੱਲੋਂ ‘‘ਰਾਜ ਦੇ...