Thursday, April 16, 2026
spot_img
spot_img

ਤਰਨਤਾਰਨ ਉੱਪ ਚੋਣ; ਐਲਾਨ ਤੋਂ ਪਹਿਲਾਂ ਹੀ ਸਿਆਸੀ ਸਰਗਰਮੀਆਂ ਸ਼ੁਰੂ

Date:

spot_img

👉ਭਾਜਪਾ ਨੇ ਚੋਣ ਇੰਚਾਰਜ ਲਗਾਏ, ਆਪ ਨੇ ਸਾਬਕਾ ਅਕਾਲੀ ਵਿਧਾਇਕ ਨੂੰ ਆਪਣੇ ਪਾਲੇ ‘ਚ ਕੀਤਾ
Tarntarn News: ਤਰਨਤਾਰਨ ਹਲਕੇ ਤੋਂ ਆਪ ਵਿਧਾਇਕ ਡਾ ਕਸ਼ਮੀਰ ਸਿੰਘ ਸੋਹਲ ਦੀ ਅਚਨਚੇਤ ਸੰਖੇਪ ਬੀਮਾਰੀ ਤੋਂ ਬਾਅਦ ਹੋਏ ਦਿਹਾਂਤ ਤੋਂ ਸੰਭਾਵੀਂ ਉਪ ਚੋਣ ਨੂੰ ਦੇਖਦਿਆਂ ਸਿਆਸੀ ਧਿਰਾਂ ਨੇ ਸਰਗਰਮੀਆਂ ਵਿੱਢ ਦਿੱਤੀਆਂ ਹਨ। ਹਾਲਾਂਕਿ ਨਿਯਮਾਂ ਦੇ ਤਹਿਤ ਉਪ ਚੋਣ ਲਈ 6 ਮਹੀਨਿਆਂ ਦੇ ਅੰਦਰ-ਅੰਦਰ ਚੋਣ ਲਾਜ਼ਮੀ ਹੈ, ਜਿਸਦੇ ਚੱਲਦੇ ਅਗਲੇ ਕੁੱਝ ਮਹੀਨਿਆਂ ਵਿਚ ਇੱਥੇ ਉੱਪ ਚੋਣ ਤੈਅ ਹੈ। ਆਮ ਆਦਮੀ ਪਾਰਟੀ ਨੇ ਜਿੱਥੇ ਇਸ ਹਲਕੇ ‘ਚ ਮੁੜ ਆਪਣਾ ਝੰਡਾ ਬੁਲੰਦ ਕਰਨ ਦੇ ਲਈ ਜਿੱਥੇ ਹੁਣ ਤੋਂ ਪੇਸ਼ਬੰਦੀਆਂ ਸ਼ੁਰੂ ਕਰ ਦਿੱਤੀਆਂ ਹਨ, ਉਥੇ ਲੁਧਿਆਣਾ ਉਪ ਚੋਣ ‘ਚ ਫ਼ਾਡੀ ਰਹਿਣ ਵਾਲੀ ਭਾਜਪਾ ਨੇ ਵੀ ਇਸ ਹਲਕੇ ਲਈ ਇੰਚਾਰਜ਼ ਤੇ ਸਹਿ ਇੰਚਾਰਜ ਲਗਾ ਕੇ ਉਪ ਚੋਣ ਨੂੰ ਲੈ ਕੇ ਤਿਆਰੀਆਂ ਵਿੱਢ ਦਿੱਤੀਆਂ ਹਨ।

ਇਹ ਵੀ ਪੜ੍ਹੋ  ਆਮ ਆਦਮੀ ਪਾਰਟੀ ਵੱਲੋਂ ਮੀਡੀਆ ਅਤੇ ਸੋਸ਼ਲ ਮੀਡੀਆ ਟੀਮ ਦਾ ਐਲਾਨ, ਦੇਖੋ ਲਿਸਟ

ਦਸਣਾ ਬਣਦਾ ਹੈ ਕਿ ਕਿਸੇ ਸਮੇਂ ਪੰਥਕ ਹਲਕਾ ਮੰਨੇ ਜਾਂਦੇ ਤਰਤਾਰਨ ਵਿਚ ਇੱਕ ਵਾਰ ਮੁੜ ਪਿਛਲੀਆਂ ਲੋਕ ਸਭਾ ਚੋਣਾਂ ਵਿਚ ਪੰਥਕ ਚਿਹਰਾ ਬਣ ਕੇ ਉੱਭਰੇ ਖਡੂਰ ਸਾਹਿਬ ਹਲਕੇ ਤੋਂ ਐਮ਼ਪੀ ਭਾਈ ਅੰਮ੍ਰਿਤਪਾਲ ਸਿੰਘ ਦੇ ਧੜੇ ਵੱਲੋਂ ਇਹ ਉਪ ਚੋਣ ਲੜਣ ਦਾ ਐਲਾਨ ਕੀਤਾ ਜਾ ਚੁੱਕਿਆ ਹੈ। ਇੱਥੇ ਜਿਕਰ ਕਰਨਾ ਬਣਦਾ ਹੈ ਕਿ ਬੀਤੇ ਕੱਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵੱਲੋਂ ਤਰਨਤਾਰਨ ਹਲਕੇ ਤੋਂ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਆਪਣੇ ਪਾਲੇ ਵਿਚ ਸ਼ਾਮਲ ਕੀਤਾ ਗਿਆ। ਹਾਲਾਂਕਿ ਸ਼੍ਰੀ ਸੰਧੂ ਨੇ ਇਸ ਮੌਕੇ ਦਾਅਵਾ ਕੀਤਾ ਸੀ ਕਿ ਉਹ ਉਮੀਦਵਾਰ ਵਜੋਂ ਨਹੀਂ, ਬਲਕਿ ਵਲੰਟੀਅਰ ਵਜੋਂ ਇੱਥੇ ਆਏ ਹਨ ਪ੍ਰੰਤੂ ਸਿਆਸੀ ਗਲਿਆਰਿਆਂ ਵਿਚ ਚੱਲ ਰਹੀ ਚਰਚਾ ਮੁਤਾਬਕ ਪਿਛਲੇ ਰੁਝਾਨਾਂ ਨੂੰ ਦੇਖਦਿਆਂ ਆਮ ਆਦਮੀ ਪਾਰਟੀ ਉਨ੍ਹਾਂ ਊਪਰ ਦਾਅ ਖੇਡ ਸਕਦੀ ਹੈ।

ਇਹ ਵੀ ਪੜ੍ਹੋ  Bathinda Police ਨੇ CEIR ਪੋਰਟਲ ਦੀ ਮੱਦਦ ਨਾਲ ਗੁੰਮ ਹੋਏ 135 ਮੋਬਾਈਲ ਫੋਨ ਲੱਭ ਕੇ ਮਾਲਕਾਂ ਦੇ ਕੀਤੇ ਹਵਾਲੇ

ਉਧਰ, ਕਾਂਗਰਸ ਵੱਲੋਂ ਵੀ ਲੁਧਿਆਣਾ ਉਪ ਚੋਣ ਵਿਚ ਮਿਲੀ ਹਾਰ ਤੋਂ ਬਾਅਦ ਇਸ ਚੋਣ ਨੂੰ ਗੰਭੀਰਤਾ ਨਾਲ ਲੜੇ ਜਾਣ ਦੀ ਸੰਭਾਵਨਾ ਹੈ। ਜਦਕਿ ਭਾਜਪਾ ਨੇ ਹੁਣ ਤੋਂ ਹੀ ਪੰਥਕ ਖੇਤਰ ਵਿਚ ਆਪਣੀ ਪੈਂਠ ਬਣਾਉਣ ਦੇ ਲਈ ਸਾਬਕਾ ਮੰਤਰੀ ਸੁਰਜੀਤ ਜਿਆਣੀ ਨੁੰ ਚੋਣ ਇੰਚਾਰਜ਼ ਲਗਾਇਆ ਗਿਆ। ਜਦਕਿ ਪਹਿਲਾਂ ਹੀ ਵੱਡੇ ਸਿਆਸੀ ਝਟਕਿਆਂ ਦਾ ਸਾਹਮਣਾ ਕਰ ਰਹੇ ਅਕਾਲੀ ਦਲ ਵੱਲੋਂ ਹੁਣ ਇਸ ਹਲਕੇ ਵਿਚ ਅਪਣਾਈ ਜਾਣ ਵਾਲੀ ਰਣਨੀਤੀ ‘ਤੇ ਵੀ ਲੋਕਾਂ ਦੀ ਨਿਗਾਹ ਟਿਕੀ ਰਹੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਵੱਲੋਂ 6,000 ਰੁਪਏ ਰਿਸ਼ਵਤ ਲੈਂਦਾ ਪ੍ਰਿੰਸੀਪਲ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Vigilance Bureau ਨੇ ਕਾਨੂੰਗੋ ਨੂੰ 33000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਗ੍ਰਿਫ਼ਤਾਰ

SBS Nagar News:ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ....