👉8 ਦੋਸ਼ੀ ਕਾਬੂ, 18 ਕਰੋੜ ਰੁਪਏ ਦੀ ਠੱਗੀ ਦਾ ਖੁਲਾਸਾ
SAS Nagar News:ਐਸ.ਐਸ.ਪੀ. ਹਰਮਨਦੀਪ ਹਾਂਸ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਾਈਬਰ ਕ੍ਰਾਈਮ ਕਰਨ ਵਾਲੇ ਵਿਅਕਤੀਆ ਖਿਲਾਫ ਵੱਡੀ ਕਾਰਵਾਈ ਕਰਦੇ ਹੋਏ ਡੀ.ਐਸ.ਪੀ ਰੁਪਿੰਦਰਦੀਪ ਕੌਰ ਸੋਹੀ ਦੀ ਅਗਵਾਈ ਹੇਠ ਐਸ.ਏ.ਐਸ. ਨਗਰ ਦੀ ਸਾਇਬਰ ਕਰਾਇਮ ਪੁਲਿਸ ਵੱਲੋਂ ਇੱਕ ਵੱਡੇ ਠੱਗੀ ਰੈਕਟ ਦਾ ਪਰਦਾਫਾਸ਼ ਕਰਦਿਆਂ ਆਨਲਾਈਨ ਗੇਮਿੰਗ ਐਪ ਰਾਹੀਂ ਲੋਕਾਂ ਨੂੰ ਵੱਡਾ ਮੁਨਾਫਾ ਕਮਾਉਣ ਦੇ ਲਾਲਚ ‘ਚ ਠੱਗਣ ਵਾਲੇ ਗਿਰੋਹ ਨੂੰ ਕਾਬੂ ਕੀਤਾ ਗਿਆ ਹੈ ।ਇਹ ਗਿਰੋਹ ਭਾਰਤ ਭਰ ਦੇ ਭੋਲੇ-ਭਾਲੇ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਕਰੀਬ 18 ਕਰੋੜ ਰੁਪਏ ਦੀ ਠੱਗੀ ਕਰ ਚੁੱਕਾ ਸੀ।
ਇਹ ਵੀ ਪੜ੍ਹੋ ਪੰਜਾਬ ‘ਚ 9 IAS ਤੇ PCS ਅਫ਼ਸਰਾਂ ਦੇ ਹੋਏ ਤਬਾਦਲੇ, ਦੇਖੋ ਲਿਸਟ
ਉਨ੍ਹਾਂ ਦੱਸਿਆ ਕਿ ਸਾਈਬਰ ਪੁਲਿਸ ਨੂੰ ਖ਼ੁਫੀਆ ਸੂਚਨਾ ਮਿਲਣ ‘ਤੇ ਖਰੜ ਸ਼ਹਿਰ ਦੇ ਵੱਖ-ਵੱਖ ਰਿਹਾਇਸ਼ੀ ਇਲਾਕਿਆਂ (ਕੋਈਆਨ ਸਿਟੀ ਹੋਮਜ਼ ਗਿਲਕੋ ਵੈਲੀ, ਰੋਇਲ ਅਪਾਰਟਮੈਂਟ) ‘ਚ ਰੇਡ ਕੀਤੀਆਂ ਗਈਆਂ। ਇਸ ਦੌਰਾਨ 8 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ, ਅਤੇ ਉਨ੍ਹਾਂ ਕੋਲੋਂ 5 ਲੈਪਟਾਪ,51 ਮੋਬਾਇਲ ਫੋਨ,70 ਸਿਮ ਕਾਰਡ,127 ਬੈਂਕ ਏ.ਟੀ.ਐਮ. ਕਾਰਡ, 250,000 ਨਕਦ ਰਕਮ ਬਰਾਮਦ ਹੋਇਆ। ਦੱਸਿਆ ਕਿ ਦੋਸ਼ੀਆਂ ਵੱਲੋਂ https://www.allpanelexch.com ਵੈਬਸਾਈਟ ਰਾਹੀਂ ਆਨਲਾਈਨ ਗੇਮ ਖੇਡਣ ਅਤੇ ਵੱਡਾ ਮੁਨਾਫਾ ਜਿੱਤਣ ਦੇ ਝੂਠੇ ਦਾਅਵੇ ਕਰਕੇ ਲੋਕਾਂ ਨੂੰ ਲੁਭਾਇਆ ਜਾਂਦਾ ਸੀ। ਪਹਿਲਾਂ ਲੋਕਾਂ ਨੂੰ ਵਟਸਐੱਪ ਰਾਹੀਂ ਜਾਅਲੀ ਡੈਮੋ ਵਿਖਾ ਕੇ ਆਈ.ਡੀ. ਬਣਾਉਣ ਲਈ ਲਾਲਚ ਦਿੱਤਾ ਜਾਂਦਾ ਸੀ। ਫਿਰ ਉਨ੍ਹਾਂ ਨੂੰ ਇੱਕ ਲਿੰਕ ਭੇਜ ਕੇ ਵੈੱਬਸਾਈਟ ‘ਤੇ ਲਾਗਇਨ ਕਰਵਾ ਕੇ ਵੱਖ-ਵੱਖ ਖਾਤਿਆਂ ਰਾਹੀਂ ਵੱਡੀਆਂ ਰਕਮਾਂ ਟਰਾਂਸਫਰ ਕਰਵਾਈ ਜਾਂਦੀਆਂ ਸਨ।
ਇਹ ਵੀ ਪੜ੍ਹੋ Bathinda Police ਨੇ CEIR ਪੋਰਟਲ ਦੀ ਮੱਦਦ ਨਾਲ ਗੁੰਮ ਹੋਏ 135 ਮੋਬਾਈਲ ਫੋਨ ਲੱਭ ਕੇ ਮਾਲਕਾਂ ਦੇ ਕੀਤੇ ਹਵਾਲੇ
ਇਹ ਗਰੋਹ ਖਰੜ ਵਿੱਚ ਦੋ ਅਲੱਗ-ਅਲੱਗ ਠਿਕਾਣਿਆਂ ਤੋਂ ਇਹ ਠੱਗੀ ਚਲਾ ਰਿਹਾ ਸੀ। ਮੁੱਢਲੀ ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਗਿਰੋਹ ਦਾ ਮਾਸਟਰਮਾਈਂਡ “ਵਿਜੈ” ਨਾਂ ਦਾ ਵਿਅਕਤੀ ਹੈ, ਜੋ ਅਜੇ ਫਰਾਰ ਹੈ ਅਤੇ ਜਿਸ ਦੀ ਗ੍ਰਿਫਤਾਰੀ ਲਈ ਕਾਢ ਜਾਰੀ ਹੈ।ਗ੍ਰਿਫਤਾਰ ਦੋਸ਼ੀਆਂ ‘ਚ ਪੰਕਜ ਗੋਸਵਾਮੀ ਵਾਸੀ ਜਿਲ੍ਹਾ ਹਨੂੰਮਾਨਗੜ੍ਹ ਰਾਜਸਥਾਨ, ਤੈਵਨ ਕੁਮਾਰ ਉਲੀਕੇ ਵਾਸੀ ਨਾਗਪੁਰ ਮਹਾਰਾਸ਼ਟਰ,ਗੁਰਪ੍ਰੀਤ ਸਿੰਘ ਵਾਸੀ ਹਨੂੰਮਾਨਗੜ੍ਹ ਰਾਜਸਥਾਨ,ਮਨਜੀਤ ਸਿੰਘ ਵਾਸੀ ਟਿੱਬੀ ਰਾਜਸਥਾਨ,ਨਿਖੀਲ ਕੁਮਾਰ ਵਾਸੀ ਜੈਨਪੁਰ ਬਿਹਾਰ,ਅਜੈ ਵਾਸੀ ਟਿੱਬੀ ਰਾਜਸਥਾਨ,ਹਰਸ਼ ਕੁਮਾਰ ਵਾਸੀ ਮੱਧ ਪ੍ਰਦੇਸ਼,ਰਿਤੇਸ਼ ਮਾਝੀ ਵਾਸੀ ਸੁਭਾਸ਼ ਚੌਕ ਮੱਧ ਪ੍ਰਦੇਸ਼ ਸ਼ਾਮਿਲ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ





