👉ਫ਼ਰੀਦਾਬਾਦ ਨਾਲ ਸਬੰਧਤ ਹੈ ਮੁਲਜਮ ਸ਼ੁਭਮ ਦੂਬੇ, ਕਈ ਸਾਫ਼ਟਫ਼ੇਅਰ ਕੰਪਨੀਆਂ ‘ਚ ਕਰ ਚੁੱਕਿਆ ਕੰਮ
Shri Amritsar Sahib News: ਦੁਨੀਆਂ ਦੇ ਪਵਿੱਤਰ ਸਥਾਨਾਂ ਵਿਚੋਂ ਇੱਕ ਸ਼੍ਰੀ ਦਰਬਾਰ ਸਾਹਿਬ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਈ ਮੇਲ ਰਾਹੀਂ ਭੇਜਣ ਵਾਲੇ ਮੁਲਜਮ ਨੂੰ ਅੰਮ੍ਰਿਤਸਰ ਪੁਲਿਸ ਵੱਲੋਂ ਹਿਰਾਸਤ ਵਿਚ ਲੈ ਲਿਆ। ਸ਼ੁੱਕਰਵਾਰ ਨੁੰ ਮਾਮਲੇ ਦਾ ਖੁਲਾਸਾ ਕਰਦਿਆਂ ਅੰਮ੍ਰਿਤਸਰ ਪੁਲਿਸ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਇਸ ਮਾਮਲੇ ਵਿਚ ਵੱਡਾ ਖੁਲਾਸਾ ਕਰਦਿਆਂ ਦਸਿਆ ਕਿ ਇਸ ਮਾਮਲੇ ਵਿਚ ਹਰਿਆਣਾ ਦੇ ਫ਼ਰੀਦਾਬਾਦ ਦੀ ਜਵਾਹਰ ਕਲੌਨੀ ਨਾਲ ਸਬੰਧਤ ਇੱਕ ਸਾਫ਼ਟਵੇਅਰ ਇੰਜੀਨੀਅਰ ਸ਼ੁਭਮ ਦੂਬੇ ਨੂੰ ਨਾਮਜਦ ਕਰਕੇ ਉਸਨੂੰ ਹਿਰਾਸਤ ਵਿਚ ਲਿਆ ਗਿਆ ਹੈ।
ਇਹ ਵੀ ਪੜ੍ਹੋ ਮੰਦਭਾਗੀ ਘਟਨਾ; bathinda police ਦੇ ਹੌਲਦਾਰ ਦੀ ਸੜਕ ਹਾਦਸੇ ਵਿੱਚ ਹੋਈ ਮੌ+ਤ
ਜਿਸਤੋਂ ਪੁੱਛਗਿਛ ਬਾਅਦ ਹੋਰ ਨਾਮ ਸਾਹਮਣੇ ਆਉਣ ਦੀ ਸੰਭਾਵਨਾ ਹੈ। ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਇਹ ਈਮੇਲ ਭੇਜਣ ਵਾਲਾ 24 ਸਾਲਾਂ ਸ਼ੁਭਮ ਦੂਬੇ ਪਹਿਲਾਂ ਦੋ ਵੱਡੀਆਂ ਸਾਫ਼ਟਵੇਅਰ ਕੰਪਨੀਆਂ ਵਿਚ ਕੰਮ ਚੁੱਕਿਆ ਹੈ ਤੇ ਹੁਣ ਉਹ ਵਿਹਲਾ ਸੀ। ਪੁਲਿਸ ਕਮਿਸ਼ਨਰ ਨੇ ਦਸਿਆ ਕਿ ਇਸ ਸਬੰਧ ਵਿਚ ਪੁਲਿਸ ਪਹਿਲਾਂ ਹੀ ਦੋ ਪਰਚੇ ਦਰਜ਼ ਕਰ ਚੁੱਕੀ ਹੈ। ਕਮਿਸ਼ਨਰ ਮੁਤਾਬਕ ਇਸ ਕੇਸ ਦਾ ਕੁਨੈਕਸ਼ਨ ਦੱਖਣੀ ਸੂਬੇ ਤਾਮਿਲਨਾਡੂ ਨਾਲ ਜੁੜ ਰਹੇ ਹਨ। ਪ੍ਰੰਤੂ 14 ਜੁਲਾਈ ਤੋਂ ਪਹਿਲੀ ਈਮੇਲ ਮਿਲਣ ‘ਤੇ ਪੁਲਿਸ ਪੂਰੀ ਮੁਸਤੈਦੀ ਨਾਲ ਗੋਲਡਨ ਟੈਂਪਲ ਦੇ ਆਲੇ-ਦੁਆਲੇ ਤੇ ਅੰਦਰ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਪੂਰੀ ਸੁਰੱਖਿਆ ਕੀਤੀ ਗਈ ਹੈ ਤੇ ਡੀਸੀਪੀ ਨੂੰ ਉਥੇ ਤੈਨਾਤ ਕੀਤਾ ਗਿਆ।
ਇਹ ਵੀ ਪੜ੍ਹੋ ਸਾਫ਼ ਸਫ਼ਾਈ ‘ਚ ਮੁੜ ਚਮਕਿਆ ਬਠਿੰਡਾ; ਪੰਜ ਸਾਲਾਂ ਬਾਅਦ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ ਹੋਣ ਦਾ ਜਿੱਤਿਆ ਖਿਤਾਬ
ਉਨ੍ਹਾਂ ਸਮੂਹ ਸ਼ਰਧਾਲੂਆਂ ਨੂੰ ਭਰੋਸਾ ਦਿਵਾਇਆ ਕਿ ਉਹ ਬੇਝਿਜਕ ਇੱਥੇ ਆ ਕੇ ਨਤਮਸਤਕ ਹੋ ਸਕਦੇ ਹਨ। ਦਸਣਾ ਬਣਦਾ ਹੈ ਕਿ ਇਸ ਮਾਮਲੇ ਨੂੰ ਲੈ ਕੇ ਬੀਤੇ ਕੱਲ ਇਸ ਮਾਮਲੇ ‘ਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਦੇ ਵੱਡੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਸੀ।ਬੀਤੇ ਕੱਲ ਅੰਮ੍ਰਿਤਸਰ ਪੁਲਿਸ ਦੇ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਅਤੇ ਇੱਥੋਂ ਦੇ ਡਿਪਟੀ ਕਮਿਸ਼ਨਰ ਸ਼ਾਕਸ਼ੀ ਸਾਹਨੀ ਵੱਲੋਂ ਸਥਾਨਕ ਵਿਧਾਇਕ ਡਾ ਇੰਦਰਵੀਰ ਸਿੰਘ ਨਿੱਝਰ ਅਤੇ ਡਾ ਅਜੈ ਗੁਪਤਾ ਦੀ ਮੌਜੂਦਗੀ ਵਿਚ ਸ਼੍ਰੀ ਦਰਬਾਰ ਸਾਹਿਬ ਦਾ ਦੌਰਾ ਕੀਤਾ ਸੀ ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





