👉ਕਿਹਾ ਕਿ ਜਦੋਂ ਕਾਂਗਰਸੀਆਂ ਨੇ ਮੰਨਿਆ ਕਿ ਉਹਨਾਂ ਦੀ ਪਾਰਟੀ ਨੇ ਬੇਅਦਬੀ ਦੇ ਮੁੱਦੇ ’ਤੇ ਸਿਆਸਤ ਕੀਤੀ ਤਾਂ ਪਾਰਟੀ ਨੂੰ ਸੱਚ ਲੋਕਾਂ ਸਾਹਮਣੇ ਰੱਖਣਾ ਚਾਹੀਦੈ
Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਜਦੋਂ ਕਾਂਗਰਸ ਪਾਰਟੀ ਨੇ ਮੰਨ ਲਿਆ ਹੈ ਕਿ ਉਸਦੇ ਆਗੂਆਂ ਨੇ ਸਿਆਸੀ ਮਨੋਰਥਾਂ ਦੀ ਪੂਰਤੀ ਵਾਸਤੇ ਬੇਅਦਬੀ ਦੇ ਮਾਮਲੇ ਨੂੰ ਵਰਤਿਆ ਤਾਂ ਕਾਂਗਰਸ ਪਾਰਟੀ ਨੂੰ ਆਪਣੇ ਉਹਨਾਂ ਸਾਰੇ ਆਗੂਆਂ ਦੇ ਨਾਂ ਜਨਤਕ ਕਰਨੇ ਚਾਹੀਦੇ ਹਨ ਜਿਹਨਾਂ ਨੇ 2015 ਦੇ ਬੇਅਦਬੀ ਕੇਸਾਂ ਦੇ ਦੋਸ਼ੀਆਂ ਦੀ ਪੁਸ਼ਤ ਪਨਾਹੀ ਕੀਤੀ।ਸ: ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਪਾਰਟੀ ਦੇ ਸੀਨੀਅਰ ਆਗੂ ਪਰਗਟ ਸਿੰਘ ਵੱਲੋਂ ਵਿਧਾਨ ਸਭਾ ਵਿਚ ਅਤੇ ਸਾਬਕਾ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਇਕ ਇੰਟਰਵਿਊ ਵਿਚ ਇਹ ਗੱਲ ਕਬੂਲੀ ਗਈ ਹੈ ਤਾਂ ਦੋਹਾਂ ਆਗੂਆਂ ਤੇ ਕਾਂਗਰਸ ਪਾਰਟੀ ਨੂੰ ਆਪਣਾ ਪੱਖ ਸਪਸ਼ਟ ਕਰਨਾ ਚਾਹੀਦਾ ਹੈ ਤੇ ਦੱਸਣਾ ਚਾਹੀਦਾ ਹੈ ਕਿ ਉਹਨਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮੁੱਦੇ ’ਤੇ ਸਿਆਸਤ ਕਿਉਂ ਕੀਤੀ।
ਇਹ ਵੀ ਪੜ੍ਹੋ ਟਿਕਟ ਨੂੰ ਲੈ ਕੇ ਹੋਈ ਤਕਰਾਰ ਪਿੱਛੋਂ ਪਾੜਿਆ ਨੇ ਸਰਕਾਰੀ ਬੱਸ ਦਾ ਕੰਡਕਟਰ ਕੁੱਟਿਆ, ਹੋਇਆ ਪਰਚਾ ਦਰਜ਼
ਉਹਨਾਂ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਸਰਕਾਰ ਇਸ ਮਾਮਲੇ ’ਤੇ ਇਕੋ ਸਿੱਕੇ ਦੇ ਦੋ ਪਹਿਲੂ ਹਨ। ਉਹਨਾਂ ਕਿਹਾ ਕਿ ਰੰਧਾਵਾ ਨੇ ਆਪਣੀ ਇੰਟਰਵਿਊ ਵਿਚ ਜ਼ੋਰ ਦੇ ਕੇ ਕਿਹਾ ਹੈ ਕਿ ਕੋਈ ਵੀ ਬੇਅਦਬੀ ਕੇਸਾਂ ਨੂੰ ਇਸਦੇ ਤਰਕਸੰਗਤ ਨਤੀਜੇ ’ਤੇ ਨਹੀਂ ਲੈ ਕੇ ਜਾਣਾ ਚਾਹੁੰਦਾ। ਬੇਅਦਬੀ ਮਾਮਲਿਆਂ ਦੀ ਜਾਂਚ ਵਾਸਤੇ ਵੱਖ-ਵੱਖ ਵਿਸ਼ੇਸ਼ ਜਾਂਚ ਟੀਮਾਂ (ਐਸ ਆਈ ਟੀਜ਼) ਦੀ ਗੱਲ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਰੰਧਾਵਾ ਨੇ ਸਪਸ਼ਟ ਤੌਰ ’ਤੇ ਕਿਹਾ ਹੈ ਕਿ ਇਹ ਟੀਮਾਂ ਲੋਕਾਂ ਨੂੰ ਮੂਰਖ ਬਣਾਉਣ ਵਾਸਤੇ ਬਣਾਈਆਂ ਗਈਆਂ ਸਨ। ਉਹਨਾਂ ਕਿਹਾ ਕਿ ਕਾਂਗਰਸ ਆਗੂ ਨੇ ਇਹ ਵੀ ਕਿਹਾ ਹੈ ਕਿ ਬਤੌਰ ਗ੍ਰਹਿ ਮੰਤਰੀ ਉਹ ਕੁੰਵਰ ਵਿਜੇ ਪ੍ਰਤਾਪ ਸਿੰਘ ਦਾ ਅਸਤੀਫਾ ਸਵੀਕਾਰ ਕਰਨ ਦੀ ਥਾਂ ’ਤੇ ਉਸ ਤੋਂ ਜਵਾਬ ਤਲਬੀ ਚਾਹੁੰਦੇ ਸਨ।
ਇਹ ਵੀ ਪੜ੍ਹੋ Bathinda News: ਨਸ਼ਾ ਤਸਕਰੀ ਕਰਦਾ ਕਾਲਜ਼ ਦਾ ਵਿਦਿਆਰਥੀ ਬਠਿੰਡਾ ਪੁਲਿਸ ਵੱਲੋਂ ਕਾਬੂ, ਅੱਧਾ ਕਿੱਲੋਂ ਚਿੱਟਾ ਬਰਾਮਦ
ਉਹਨਾਂ ਕਿਹਾ ਕਿ ਇਸ ਤੋਂ ਸਪਸ਼ਟ ਹੈ ਕਿ ਕੁੰਵਰ ਵਿਜੇ ਪ੍ਰਤਾਪ ਦੋਸ਼ੀ ਹੈ ਤੇ ਇਹ ਵੀ ਸਪਸ਼ਟ ਹੈ ਕਿ ਕਾਂਗਰਸ ਸਰਕਾਰ ਦਾ ਇਕ ਵਰਗ ਇਹ ਮੰਨਦਾ ਸੀ ਕਿ ਇਹ ਪੁਲਿਸ ਅਫਸਰ ਆਮ ਆਦਮੀ ਪਾਰਟੀ (ਆਪ) ਨਾਲ ਰਲ ਕੇ ਬੇਅਦਬੀ ਦੇ ਮਾਮਲੇ ’ਤੇ ਸਿਆਸਤ ਖੇਡ ਰਿਹਾ ਹੈ ਤੇ ਇਸੇ ਕਰ ਕੇ ਅਸਤੀਫਾ ਦੇ ਕੇ ਰਾਜਨੀਤੀ ਵਿਚ ਆਇਆ ਹੈ।ਅਕਾਲੀ ਆਗੂ ਨੇ ਕਿਹਾ ਕਿ ਜਦੋਂ ਸੂਬੇ ਵਿਚ ਆਪ ਦੀ ਆਮਦ ਹੋ ਰਹੀ ਸੀ ਤੇ ਕਾਂਗਰਸੀ ਆਗੂ ਇਹ ਕਬੂਲ ਰਹੇ ਸਨ ਜਿਸ ਦੌਰਾਨ ਆਪ ਦੇ ਵਿਧਾਇਕ ਨੂੰ ਕੁਰਾਨ ਸ਼ਰੀਫ ਦੀ ਬੇਅਦਬੀ ਲਈ ਦੋਸ਼ੀ ਠਹਿਰਾਇਆ ਗਿਆ ਤਾਂ ਕਾਂਗਰਸ ਦੀ ਭੂਮਿਕਾ ਦੀ ਵੀ ਜਾਂਚ ਕਰਨੀ ਬਣਦੀ ਸੀ। ਉਹਨਾਂ ਕਿਹਾ ਕਿ ਇਹਨਾਂ ਕੇਸਾਂ ਦੀ ਨਿਰਪੱਖ ਜਾਂਚ ਹੀ ਆਪ ਦੀ ਭੂਮਿਕਾ ਨੂੰ ਬੇਨਕਾਬ ਕਰ ਸਕਦੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





