Bathinda News:ਪੰਜਾਬ ਸਰਕਾਰ ਵੱਲੋਂ ਨਸ਼ਾ ਤਸਕਰਾਂ ਵਿਰੁਧ ਸ਼ੁਰੂ ਕੀਤੀ ‘ਯੁੱਧ ਨਸ਼ਿਆ ਵਿਰੁਧ’ ਮੁਹਿੰਮ ਤਹਿਤ ਬੁੱਧਵਾਰ ਨੂੰ ਬਠਿੰਡਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਸ਼ਹਿਰ ਦੇ ਧੋਬੀਆਣਾ ਬਸਤੀ ਵਿਚ ਦੋ ਕਥਿਤ ਨਸ਼ਾ ਤਸਕਰਾਂ ਦੇ ਘਰਾਂ ਉਪਰ ਪੀਲਾ ਪੰਜ਼ਾ ਚਲਾ ਦਿੱਤਾ। ਇੰਨ੍ਹਾਂ ਵਿਚੋਂ ਇੱਕ ਚਾਰ ਮੰਜ਼ਿਲਾਂ ਘਰ ਬਦਨਾਮ ਨਸ਼ਾ ਤਸਕਰ ਰਮੇਸ਼ ਸਾਹਨੀ ਉਰਫ ਰੈਂਬੋ ਦਾ ਵੀ ਹੈ, ਜਿਸਦੇ ਵਿਰੁਧ ਨਸ਼ਾ ਤਸਕਰੀ, ਐਕਸਾਈਜ਼ ਐਕਟ ਅਤੇ ਹੋਰ ਸੰਗੀਨ ਧਾਰਾਵਾਂ ਤਹਿਤ 11 ਪਰਚੇ ਵੱਖ ਵੱਖ ਥਾਣਿਆਂ ਵਿਚ ਦਰਜ਼ ਹਨ। ਇਸੇ ਤਰ੍ਹਾਂ ਨੀਤੂ ਨਾਂ ਦੀ ਔਰਤ ਵਿਰੁਧ ਇਂੱਕ ਅਤੇ ਉਸਦੇ ਪੁੱਤਰ ਜਗਸੀਰ ਸਿੰਘ ਵਿਰੁਧ ਚਾਰ ਪਰਚੇ ਦਰਜ਼ ਹਨ। ਇਸ ਮੌਕੇ ਸਿਵਲ ਪ੍ਰਸ਼ਾਸ਼ਨ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਇਮਾਰਤਾਂ ਨੀਤੂ ਅਤੇ ਰਮੇਸ਼ ਸਾਹਨੀ ਉਰਫ ਰੈਂਬੋ ਪ ਵੱਲੋਂ ਉਸਾਰੀਆਂ ਇਮਾਰਤਾਂ ਨੂੰ ਕਈ ਵਾਰ ਨੋਟਿਸ ਵੀ ਦਿੱਤੇ ਗਏ ਸਨ, ਪ੍ਰੰਤੂ ਕਬਜਾਕਾਰੀਆਂ ਵੱਲੋਂ ਇਸ ਜਗ੍ਹਾ ਨੂੰ ਖਾਲੀ ਨਾ ਕਰਨ ਕਰਕੇ ਇੱਥੇ ਬੁਲਡੋਜਰ ਕਾਰਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ ..ਤੇ ਬਠਿੰਡਾ ਦੇ ਡੀਸੀ ਦਫ਼ਤਰ ਦਾ ਚੌਕੀਦਾਰ ਹੀ ‘ਚੋਰ’ ਨਿਕਲਿਆ, ਇਸ ਅਫ਼ਸਰ ਦੇ ਦਫ਼ਤਰ ਨੂੰ ਲਗਾਈ ਸੰਨ੍ਹ
ਮਾਮਲੇ ਦੀ ਜਾਣਕਾਰੀ ਦਿੰਦਿਆਂ ਪੁਲਿਸ ਦੇ ਬੁਲਾਰੇ ਨੇ ਦਸਿਆ ਕਿ ਸਬ-ਡਵੀਜਨ ਸਿਟੀ-2 ਬਠਿੰਡਾ ਦੇ ਥਾਣਾ ਸਿਵਲ ਲਾਈਨ ਬਠਿੰਡਾ ਦੇ ਏਰੀਏ ਅਧੀਨ ਨੀਤੂ ਪਤਨੀ ਬਲਵੀਰ ਸਿੰਘ ਵਾਸੀ ਧੋਬੀਆਣਾ ਬਸਤੀ ਬਠਿੰਡਾ ਅਤੇ ਰਮੇਸ਼ ਸਾਹਨੀ ਉਰਫ ਰੈਂਬੋ ਵਾਸੀ ਬੇਅੰਤ ਸਿੰਘ ਨਗਰ ਬਠਿੰਡਾ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਇਮਾਰਤਾਂ ਬਣਾਈਆਂ ਗਈਆਂ ਸਨ। ਇਸ ਸਬੰਧੀ ਸਮਰੱਥ ਅਥਾਰਟੀ ਡਿਪਟੀ ਕਮਿਸ਼ਨਰ ਕਮ ਮੈਜਿਸਟਰੇਟ ਵੱਲੋਂ ਢਾਉਣ ਮੌਕੇ ਪੁਲਿਸ ਸੁਰੱਖਿਆ ਪ੍ਰਬੰਧ ਕਰਨ ਲਈ ਹਦਾਇਤਾਂ ਪ੍ਰਾਪਤ ਹੋਈਆਂ ਸਨ। ਜਿਸ ਤੋਂ ਬਾਅਦ ਸਿਵਲ ਪ੍ਰਸ਼ਾਸ਼ਨ ਵੱਲੋਂ ਕਾਰਵਾਈ ਕਰਦਿਆਂ ਇਹਨਾਂ ਇਮਾਰਤਾਂ ਨੂੰ ਢਾਹ ਦਿੱਤਾ ਗਿਆ। ਉਨ੍ਹਾਂ ਦਸਿਆ ਕਿ ਬਠਿੰਡਾ ਪੁਲਿਸ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਤਹਿਤ ਕਾਰਵਾਈ ਕਰਦੇ ਹੋਏ ਮਿਤੀ 01.03.2025 ਤੋਂ ਹੁਣ ਤੱਕ 821 ਮੁਕੱਦਮੇ ਦਰਜ ਕਰਕੇ 1276 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ ਪੰਜਾਬ ਪੁਲਿਸ ਵੱਲੋਂ ਸਰਹੱਦੋਂ ਪਾਰ ਹਥਿਆਰ ਤਸਕਰੀ ਨੈਟਵਰਕ ਦਾ ਪਰਦਾਫ਼ਾਸ, 8 ਹਥਿਆਰਾਂ ਸਹਿਤ ਚਾਰ ਕਾਬੂ
ਜਿਹਨਾਂ ਵਿੱਚ 37 ਵੱਡੀਆਂ ਮੱਛੀਆਂ ਵੀ ਸ਼ਾਮਿਲ ਹਨ।ਇਸਦੇ ਨਾਲ ਹੀ ਸਾਲ 2023 ਤੋਂ ਹੁਣ ਤੱਕ ਨਸ਼ਾ ਤਸਕਰਾਂ ਦੀ 10 ਕਰੋੜ 5 ਲੱਖ ਦੇ ਕਰੀਬ ਦੀ ਜਾਇਦਾਦ ਫਰੀਜ ਕਰਵਾਈ ਗਈ ਹੈ। ਉਨ੍ਹਾਂ ਆਮ ਜਨਤਾ ਨੂੰ ਵੀ ਨਸ਼ਿਆਂ ਦੇ ਕੋਹੜ ਨੂੰ ਜੜੋ ਖਤਮ ਕਰਨ ਲਈ ਪੁਲਿਸ ਦਾ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਆਪ ਦੇ ਏਰੀਏ ਵਿੱਚ ਜਾਂ ਆਸ-ਪਾਸ ਕੋਈ ਨਸ਼ੇ ਦਾ ਗੈਰ ਕਾਨੂੰਨੀ ਤੌਰ ਤੇ ਧੰਦਾ ਕਰਦਾ ਹੈ ਤਾਂ ਪੰਜਾਬ ਸਰਕਾਰ ਦੀ ਐਂਟੀ ਡਰੱਗ ਹੈਲਪਲਾਈਨ ਨੰਬਰ 97791-00200 ਜਾਂ ਬਠਿੰਡਾ ਪੁਲਿਸ ਦੀ ਐਂਟੀ ਡਰੱਗ ਹੈਲਪਲਾਈਨ ਨੰਬਰ 91155-02252 ਤੇ ਜਾਂਣਕਾਰੀ ਸਾਂਝੀ ਕਰ ਸਕਦੇ ਹੋ। ਇਹ ਜਾਣਕਾਰੀ ਗੁਪਤ ਰੱਖੀ ਜਾਵੇਗੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


