Thursday, April 16, 2026
spot_img
spot_img

Cabinet meeting; ਪੰਜਾਬ ‘ਚ ਨਕਲੀ ਬੀਜਾਂ ਦੀ ਵਿਕਰੀ ਇੱਕ ਗੈਰ-ਜ਼ਮਾਨਤਯੋਗ ਅਪਰਾਧ ਹੋਵੇਗੀ; ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਨੇ ਲਾਈ ਮੋਹਰ

Date:

spot_img

Punjab News: Cabinet meeting; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਕੈਬਨਿਟ ਨੇ ਅੱਜ ਇੱਕ ਇਤਿਹਾਸਕ ਫੈਸਲਾ ਲੈਂਦਿਆਂ ਨਕਲੀ ਬੀਜਾਂ ਦੀ ਵਿਕਰੀ ਦੇ ਆਪਰਾਧ ਨੂੰ ਗੈਰ-ਜ਼ਮਾਨਤਯੋਗ ਬਣਾਉਣ ਲਈ ਦਿ ਸੀਡਜ਼ (ਪੰਜਾਬ ਸੋਧ) ਬਿੱਲ 2025 ਪੇਸ਼ ਕਰਨ ਨੂੰ ਸਹਿਮਤੀ ਦਿੱਤੀ।ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਪੰਜਾਬ ਦੇ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੇ ਬੀਜਾਂ ਦੀ ਸਪਲਾਈ ਯਕੀਨੀ ਬਣਾਉਣ ਲਈ ‘ਸੀਡ (ਪੰਜਾਬ ਸੋਧ) ਬਿੱਲ 2025’ ਪੇਸ਼ ਕਰਨ ਨੂੰ ਸਹਿਮਤੀ ਦੇ ਦਿੱਤੀ।ਸ਼ੁਰੂਆਤ ਤੋਂ ਹੀ ਸੀਡ ਐਕਟ 1966 ਦੀ ਧਾਰਾ 19 ਵਿੱਚ ਕੋਈ ਸੋਧ ਨਹੀਂ ਕੀਤੀ ਗਈ, ਜਿਸ ਕਾਰਨ ਜੁਰਮਾਨਿਆਂ ਨਾਲ ਇਹ ਅਪਰਾਧ ਰੁਕ ਨਹੀਂ ਰਿਹਾ।

ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਵਾਤਾਵਰਨ ਮਾਹਿਰਾਂ ਦੀ ਕਮੇਟੀ ਨੂੰ ਬੱਗਾ ਕਲਾਂ ਤੇ ਅਖਾੜਾ ਸੀ.ਬੀ.ਜੀ. ਪਲਾਂਟਾਂ ਦੀ ਘੋਖ ਕਰਨ ਲਈ ਕਿਹਾ 

ਇਸ ਲਈ ਮੰਤਰੀ ਮੰਡਲ ਨੇ ‘ਸੀਡ ਐਕਟ (ਅਧਿਸੂਚਿਤ ਕਿਸਮਾਂ ਦੇ ਬੀਜਾਂ ਦੀ ਵਿਕਰੀ ਦਾ ਨਿਯਮ)’ ਦੀ ਧਾਰਾ 7 ਦੀ ਉਲੰਘਣਾ ਲਈ ਐਕਟ ਵਿੱਚ ਸੋਧ ਕਰਨ ਅਤੇ ਧਾਰਾ 19 ਏ ਸ਼ਾਮਲ ਕਰਨ ਲਈ ਇਕ ਬਿੱਲ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ। ਇਸ ਨਾਲ ਜੁਰਮਾਨੇ ਵਿੱਚ ਵਾਧਾ ਅਤੇ ਇਸ ਅਪਰਾਧ ਨੂੰ ਗੈਰ-ਜ਼ਮਾਨਤੀ ਬਣਾਇਆ ਗਿਆ ਹੈ।ਇਸ ਤਜਵੀਜ਼ ਮੁਤਾਬਕ ਕੰਪਨੀ ਨੂੰ ਪਹਿਲੀ ਵਾਰ ਅਪਰਾਧ ਕਰਨ ਉੱਤੇ ਇਕ ਤੋਂ ਦੋ ਸਾਲ ਦੀ ਸਜ਼ਾ ਅਤੇ ਪੰਜ ਤੋਂ ਦਸ ਲੱਖ ਰੁਪਏ ਤੱਕ ਜੁਰਮਾਨਾ ਹੋਵੇਗਾ, ਜਦੋਂ ਕਿ ਦੁਬਾਰਾ ਅਪਰਾਧ ਕਰਨ ਉਪਰ ਦੋ ਤੋਂ ਤਿੰਨ ਸਾਲਾਂ ਦੀ ਸਜ਼ਾ ਅਤੇ 10 ਤੋਂ 50 ਲੱਖ ਰੁਪਏ ਜੁਰਮਾਨਾ ਹੋਵੇਗਾ। ਇਸੇ ਤਰ੍ਹਾਂ ਡੀਲਰ/ਕਿਸੇ ਵਿਅਕਤੀ ਨੂੰ ਪਹਿਲੀ ਵਾਰ ਅਪਰਾਧ ਉੱਤੇ ਛੇ ਮਹੀਨਿਆਂ ਤੋਂ ਇਕ ਸਾਲ ਤੱਕ ਦੀ ਸਜ਼ਾ ਅਤੇ ਇਕ ਤੋਂ ਪੰਜ ਲੱਖ ਰੁਪਏ ਜੁਰਮਾਨਾ ਹੋਵੇਗਾ, ਜਦੋਂ ਕਿ ਦੁਬਾਰਾ ਜੁਰਮ ਕਰਨ ਉੱਤੇ ਇਕ ਤੋਂ ਦੋ ਸਾਲ ਦੀ ਸਜ਼ਾ ਅਤੇ ਪੰਜ ਤੋਂ ਦਸ ਲੱਖ ਰੁਪਏ ਜੁਰਮਾਨਾ ਹੋਵੇਗਾ। ਜ਼ਿਕਰਯੋਗ ਹੈ ਕਿ ਪਹਿਲਾਂ, ਪਹਿਲੀ ਵਾਰ ਜੁਰਮ ਕਰਨ ਉੱਤੇ ਪੰਜ ਸੌ ਰੁਪਏ ਜੁਰਮਾਨਾ ਅਤੇ ਦੂਜੀ ਵਾਰ ਜੁਰਮ ਕਰਨ ਉੱਤੇ ਇਕ ਹਜ਼ਾਰ ਰੁਪਏ ਜੁਰਮਾਨਾ ਤੇ ਛੇ ਮਹੀਨਿਆਂ ਦੀ ਸਜ਼ਾ ਹੁੰਦੀ ਸੀ।

ਇਹ ਵੀ ਪੜ੍ਹੋ ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿੱਚ 11 ਅਨਮੋਲ ਜ਼ਿੰਦਗੀਆਂ ਬਚਾਉਣ ਵਾਲੇ ਚਾਰ ਪੁਲਿਸ ਜਵਾਨਾਂ ਲਈ ‘ਮੁੱਖ ਮੰਤਰੀ ਰਕਸ਼ਕ ਪਦਕ’ ਦਾ ਐਲਾਨ

ਸਨਅਤਕਾਰਾਂ ਨੂੰ ਜ਼ਮੀਨ ਮੁਹੱਈਆ ਕਰਵਾਉਣ ਵਾਸਤੇ ਢਾਂਚਾ ਵਿਕਸਤ ਕਰਨ ਲਈ ਵੱਡੀ ਰਾਹਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕੈਬਨਿਟ ਨੇ ਸੂਬੇ ਵਿੱਚ ਉਦਯੋਗਿਕ/ਕਾਰੋਬਾਰੀ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਜ਼ਮੀਨ (ਵਿਕਰੀ ਜਾਂ ਲੀਜ਼ ਦੇ ਆਧਾਰ `ਤੇ) ਮੁਹੱਈਆ ਕਰਨ ਲਈ ਇਕ ਢਾਂਚਾ ਵਿਕਸਤ ਕਰਨ ਲਈ ਸਹਿਮਤੀ ਦਿੱਤੀ। ਇਸ ਕਦਮ ਦਾ ਉਦੇਸ਼ ਸੂਬੇ ਵਿੱਚ ਨਿਵੇਸ਼ ਨੂੰ ਹੋਰ ਹੁਲਾਰਾ ਦੇਣਾ ਹੈ। ਜ਼ਿਕਰਯੋਗ ਹੈ ਕਿ ਜ਼ਮੀਨ ਦੀ ਮੰਗ ਕਰਨ ਵਾਲੇ ਨਿਵੇਸ਼ਕਾਂ ਲਈ ਜ਼ਮੀਨ ਦੇ ਟੁਕੜਿਆਂ ਦੀ ਪਛਾਣ ਕਰਨ ਅਤੇ ਪ੍ਰਬੰਧ ਕਰਨ ਲਈ ਸਮਾਂਬੱਧ ਵਿਧੀ ਦੀ ਘਾਟ ਸੀ। ਇਸ ਲਈ ਦੋ-ਸਾਲਾਨਾ ਡਿਜੀਟਲ ਲੈਂਡ ਪੂਲ, 200 ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਲਈ ਨਿਵੇਸ਼ਕ ਸਹੂਲਤ, ਸੰਭਾਵਨਾ ਜਾਂਚ, ਰਾਖਵੀਂ ਕੀਮਤ ਨਿਰਧਾਰਨ, ਈ-ਨਿਲਾਮੀ ਪ੍ਰਕਿਰਿਆ, ਲੀਜ਼ ਵਿਕਲਪ, ਨਿਲਾਮੀ ਸਮਾਂ-ਸੀਮਾਵਾਂ ਅਤੇ ਹੋਰ ਵਿਸ਼ੇਸ਼ਤਾਵਾਂ ਨਾਲ ਇਕ ਵਿਆਪਕ ਵਿਧੀ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ ਮਾਣ ਵਾਲੀ ਗੱਲ; PAU ਦੁਨੀਆਂ ਦੀਆਂ ਪਹਿਲੀਆਂ 100 ਖੇਤੀਬਾੜੀ ਯੂਨੀਵਰਸਿਟੀ ਦੇ ਕਲੱਬ ‘ਚ ਹੋਈ ਸ਼ਾਮਲ

‘ਪੰਜਾਬ ਫੂਡ ਗ੍ਰੇਨਜ਼ ਟਰਾਂਸਪੋਰਟੇਸ਼ਨ ਪਾਲਿਸੀ 2025’ ਨੂੰ ਸਹਿਮਤੀ
ਕੈਬਨਿਟ ਨੇ ਪੰਜਾਬ ਵਿੱਚ ਅਨਾਜ ਦੀ ਟਰਾਂਸਪੋਰਟੇਸ਼ਨ ਸੁਚਾਰੂ ਬਣਾਉਣ ਲਈ ‘ਪੰਜਾਬ ਫੂਡ ਗ੍ਰੇਨਜ਼ ਟਰਾਂਸਪੋਰਟੇਸ਼ਨ ਪਾਲਿਸੀ 2025’ ਅਤੇ ‘ਪੰਜਾਬ ਲੇਬਰ ਐਂਡ ਕਾਰਟੇਜ਼ ਪਾਲਿਸੀ 2025’ ਨੂੰ ਵੀ ਸਹਿਮਤੀ ਦੇ ਦਿੱਤੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਆਪਣੀਆਂ ਸੂਬਾਈ ਖ਼ਰੀਦ ਏਜੰਸੀਆਂ ਅਤੇ ਐਫ.ਸੀ.ਆਈ. ਰਾਹੀਂ ਵੱਖ-ਵੱਖ ਖ਼ਰੀਦ ਕੇਂਦਰਾਂ/ਮੰਡੀਆਂ ਵਿੱਚੋਂ ਅਨਾਜ ਦੀ ਖ਼ਰੀਦ ਕਰਦੀ ਹੈ। ਸਾਲ 2025 ਦੀ ਇਸ ਨੀਤੀ ਮੁਤਾਬਕ ਟਰਾਂਸਪੋਰਟੇਸ਼ਨ ਦਾ ਕੰਮ ਮੁਕਾਬਲੇ ਦੇ ਆਧਾਰ ਉੱਤੇ ਪਾਰਦਰਸ਼ੀ ਆਨਲਾਈਨ ਪ੍ਰਣਾਲੀ ਰਾਹੀਂ ਦਿੱਤਾ ਜਾਵੇਗਾ।

582 ਵੈਟਰਨਰੀ ਹਸਪਤਾਲਾਂ ਵਿੱਚ 479 ਵੈਟਰਨਰੀ ਫਾਰਮਾਸਿਸਟਾਂ ਅਤੇ 472 ਸਫ਼ਾਈ ਸੇਵਕਾਂ ਦੀਆਂ ਸੇਵਾਵਾਂ ਵਿੱਚ ਵਾਧਾ
ਪਸ਼ੂਆਂ ਦੀ ਸਿਹਤ ਸੰਭਾਲ ਲਈ ਵਧੀਆ ਸਹੂਲਤਾਂ ਮੁਹੱਈਆ ਕਰਨ ਲਈ ਕੈਬਨਿਟ ਨੇ ਸੂਬੇ ਭਰ ਦੇ 582 ਵੈਟਰਨਰੀ ਹਸਪਤਾਲਾਂ ਵਿੱਚ 479 ਵੈਟਰਨਰੀ ਫਾਰਮਾਸਿਸਟਾਂ ਅਤੇ 472 ਸਫ਼ਾਈ ਸੇਵਕਾਂ ਦੀਆਂ ਸੇਵਾਵਾਂ ਵਿੱਚ ਸਰਵਿਸ ਪ੍ਰੋਵਾਈਡਰ ਵਜੋਂ ਪਹਿਲੀ ਅਪਰੈਲ 2025 ਤੋਂ 31 ਮਾਰਚ 2026 ਤੱਕ ਵਾਧਾ ਕਰ ਦਿੱਤਾ ਗਿਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...