Faridkot News: ਬਠਿੰਡਾ ਤੋਂ ਬਾਅਦ ਹੁਣ ਫਰੀਦਕੋਟ ਦੇ ਪਿੰਡ ਫਿੱਡੇ ਕਲਾਂ ਕੋਲ ਇੱਕ ਅਲਟੋ ਕਾਰ ਦੇ ਨਹਿਰ ਵਿੱਚ ਡਿੱਗਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ।ਕਾਰ ਵਿੱਚ ਸਵਾਰ ਪਤੀ-ਪਤਨੀ ਦਾ ਹਾਲੇ ਕੋਈ ਸੁਰਾਗ ਨਹੀਂ ਮਿਲਿਆ ਹੈ। ਇਹ ਕਾਰ ਪਿੰਡ ਸਾਧਾਂਵਾਲਾ ਦੇ ਵਸਨੀਕ ਫੌਜੀ ਬਲਜੀਤ ਸਿੰਘ ਦੀ ਦੱਸੀ ਜਾ ਰਹੀ ਹੈ,ਉਹ ਆਪਣੀ ਪਤਨੀ ਮਨਦੀਪ ਕੌਰ ਨਾਲ ਸਵਾਰ ਹੋ ਕੇ ਕਿਤੇ ਜਾ ਰਿਹਾ ਸੀ। ਜਾਣਕਾਰੀ ਅਨੁਸਾਰ ਫੌਜੀ ਬਲਜੀਤ ਸਿੰਘ ਛੁੱਟੀ ਆਇਆ ਹੋਇਆ ਸੀ ਤੇ ਉਹ ਆਪਣੀ ਪਤਨੀ ਨਾਲ ਫਰੀਦਕੋਟ ਵਿੱਚ ਕੁਝ ਖਰੀਦਦਾਰੀ ਕਰਨ ਆਇਆ ਸੀ।
ਇਹ ਵੀ ਪੜ੍ਹੋ ਫੁੱਟਬਾਲ ਟੂਰਨਾਮੈਂਟ ਵਿਚ ਅੰਨ੍ਹੇਵਾਹ ਗੋ+ਲੀ+ਆਂ ਚਲਾ ਕੇ 14 ਸਾਲਾਂ ਬੱਚੇ ਦਾ ਕ+ਤ+ਲ ਕਰਨ ਵਾਲੇ ਦਾ ਪੁਲਿਸ ਨੇ ਕੀਤਾ Encounter
ਇਸ ਤੋਂ ਬਾਅਦ ਉਹ ਪਿੰਡ ਫਿੱਡੇ ਕਲਾ ਆਪਣੀ ਪਤਨੀ ਦੀ ਮਾਸੀ ਨੂੰ ਮਿਲਣ ਚਲੇ ਗਏ। ਜਿੱਥੋਂ ਵਾਪਸ ਆਉਂਦੇ ਸਮੇਂ ਉਹਨਾਂ ਦੀ ਕਾਰ ਸੜਕ ‘ਤੇ ਪਏ ਡੂੰਘੇ ਟੋਏ ਕਾਰਨ ਆਪਣਾ ਸੰਤੁਲਤ ਗਵਾ ਬੈਠੀ ਅਤੇ ਸੜਕ ਦੇ ਨਾਲ ਲੱਗਦੀ ਸਰਹੰਦ ਨਹਿਰ ਵਿੱਚ ਜਾ ਡਿੱਗੀ। ਪਿੰਡ ਵਾਸੀਆਂ ਦੇ ਦੱਸਣ ਅਨੁਸਾਰ ਬਲਜੀਤ ਸਿੰਘ ਨੇ ਦੋ ਦਿਨ ਬਾਅਦ ਆਪਣੀ ਡਿਊਟੀ ਤੇ ਵਾਪਸ ਜਾਣਾ ਸੀ ਪ੍ਰੰਤੂ ਇਹ ਹਾਦਸਾ ਵਾਪਰ ਗਿਆ। ਬਲਜੀਤ ਸਿੰਘ ਤੇ ਮਨਦੀਪ ਕੌਰ ਦਾ ਇੱਕ ਪੰਜ ਸਾਲ ਦਾ ਬੇਟਾ ਵੀ ਹੈ, ਜਿਸ ਨੂੰ ਉਹ ਆਪਣੀ ਮਾਤਾ ਦੇ ਕੋਲ ਘਰ ਛੱਡ ਕੇ ਆਏ ਸਨ।
ਇਹ ਵੀ ਪੜ੍ਹੋ Bathinda Police ਦੇ ਥਾਣਾ ਕੋਤਵਾਲੀ ਤੇ ਪੀਸੀਆਰ ਟੀਮ ਵੱਲੋਂ ਵਾਹਨ ਚੋਰ ਗਿਰੋਹ ਕਾਬੂ, 6 ਮੋਟਰਸਾਈਕਲ ਬਰਾਮਦ
ਘਟਨਾ ਦੇ ਤੁਰੰਤ ਬਾਅਦ ਹੀ ਐਨ ਡੀ ਆਰ ਐਫ ਦੀਆਂ ਟੀਮਾਂ ਮੌਕੇ ਤੇ ਪਹੁੰਚ ਗਈਆਂ ਸਨ। ਉਹਨਾਂ ਨੇ ਨਹਿਰ ਵਿੱਚ ਭਾਲ ਸ਼ੁਰੂ ਕਰ ਦਿੱਤੀ ਸੀ । ਪਰੰਤੂ ਹੁਣ ਤੱਕ ਨਾ ਕਾਰ ਦਾ ਕੋਈ ਸੁਰਾਗ ਮਿਲਿਆ ਹੈ ਤੇ ਨਾ ਹੀ ਪਤੀ ਪਤਨੀ ਦੀ ਕੋਈ ਜਾਣਕਾਰੀ ਮਿਲੀ ਹੈ। ਸੂਚਨਾ ਮਿਲਦੇ ਪੁਲਸ ਵੀ ਮੌਕੇ ਤੇ ਪਹੁੰਚ ਗਈ ਸੀ। ਉਧਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਅਤੇ ਕੋਟਕਪੂਰਾ ਹਲਕੇ ਦੇ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਵੀ ਇਸ ਘਟਨਾ ਉੱਪਰ ਦੁੱਖ ਜਾਹਿਰ ਕੀਤਾ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਾਰ ਸਵਾਰਾਂ ਨੂੰ ਲੱਭਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





