ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 5 ਖ਼ਤਰਨਾਕ ਅਪਰਾਧੀਆਂ ਨੂੰ ਕੀਤਾ ਗ੍ਰਿਫ਼ਤਾਰ

Date:

spot_img

Bathinda News: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਮੈਡਮ ਅਮਨੀਤ ਕੌਂਡਲ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਮਾੜੇ ਅਨਸਰਾਂ ਖਿਲਾਫ ਚਲ ਰਹੀ ਮੁਹਿੰਮ ਤਹਿਤ, ਬਠਿੰਡਾ ਪੁਲਿਸ (ਥਾਣਾ ਥਰਮਲ) ਦੀ ਟੀਮ ਨੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 5 ਖ਼ਤਰਨਾਕ ਅਪਰਾਧੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਮੌਕੇ ਐਸ.ਪੀ. ਸਿਟੀ ਸ਼੍ਰੀ ਨਰਿੰਦਰ ਸਿੰਘ ਨੇ ਦੱਸਿਆ ਕਿ ਇਹ ਗਿਰੋਹ ਕਿਸੇ ਵੱਡੀ ਘਟਨਾ ਨੂੰ ਅੰਜਾਮ ਦੇ ਸਕਦਾ ਸੀ, ਪਰ ਬਠਿੰਡਾ ਪੁਲਿਸ ਨੇ ਸਮੇਂ-ਸਿਰ ਕਾਰਵਾਈ ਕਰਕੇ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ।

ਇਹ ਵੀ ਪੜ੍ਹੋ  ਫੁੱਟਬਾਲ ਟੂਰਨਾਮੈਂਟ ਵਿਚ ਅੰਨ੍ਹੇਵਾਹ ਗੋ+ਲੀ+ਆਂ ਚਲਾ ਕੇ 14 ਸਾਲਾਂ ਬੱਚੇ ਦਾ ਕ+ਤ+ਲ ਕਰਨ ਵਾਲੇ ਦਾ ਪੁਲਿਸ ਨੇ ਕੀਤਾ Encounter

ਇਨ੍ਹਾਂ ਵਿਅਕਤੀਆਂ ਤੋਂ 1 ਵਰਨਾ ਕਾਰ, 1 ਕਿਰਪਾਨ, 2 ਲੋਹੇ ਦੀਆਂ ਰਾਡਾਂ, 2 ਲੋਹੇ ਦੇ ਕਾਪੇ ਬਰਾਮਦ ਕੀਤੇ। ਮੁਲਜਮਾਂ ਦੀ ਪਹਿਚਾਣ ਅਕਾਸ਼ਦੀਪ ਉਰਫ਼ ਆਸ਼ੂ ਵਾਸੀ ਖਿਆਲੀਵਾਲਾ, ਵੀਰਦਵਿੰਦਰ ਸਿੰਘ, ਰਮਨਦੀਪ ਸਿੰਘ, ਰਿਜ਼ਾਕ ਤੇ ਸੰਦੀਪ ਕੁਮਾਰ ਸਾਰੇ ਵਾਸੀ ਹਰਰਾਏਪੁਰ ਵਜੋਂ ਹੋਈ ਹੈ। ਉਹਨਾਂ ਅੱਗੇ ਦੱਸਿਆ ਕਿ ਇਨ੍ਹਾਂ ਦੇ ਖਿਲਾਫ ਪਹਿਲਾਂ ਵੀ ਕਈ ਗੰਭੀਰ ਅਪਰਾਧਾਂ ਦੇ ਮਾਮਲੇ ਦਰਜ ਹਨ।ਉਹਨਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਪਣਾ ਫ਼ਰਜ਼ ਸਮਝਦੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਜਾਣਕਾਰੀ ਤੁਰੰਤ ਪੁਲਿਸ ਨੂੰ ਦੇਵੋ ਤਾਂ ਜੋ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸ਼ਾਂਤੀ ਨੂੰ ਬਰਕਰਾਰ ਰੱਖਿਆ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

CM Nayab Singh Saini की ‘गो ग्लोबल’ अप्रोच को मिली नई गति

👉एमडीएच के साथ हुआ करार, अब तंजानिया, केन्या सहित...

Sukhbir Singh Badal ਵੱਲੋਂ 55 ਵਿਧਾਨ ਸਭਾ ਹਲਕਿਆਂ ਦੀਆਂ ਇਸਤਰੀ ਅਕਾਲੀ ਦਲ ਦੀਆਂ ਹਲਕਾ ਪ੍ਰਧਾਨ ਨਿਯੁਕਤ

👉ਬਾਕੀ ਵਿੰਗਾਂ ਦੇ ਹਲਕਾਵਾਰ ਪ੍ਰਧਾਨਾਂ ਦਾ ਐਲਾਨ ਵੀ ਜਲਦੀ Punjab...