spot_img
spot_img

Bathinda ‘ਚ ਇੱਕ ਹੋਰ ਨਜਾਇਜ਼ ਨਸ਼ਾ ਛੁਡਾਊ ਕੇਂਦਰ ‘ਤੇ ਛਾਪਾ, 29 ਨੌਜਵਾਨਾਂ ਨੂੰ ਛੁਡਾਇਆ, 2 ਗ੍ਰਿਫਤਾਰ

Date:

spot_img

Bathinda News: ਬਠਿੰਡਾ ਦੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵੱਲੋਂ ਮੰਗਲਵਾਰ ਨੂੰ ਹਲਕਾ ਭੁੱਚੋਂ ਦੇ ਪਿੰਡ ਗੰਗਾ ਵਿਚ ਕੀਤੀ ਇੱਕ ਕਾਰਵਾਈ ਦੌਰਾਨ ਇੱਥੇ ਚੱਲਦੇ ਇੱਕ ਨਜ਼ਾਇਜ ਨਸ਼ਾ ਛੁਡਾਊ ਕੇਂਦਰ ਦਾ ਪਰਦਾਫ਼ਾਸ ਕੀਤਾ ਹੈ। ਡੀਐਸਪੀ ਭੁੱਚੋਂ ਰਵਿੰਦਰ ਸਿੰਘ, ਤਹਿਸੀਲਦਾਰ ਮਨਜੋਤ ਸਿੰਘ, ਜ਼ਿਲ੍ਹਾ ਨਸ਼ਾ ਛੁਡਾਊ ਕੇਂਦਰ ਦੇ ਇੰਚਾਰਜ਼ ਡਾ ਅਰੁਣ ਬਾਂਸਲ ਅਤੇ ਡਰੱਗ ਇੰਸਪੈਕਟਰ ਸਹਿਤ ਥਾਣਾ ਨਥਾਣਾ ਦੇ ਇੰਚਾਰਜ਼ ਦੀ ਅਗਵਾਈ ਹੇਠ ਕੀਤੀ ਗਈ ਛਾਪੇਮਾਰੀ ਦੌਰਾਨ ਇੱਥੇ ਰੱਖੇ 29 ਨੌਜਵਾਨਾਂ ਨੂੰ ਛੁਡਾਇਆ ਗਿਆ ਤੇ ਨਾਲ ਹੀ ਇਹ ਕੇਂਦਰ ਚਲਾਉਣ ਵਾਲੇ ਦੋਨਾਂ ਨੌਜਵਾਨਾਂ ਨੂੰ ਵੀ ਮੌਕੇ ਉੱਪਰ ਹਿਰਾਸਤ ਵਿਚ ਲੈ ਲਿਆ ਗਿਆ।

ਇਹ ਵੀ ਪੜ੍ਹੋ ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ ; 31 ਜੁਲਾਈ ਨੂੰ ਸੂਬੇ ਵਿਚ ਸਰਕਾਰੀ ਛੁੱਟੀ ਦਾ ਐਲਾਨ

ਡੀਐਸਪੀ ਰਵਿੰਦਰ ਸਿੰਘ ਨੇ ਇਸਦੀ ਪੁਸ਼ਟੀ ਕਰਦਿਆਂ ਦਸਿਆ ਕਿ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਨਸ਼ਾ ਮੁਕਤੀ ਸੰਸਥਾ ਦੇ ਨਾਂ ਹੇਠ ਚੱਲ ਰਹੇ ਇਸ ਨਸ਼ਾ ਛੁਡਾਊ ਕੇਂਦਰ ਦੇ ਸੰਚਾਲਕਾਂ ਕੋਲ ਕੋਈ ਲਾਇਸੰਸ ਜਾਂ ਮੰਨਜੂਰੀ ਨਹੀਂ ਸੀ। ਉਨ੍ਹਾਂ ਦਸਿਆ ਕਿ ਇੱਥੇ ਮਿਲੇ 29 ਨੌਜਵਾਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰ ਮਾਨਸਾ ਰੋਡ ਬਠਿੰਡਾ ਵਿਖੇ ਭੇਜ ਦਿੱਤਾ ਗਿਆ। ਜਦਕਿ ਲਖਵਿੰਦਰ ਸਿੰਘ ਵਾਸੀ ਨਥਾਣਾ ਅਤੇ ਪ੍ਰਭਦੀਪ ਸਿੰਘ ਵਾਸੀ ਕੋਟਕਪੂਰਾ ਨੂੰ ਗ੍ਰਿਫਤਾਰ ਕੀਤਾ ਗਿਆ।

ਇਹ ਵੀ ਪੜ੍ਹੋ ਬਠਿੰਡਾ ‘ਚ ਐਕਸਾਈਜ਼ ਵਿਭਾਗ ਨੇ ਦਿਨ-ਚੜ੍ਹਦੇ ਸ਼ਹਿਰ ਦੇ ਅੱਧੇ ਸਰਾਬ ਦੇ ਠੇਕੇ ਕੀਤੇ ਸੀਲ

ਦਸਣਾ ਬਣਦਾ ਹੈ ਕਿ ਇਸਤੋਂ ਪਹਿਲਾਂ ਵੀ ਬਠਿੰਡਾ ਦਿਹਾਤੀ ਇਲਾਕੇ ਦੇ ਇੱਕ ਪਿੰਡ ਵਿਚੋਂ ਜ਼ਿਲ੍ਹਾ ਪ੍ਰਸ਼ਾਸਨ ਨੇ ਇੱਕ ਇਸੇ ਤਰ੍ਹਾਂ ਦਾ ਨਸ਼ਾ ਛੁਡਾਊ ਕੇਂਦਰ ਫ਼ੜਿਆ ਸੀ। ਇੰਨ੍ਹਾਂ ਕੇਂਦਰਾਂ ਵਿਚ ਹਜ਼ਾਰਾਂ ਰੁਪਏ ਪ੍ਰਤੀ ਮਹੀਨਾ ਲੈ ਕੇ ਨੌਜਵਾਨਾਂ ਦਾ ਨਸ਼ਾ ਛੁਡਾਊਣ ਦਾ ਦਾਅਵਾ ਕੀਤਾ ਜਾਂਦਾ ਹੈ ਜਦਕਿ ਬਾਅਦ ਵਿਚ ਉਥੇ ਮਰੀਜ਼ਾਂ ਦੀ ਕੁੱਟਮਾਰ ਤੇ ਤਸੀਹੇ ਦੇਣ ਦੀਆਂ ਖਬਰਾਂ ਵੀ ਆਉਂਦੀਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਆਪ ਨੇ ਧਰਮੇਂਦਰ ਪ੍ਰਧਾਨ ਦੇ ਅਸਤੀਫੇ ਨੂੰ ਵਿਦਿਆਰਥੀਆਂ ਅਤੇ ਨੌਜਵਾਨਾਂ ਦੀ ਜਿੱਤ ਦੱਸਦਿਆਂ ਕੀਤਾ ਸਵਾਗਤ

👉ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀਆਂ ਵਿਦਿਆਰਥੀ ਵਿਰੋਧੀ...