15,700 ਨਸ਼ੀਲੀਆਂ ਗੋਲੀਆਂ ਤੇ 55 ਨਸ਼ੀਲੀਆਂ ਸ਼ੀਸ਼ੀਆਂ ਸਹਿਤ ਇੱਕ ਕਾਬੂ
Bathinda News: ਬਠਿੰਡਾ ਪੁਲਿਸ ਨੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਇੱਕ ਵੱਡੀ ਸਫ਼ਲਤਾ ਪ੍ਰਾਪਤ ਕਰਦਿਆਂ ਨਸ਼ਿਆਂ ਦੀ ਇੱਕ ਵੱਡੀ ਖੇਪ ਬਰਾਮਦ ਕੀਤੀ ਹੈ। ਸਬ ਡਿਵੀਜ਼ਨ ਤਲਵੰਡੀ ਸਾਬੋ ਅਧੀਨ ਆਉਂਦੇ ਰਾਮਾ ਇਲਾਕੇ ਵਿਚ ਸੀਆਈਏ-2 ਦੀ ਟੀਮ ਵੱਲੋਂ ਇੱਕ ਵਿਅਕਤੀ ਨੁੰ 5,700 ਨਸ਼ੀਲੀਆਂ ਗੋਲੀਆਂ (15000 ਟਰਾਮਾਟੋਲ, 700 ਕੈਰੀਸੋਮਾ) ਅਤੇ 55 ਨਸ਼ੀਲੀਆਂ ਸ਼ੀਸ਼ੀਆਂ ਸਹਿਤ ਕਾਬੂ ਕੀਤਾ ਹੈ।
ਇਹ ਵੀ ਪੜ੍ਹੋ ਗ੍ਰਾਹਕਾਂ ਨਾਲ ਕਰੋੜਾਂ ਰੁਪਏ ਦੀ ਠੱਗੀ ਮਾਰ ਕੇ ਫ਼ਰਾਰ ਹੋਇਆ SBI Bank ਦਾ ਕੈਸ਼ੀਅਰ ਗ੍ਰਿਫਤਾਰ
ਐਸਐਸਪੀ ਮੈਡਮ ਅਮਨੀਤ ਕੌਂਡਲ ਨੇ ਦੱਸਿਆ ਕਿ ਮੁਲਜਮ ਦੀ ਪਹਿਚਾਣ ਗੁਰਪ੍ਰੀਤ ਸਿੰਘ ਵਾਸੀ ਪਰਸ ਰਾਮ ਨਗਰ ਬਠਿੰਡਾ ਦੇ ਤੌਰ ‘ਤੇ ਹੋਈ ਹੈ। ਉਨ੍ਹਾਂ ਕਿਹਾ ਕਿ ਮੁਲਜਮ ਦੇ ਵਿਰੁਧ ਥਾਣਾ ਰਾਮਾ ਵਿਚ ਪਰਚਾ ਦਰਜ਼ ਕਰ ਲਿਆ ਹੈ। ਬਠਿੰਡਾ ਪੁਲਿਸ ਦੇ ਵੱਲੋਂ ਦਿਨ ਰਾਤ ਇੱਕ ਕਰਕੇ ਨਸ਼ਾ ਤਸਕਰੀ ਦੇ ਜਾਲ ਨੂੰ ਤੋੜਨ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।




