Thursday, April 16, 2026
spot_img
spot_img

ਵਿਕਾਸ ਕਾਰਜਾਂ ਨੂੰ ਤੈਅ ਸਮੇਂ ਅਨੁਸਾਰ ਮੁਕੰਮਲ ਕਰਨਾ ਬਣਾਇਆ ਜਾਵੇ ਯਕੀਨੀ:ਸ਼ੌਕਤ ਅਹਿਮਦ ਪਰੇ

Date:

spot_img

Bathinda News: ਜ਼ਿਲ੍ਹੇ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਨੂੰ ਸਮੇਂ-ਸਿਰ ਪੂਰਾ ਅਤੇ ਨਵੇਂ ਹੋਣ ਵਾਲੇ ਵਿਕਾਸ ਕਾਰਜਾਂ ਨੂੰ ਜਲਦ ਸ਼ੁਰੂ ਕਰਨਾ ਯਕੀਨੀ ਬਣਾਇਆ ਜਾਵੇ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਗਈ ਸਮੀਖਿਆ ਬੈਠਕ ਦੌਰਾਨ ਦਿੱਤੇ।

ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਮੂਹ ਵਿਭਾਗਾਂ ਵਲੋਂ ਪਿਛਲੇ ਸਮੇਂ ਦੌਰਾਨ ਕੀਤੇ ਗਏ ਕਾਰਜਾਂ ਦੀ ਸਮੀਖਿਆਂ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਅੰਦਰ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਵਰਤੋਂ ਸਰਟੀਫਿਕੇਟ ਜਲਦ ਤੋਂ ਜਲਦ ਜਮ੍ਹਾਂ ਕਰਵਾਉਣੇ ਯਕੀਨੀ ਬਣਾਏ ਜਾਣ।

ਇਹ ਵੀ ਪੜ੍ਹੋ “ਯੁੱਧ ਨਸ਼ਿਆਂ ਵਿਰੁੱਧ”; ਬਠਿੰਡਾ ਪੁਲਿਸ ਵੱਲੋਂ ਨਸ਼ਿਆਂ ਦੀ ਵੱਡੀ ਖੇਪ ਬਰਾਮਦ

ਉਨ੍ਹਾਂ ਪ੍ਰਗਤੀ ਅਧੀਨ ਕਾਰਜਾਂ ਨੂੰ ਵੀ ਤੈਅ ਸਮੇਂ ਅਨੁਸਾਰ ਪੂਰਾ ਕਰਨ ਦੀ ਹਦਾਇਤ ਕੀਤੀ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸ਼ਹਿਰੀ ਵਿਕਾਸ, ਪੇਂਡੂ ਵਿਕਾਸ, ਭੂਮੀ ਰੱਖਿਆ, ਲੋਕ ਨਿਰਮਾਣ, ਜਲ ਸਪਲਾਈ ਤੇ ਸੈਨੀਟੇਸ਼ਨ, ਸੀਵਰੇਜ਼, ਕਾਰਪੋਰੇਸ਼ਨ, ਪੀਐਸਪੀਸੀਐਲ, ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ, ਸਿੰਚਾਈ ਵਿਭਾਗ, ਰੇਲਵੇ, ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆਂ (ਐਨਐਚਆਈ) ਆਦਿ ਵਿਭਾਗਾਂ ਨਾਲ ਸਬੰਧਤ ਵਿਕਾਸ ਕਾਰਜਾਂ ਦੀ ਬਾਰੀਕੀ ਨਾਲ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਦੇਰੀ ਤੇ ਢਿੱਲ-ਮੱਠ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ ਫ਼ਿਰੋਜ਼ਪੁਰ ‘ਚ ਰਾਤ ਨੂੰ ਡਾਕਟਰ ‘ਤੇ ਚੱਲੀਆਂ ਗੋ+ਲੀ+ਆਂ, ਪੁਲਿਸ ਵੱਲੋਂ ਜਾਂਚ ਸ਼ੁਰੂ

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਨਰਿੰਦਰ ਸਿੰਘ, ਸ੍ਰੀ ਸੁਨੀਲ ਐਸਡੀਐਮ ਰਾਮਪੁਰਾ, ਐਸਡੀਐਮ ਬਠਿੰਡਾ ਸ. ਬਲਕਰਨ ਸਿੰਘ ਮਾਹਲ, ਐਸਡੀਐਮ ਤਲਵੰਡੀ ਸਾਬੋ ਸ਼੍ਰੀ ਪੰਕਜ ਕੁਮਾਰ, ਐਸਡੀਐਮ ਮੌੜ ਸ੍ਰੀ ਸੁਖਰਾਜ ਸਿੰਘ ਤੋਂ ਇਲਾਵਾ ਲੋਕ ਨਿਰਮਾਣ, ਸਿਹਤ, ਬਿਜਲੀ ਵਿਭਾਗ ਅਤੇ ਨਗਰ ਨਿਗਮ ਦੇ ਅਧਿਕਾਰੀ ਅਤੇ ਕਰਮਚਾਰੀ ਆਦਿ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...