Punjab News: ਕੇਂਦਰ ਸਰਕਾਰ ਨੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੂੰ ਵਿਦੇਸ਼ੀ ਦੌਰੇ ਲਈ ਪ੍ਰਵਾਨਗੀ ਦੇਣ ਤੋਂ ਨਾਂਹ ਕਰ ਦਿੱਤੀ ਹੈ। ਕੈਬਨਿਟ ਮੰਤਰੀ ਈਟੀਓ ਨੇ ਸਰਕਾਰੀ ਦੌਰੇ ਉਪਰ ਅਮਰੀਕਾ ਜਾਣਾ ਸੀ, ਜਿਸਦੇ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਸਨ। ਜਨਤਕ ਅਹੁੱਦਾ ਰੱਖਣ ਦੇ ਚੱਲਦੇ ਉਨ੍ਹਾਂ ਦੇ ਇਸ ਸਰਕਾਰੀ ਦੌਰੇ ਲਈ ਕੇਂਦਰ ਦੀ ਮਨਜ਼ੂਰੀ ਜਰੂਰੀ ਸੀ, ਜੋਕਿ ਨਹੀਂ ਮਿਲੀ ਹੈ। ਖੁਦ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਕੇਂਦਰ ਦੇ ਇਸ ਫੈਸਲੇ ਦੀ ਜਾਣਕਾਰੀ ਦਿੰਦਿਆਂ ਇਸ ਦੀ ਨਿੰਦਾ ਕੀਤੀ ਹੈ।
ਇਹ ਵੀ ਪੜ੍ਹੋ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ
ਮੰਤਰੀ ਹਰਭਜਨ ਸਿੰਘ ਈਟੀਓ ਨੇ NCSL 2025 ਸਮਮਿਟ ’ਚ ਸ਼ਾਮਲ ਹੋਣਾ ਸੀ। ਸ਼੍ਰੀ ਈਟੀਓ ਨੇ ਕਿਹਾ ਕਿ “ਮੈਨੂੰ ਅਮਰੀਕਾ ਜਾਣ ਦੀ ਇਜਾਜ਼ਤ ਨਾ ਮਿਲਣਾ ਨਿੰਦਣਯੋਗ ਹੈ” ਉਨ੍ਹਾਂ ਇਹ ਵੀ ਸ਼ੱਕ ਜਾਹਰ ਕੀਤਾ ਕਿ, “ਸ਼ਾਇਦ ਮੈਨੂੰ ਇਸ ਲਈ ਰੋਕਿਆ ਗਿਆ ਕਿਉਂਕਿ ਮੈਂ ਪੰਜਾਬ ਤੋਂ ਹਾਂ ਅਤੇ ਇਹ ਸਮਮਿਟ ਪੰਜਾਬ ਦੇ ਕੀਤੇ ਕੰਮਾਂ ਨੂੰ ਦੁਨੀਆ ਸਾਹਮਣੇ ਪੇਸ਼ ਕਰਨ ਦਾ ਸੁਨੇਹਰੀ ਮੌਕਾ ਸੀ ਪ੍ਰੰਤੂ ਕੈਂਦਰ ਨਹੀਂ ਚਾਹੁੰਦੀ ਕਿ ਪੰਜਾਬ ਮਾਡਲ ਦੁਨੀਆ ਲਈ ਮਿਸਾਲ ਬਣੇ”। ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਇਹ ਫੈਸਲਾ ਦੱਸਦਾ ਹੈ ਕਿ ਭਾਜਪਾ ਨੂੰ ਪੰਜਾਬ ਅਤੇ ਪੰਜਾਬੀਆਂ ਨਾਲ ਨਫ਼ਰਤ ਹੈ। ਦਸਣਯੋਗ ਹੈ ਕਿ ਇਸਤਂੋ ਪਹਿਲਾਂ ਵੀ ਕੇਂਦਰ ਵੱਲੋਂ ਪੰਜਾਬ ਨਾਲ ਸਬੰਧਤ ਇੱਕ ਮੰਤਰੀ ਦੇ ਵਿਦੇਸ਼ੀ ਦੌਰੇ ਨੂੰ ਪ੍ਰਵਾਨਗੀ ਦੇਣ ਤੋਂ ਇੰਨਕਾਰ ਕਰ ਦਿੱਤਾ ਸੀ। ਹੁਣ ਇਹ ਮਾਮਲਾ ਸਿਆਸੀ ਤੁਲ ਫ਼ੜ ਸਕਦਾ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


