👉ਟੋਹ-ਵੈਨ ਅਤੇ ਹੋਰ ਸਮੱਸਿਆਵਾਂ ਦੇ ਹੱਲ ਲਈ ਵਪਾਰੀਆਂ ਨੇ ਕੀਤੀ ਮੁਲਾਕਾਤ
Bathinda News:ਮੇਅਰ ਸ਼੍ਰੀ ਪਦਮਜੀਤ ਸਿੰਘ ਮਹਿਤਾ ਨਾਲ ਮਿੱਡੂ ਮੱਲ ਸਟਰੀਟ ਟਰੇਡਰਜ਼ ਐਸੋਸੀਏਸ਼ਨ ਦੇ ਪ੍ਰਧਾਨ ਸ਼੍ਰੀ ਸਾਜਨ ਸ਼ਰਮਾ ਦੀ ਅਗਵਾਈ ਹੇਠ ਬਠਿੰਡਾ ਦੇ ਮੁੱਖ ਬਾਜ਼ਾਰਾਂ ਦੇ ਵਪਾਰੀਆਂ ਨੇ ਮੁਲਾਕਾਤ ਕਰਕੇ ਉਨ੍ਹਾਂ ਨੂੰ ਆਪਣੀਆਂ ਸਮੱਸਿਆਵਾਂ ਬਾਰੇ ਦੱਸਿਆ । ਇਸ ਦੌਰਾਨ ਉਨ੍ਹਾਂ ਵਲੋਂ ਟੋਹ-ਵੈਨ ਦਾ ਮੁੱਦਾ ਵੀ ਪ੍ਰਮੁੱਖਤਾ ਨਾਲ ਉਠਾਇਆ ਗਿਆ।ਇਸ ਮੌਕੇ ਮੇਅਰ ਸ੍ਰੀ ਮਹਿਤਾ ਨੇ ਵਪਾਰੀਆਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਟੋਹ-ਵੈਨ ਦਾ ਮੁੱਦਾ ਇਸ ਮਹੀਨੇ ਹੱਲ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕਾਰੋਬਾਰ ਹੈ, ਤਾਂ ਸ਼ਹਿਰ ਹੈ ਅਤੇ ਸ਼ਹਿਰ ਦੀ ਤਰੱਕੀ ਤੇ ਆਰਥਿਕਤਾ ਲਈ ਕਾਰੋਬਾਰ ਨੂੰ ਬਚਾਉਣਾ ਜ਼ਰੂਰੀ ਹੈ, ਇਸ ਲਈ ਉਨ੍ਹਾਂ ਵੱਲੋਂ ਵਪਾਰਕ ਭਾਈਚਾਰੇ ਦੀ ਬਿਹਤਰੀ ਲਈ ਸਖ਼ਤ ਅਤੇ ਢੁਕਵੇਂ ਕਦਮ ਚੁੱਕੇ ਜਾਣਗੇ।
ਇਹ ਵੀ ਪੜ੍ਹੋ 7000 ਰੁਪਏ ਰਿਸ਼ਵਤ ਲੈਣ ਵਾਲਾ ਜੂਨੀਅਰ ਇੰਜੀਨੀਅਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ
ਸ਼੍ਰੀ ਮਹਿਤਾ ਨੇ ਕਿਹਾ ਕਿ ਕਾਰੋਬਾਰ ਨੂੰ ਬਚਾਉਣ ਲਈ ਕਈ ਵਾਰ ਵਪਾਰਕ ਭਾਈਚਾਰੇ ਨਾਲ ਵੱਖ-ਵੱਖ ਮੁੱਦਿਆਂ ‘ਤੇ ਮੀਟਿੰਗਾਂ ਕੀਤੀਆਂ ਗਈਆਂ ਹਨ ਅਤੇ ਕਈ ਮੁੱਦਿਆਂ ਦਾ ਹੱਲ ਵੀ ਕੱਢਿਆ ਗਿਆ ਹੈ, ਪਰ ਟੋਹ-ਵੈਨ ਦੀ ਸਮੱਸਿਆ ਪੂਰੀ ਤਰ੍ਹਾਂ ਹੱਲ ਨਹੀਂ ਹੋਈ, ਇਸ ਨੂੰ ਧਿਆਨ ਵਿੱਚ ਰੱਖਦੇ ਹੋਇਆਂ ਹੁਣ ਟੋਹ-ਵੈਨ ਦੇ ਮੁੱਦੇ ਦਾ ਪੂਰਾ ਹੱਲ ਲੱਭਿਆ ਜਾਵੇਗਾ, ਤਾਂ ਜੋ ਕਾਰੋਬਾਰ ਨੂੰ ਬਚਾਇਆ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਵਪਾਰੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹਨ, ਅਜਿਹੀ ਸਥਿਤੀ ਵਿੱਚ ਜੇਕਰ ਕਾਰੋਬਾਰ ਚੱਲਦਾ ਹੈ, ਤਾਂ ਬਠਿੰਡਾ ਖੁਸ਼ਹਾਲ ਹੋਵੇਗਾ।
ਇਹ ਵੀ ਪੜ੍ਹੋ ਬਟਾਲਾ ‘ਚ ਪੱਤਰਕਾਰ ਦੀ ਬੇਰਹਿਮੀ ਨਾਲ ਕੁੱਟਮਾਰ ਕਰਨ ਵਾਲੇ ਬਠਿੰਡਾ ਦੇ ਦੋ ਥਾਣੇਦਾਰਾਂ ਵਿਰੁੱਧ ਪਰਚਾ ਦਰਜ
ਇਸ ਦੌਰਾਨ ਸ਼੍ਰੀ ਸਾਜਨ ਸ਼ਰਮਾ ਨੇ ਕਿਹਾ ਕਿ ਟੋਹ-ਵੈਨ ਵੱਲੋਂ ਗਾਹਕਾਂ ਦੇ ਵਾਹਨਾਂ ਨੂੰ ਚੁੱਕਣ ਕਾਰਨ ਬਾਜ਼ਾਰਾਂ ਵਿੱਚ ਗਾਹਕਾਂ ਦੀ ਆਵਾਜਾਈ ਬੰਦ ਹੋ ਗਈ ਹੈ, ਜਿਸ ਕਾਰਨ ਕਾਰੋਬਾਰ ਖਤਮ ਹੋਣ ਦੇ ਕੰਢੇ ਹੈ। ਉਨ੍ਹਾਂ ਕਿਹਾ ਕਿ ਮਾਰਕੀਟ ਅਤੇ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਨਾਲ-ਨਾਲ ਟੋਹ-ਵੈਨ ਦੀ ਸਮੱਸਿਆ ਨੂੰ ਪੂਰੀ ਤਰ੍ਹਾਂ ਹੱਲ ਕੀਤਾ ਜਾਵੇ।ਇਸ ਮੌਕੇ ਸ਼੍ਰੀ ਸਾਜਨ ਸ਼ਰਮਾ ਦੇ ਨਾਲ ਸਕੱਤਰ ਸ਼੍ਰੀ ਸਤੀਸ਼ ਅਰੋੜਾ, ਸ਼੍ਰੀ ਅਮਿਤ ਪਰਨਾਮੀ, ਸ਼੍ਰੀ ਜੀਵਨ ਗਰਗ, ਸ਼੍ਰੀ ਹਰਪ੍ਰੀਤ ਸਿੰਘ, ਸ਼੍ਰੀ ਕਰਨੈਲ ਸਿੰਘ, ਸ਼੍ਰੀ ਮਨੀ ਗਰਗ, ਸ਼੍ਰੀ ਤਰਸੇਮ ਸਿੰਘ, ਸ਼੍ਰੀ ਰਵੀ ਕੁਮਾਰ ਭੋਲਾ, ਸ਼੍ਰੀ ਵਿਪਿਨ ਕੁਮਾਰ ਰਿੰਕੂ, ਸ਼੍ਰੀ ਰਾਹੁਲ ਸ਼ਰਮਾ ਅਤੇ ਹੋਰ ਵਪਾਰੀ ਮੌਜੂਦ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













