Talwandi Sabo News:ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ “ਸਵੱਛ ਭਾਰਤ ਮਿਸ਼ਨ” ਤਹਿਤ ਪ੍ਰੋ. (ਡਾ.) ਰਾਮੇਸ਼ਵਰ ਸਿੰਘ ਵਾਈਸ ਚਾਂਸਲਰ ਦੀ ਪ੍ਰੇਰਣਾ ਸਦਕਾ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਆਫ਼ ਲਾਅ ਵੱਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਦੇ ਸਹਿਯੋਗ ਨਾਲ ਪੰਜ ਰੋਜ਼ਾ ਸਫ਼ਾਈ ਪ੍ਰੋਗਰਾਮ ਮਿਤੀ 04 ਅਗਸਤ 2025 ਤੋਂ ਸ਼ੁਰੂ ਕੀਤਾ ਗਿਆ। ਪ੍ਰੋਗਰਾਮ ਦੇ ਚੌਥੇ ਦਿਨ ਪਿੰਡੇ ਗੁਲਾਬ ਗੜ੍ਹ ਵਿਖੇ ਸਫਾਈ ਜਾਗਰੂਕਤਾ ਕੈਂਪ ਲਗਾ ਕੇ ਮਨਾਇਆ ਗਿਆ।
ਇਹ ਵੀ ਪੜ੍ਹੋ Sidhu moose wala; ਪੁੱਤ ਨੂੰ ਯਾਦ ਕਰਦਿਆਂ ਬਲਕੌਰ ਸਿੰਘ ਨੇ ਪਾਈ ਭਾਵੁਕ ਪੋਸਟ, ਦੇਖੋ ਕੀ ਲਿਖਿਆ
ਪ੍ਰੋਗਰਾਮਾਂ ਦੀ ਸ਼ੁਰੂਆਤ ਮੁੱਖ ਮਹਿਮਾਨ ਮੈਡਮ ਬਲਜਿੰਦਰ ਕੌਰ ਮਾਨ ਚੀਫ਼ ਜੂਡੀਸ਼ਿਅਲ ਮੈਜਿਸਟ੍ਰੇਟ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸਹਾਇਤਾ ਸੇਵਾਵਾਂ ਬਠਿੰਡਾ ਵੱਲੋਂ ਮਿਤੀ 04 ਅਗਸਤ ਨੂੰ ਵਰਸਿਟੀ ਵਿਖੇ ਸਫਾਈ ਅਭਿਆਨ ਨਾਲ ਕੀਤੀ ਗਈ।ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨੂੰ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਅਤੇ ਲੋਕਾਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਰਹਿਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਆਯੋਜਕਾਂ ਦੇ ਉੱਦਮ ਦੀ ਸ਼ਲਾਘਾ ਕੀਤੀ ਤੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੇ ਨਾਟਕ “ਜ਼ਿੰਮੇਵਾਰੀ ਕਿਸ ਕੀ” ਦੀ ਸਫਲ ਪੇਸ਼ਕਾਰੀ ਲਈ ਵਧਾਈ ਦਿੱਤੀ।
ਇਹ ਵੀ ਪੜ੍ਹੋ ਦੋ ਮਸ਼ਹੂਰ ਪੰਜਾਬੀ ਗਾਇਕਾਂ ਦੀਆਂ ਮੁਸ਼ਕਲਾਂ ਵਧੀਆਂ,ਮਹਿਲਾ ਕਮਿਸ਼ਨ ਨੇ ਕੀਤੇ ਤਲਬ
ਸਫ਼ਾਈ ਪ੍ਰੋਗਰਾਮ ਬਾਰੇ ਜਾਣਕਾਰੀ ਦਿੰਦਿਆਂ ਡਾ. ਰਾਜੇਸ਼ ਬਿਸ਼ਨੋਈ ਸਹਾਇਕ ਡੀਨ ਨੇ ਦੱਸਿਆ ਕਿ ਜਾਰੀ ਪ੍ਰੋਗਰਾਮ ਤਹਿਤ ਵਰਸਿਟੀ ਦੇ ਵਿਦਿਆਰਥੀਆਂ ਵੱਲੋਂ ਪਿੰਡ ਜਗਾ ਰਾਮ ਤੀਰਥ, ਯੂਨੀਵਰਸਿਟੀ ਕੈਂਪਸ, ਪਿੰਡ ਜੀਵਨ ਸਿੰਘ ਵਾਲਾ ਅਤੇ ਵਰਸਿਟੀ ਦੇ ਆਲੇ ਦੁਆਲੇ ਸਫ਼ਾਈ ਅਭਿਆਨ ਚਲਾਇਆ ਜਾ ਰਿਹਾ ਹੈ ਤੇ ਲੋਕਾਂ ਨੂੰ ਇਸ ਨਾਲ ਜੁੜਨ ਤੇ ਇਸ ਤੇ ਅਮਲ ਕਰਨ ਦੀ ਅਪੀਲ ਕੀਤੀ ਜਾ ਰਹੀ ਹੈ। ਵਿਦਿਆਰਥੀਆਂ ਵੱਲੋਂ ਪਿੰਡ ਵਾਸੀਆਂ ਨੂੰ ਜ਼ਿਲ੍ਹਾ ਕਾਨੂੰਨੀ ਸਹਾਇਤਾ ਸੇਵਾਵਾਂ ਅਥਾਰਟੀ ਬਠਿੰਡਾਂ ਵੱਲੋਂ ਲੋੜਵੰਦਾਂ ਨੂੰ ਮੁਫ਼ਤ ਦਿੱਤੀਆ ਜਾ ਰਹੀਆਂ ਸੇਵਾਵਾਂ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ ਗਈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





