👉ਨਸ਼ਾ ਮੁਕਤ ਪੰਜਾਬ ਪ੍ਰਤੀ ਵਚਨਬੱਧਤਾ ਦੁਹਰਾਈ; ਭਗਵੰਤ ਮਾਨ ਸਰਕਾਰ ਦੀ ਲੋਕ-ਕੇਂਦਰਿਤ ਸ਼ਾਸਨ ਨੀਤੀ ਤੇ ਪਹਿਰਾ ਦੇਣ ਦੀ ਵਚਨਬੱਧਤਾ ਦੁਹਰਾਈ
Mohali News: ਪੰਜਾਬ ਦੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 79ਵੇਂ ਆਜ਼ਾਦੀ ਦਿਵਸ ਮੌਕੇ ਸ਼ਹੀਦ ਮੇਜਰ (ਸ਼ੌਰਿਆ ਚੱਕਰ) ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਮੋਹਾਲੀ ਵਿਖੇ ਤਿਰੰਗਾ ਲਹਿਰਾਇਆ।ਭਾਰਤ ਦੇ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਅਤੇ ਸ਼ਰਧਾਂਜਲੀ ਭੇਟ ਕਰਦਿਆਂ, ਉਨ੍ਹਾਂ ਕਿਹਾ ਕਿ ਆਜ਼ਾਦੀ ਸੰਗਰਾਮ ਦੌਰਾਨ ਪੰਜਾਬੀਆਂ ਨੇ ਲਗਭਗ 80% ਕੁਰਬਾਨੀਆਂ ਦਾ ਯੋਗਦਾਨ ਪਾਇਆ। ਉਨ੍ਹਾਂ ਸ਼ਹੀਦ ਭਗਤ ਸਿੰਘ, ਕਰਤਾਰ ਸਿੰਘ ਸਰਾਭਾ ਅਤੇ ਊਧਮ ਸਿੰਘ ਵਰਗੇ ਮਹਾਨ ਸ਼ਹੀਦਾਂ ਦੇ ਨਾਲ-ਨਾਲ ਹਜ਼ਾਰਾਂ ਅਣਗੌਲੇ ਅਜ਼ਾਦੀ ਸੰਘਰਸ਼ ਦੇ ਨਾਇਕਾਂ ਨੂੰ ਵੀ ਯਾਦ ਕੀਤਾ।ਉਨ੍ਹਾਂ ਭਾਰਤੀ ਲੋਕਤੰਤਰ ਦੀ ਪ੍ਰਸ਼ੰਸਾ ਕਰਦਿਆਂ ਡਾ. ਬੀ.ਆਰ. ਅੰਬੇਡਕਰ ਨੂੰ ਇਸਦੀ ਨੀਂਹ ਰੱਖਣ ਦਾ ਸਿਹਰਾ ਦਿੱਤਾ, ਜਿਸ ਰਾਹੀਂ ਲੋਕਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਆਜ਼ਾਦੀ ਵੀ ਮਿਲੀ।
ਇਹ ਵੀ ਪੜ੍ਹੋ Faridkot News: ਮੁੱਖ ਮੰਤਰੀ ਨੇ ਟਿੱਲਾ ਬਾਬਾ ਸ਼ੇਖ ਫ਼ਰੀਦ ਵਿਖੇ ਮੱਥਾ ਟੇਕਿਆ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦੇ ਹੋਏ, ਮੰਤਰੀ ਖੁੱਡੀਆਂ ਨੇ ਕਿਹਾ ਕਿ ਪ੍ਰਤੀ ਮਹੀਨਾ 300 ਯੂਨਿਟ ਤੱਕ ਮੁਫ਼ਤ ਘਰੇਲੂ ਬਿਜਲੀ, ਲਗਭਗ 80% ਆਬਾਦੀ ਨੂੰ ਲਾਭ ਪਹੁੰਚਾ ਰਹੀ ਹੈ। 55,000 ਤੋਂ ਵੱਧ ਨੌਕਰੀਆਂ ਯੋਗਤਾ ਦੇ ਆਧਾਰ ‘ਤੇ ਪ੍ਰਦਾਨ ਕੀਤੀਆਂ ਗਈਆਂ ਹਨ ਜੋ ਕਿ ਪਾਰਦਰਸ਼ਤਾ ਨੂੰ ਯਕੀਨੀ ਬਣਾਉਂਦੀਆਂ ਹਨ। ਆਮ ਆਦਮੀ ਕਲੀਨਿਕ ਮੁਫ਼ਤ ਸਿਹਤ ਜਾਂਚ, ਟੈਸਟ ਅਤੇ ਦਵਾਈਆਂ ਦੇ ਰਹੇ ਹਨ। ਸਕੂਲਾਂ ਨੂੰ ਬਿਹਤਰ ਬੁਨਿਆਦੀ ਢਾਂਚੇ ਅਤੇ ਗੁਣਵੱਤਾ ਵਾਲੀ ਸਿੱਖਿਆ ਨਾਲ ਅਪਗ੍ਰੇਡ ਕੀਤਾ ਗਿਆ ਹੈ।ਉਨ੍ਹਾਂ ਕਿਹਾ ਕਿ ਫ਼ਸਲਾਂ ਵਾਸਤੇ ਜ਼ਮੀਨੀ ਪਾਣੀ ਤੇ ਨਿਰਭਰਤਾ ਨੂੰ ਘਟਾਉਣ ਲਈ ਨਹਿਰੀ ਪਾਣੀ ਦੀ ਸਪਲਾਈ ਦਾ ਵਿਸਤਾਰ ਕੀਤਾ ਗਿਆ ਹੈ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਡਿੱਗਣ ਤੋਂ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਕੇਂਦਰੀ ਪੂਲ ਵਿੱਚ ਲਗਭਗ 180 ਲੱਖ ਮੀਟਰਕ ਟਨ ਝੋਨਾ ਅਤੇ 130 ਲੱਖ ਮੀਟਰਕ ਟਨ ਕਣਕ ਦਾ ਯੋਗਦਾਨ ਪਾਉਂਦਾ ਹੈ।
ਇਹ ਵੀ ਪੜ੍ਹੋ ਪੰਜਾਬ ਦੇ ਸ਼ਹਿਰਾਂ ‘ਚ Property Tax ਲਈ ਸਰਕਾਰ ਨੇ ਮੁੜ ਵਧਾਈ OTS ਸਕੀਮ,ਹੁਣ ਇਸ ਮਿਤੀ ਤੱਕ ਭਰ ਸਕੋਗੇ…
ਉਨ੍ਹਾਂ ਕਿਹਾ ਕਿ ਰਾਜ ਨੇ ਸੂਬੇ ਨਾਲ ਸਬੰਧਤ ਫੌਜੀਆਂ ਦੀ ਸ਼ਹਾਦਤ ਦੇ ਸਨਮਾਨ ਵਜੋਂ 1 ਕਰੋੜ ਰੁਪਏ ਪ੍ਰਦਾਨ ਕਰਕੇ ਅਤੇ ਸਰਕਾਰੀ ਨੌਕਰੀਆਂ ਵਿੱਚ 13% ਕੋਟਾ ਰਾਖਵਾਂ ਰੱਖ ਕੇ ਸ਼ਹੀਦਾਂ ਦੇ ਪਰਿਵਾਰਾਂ ਨਾਲ ਇਕਜੁੱਟਤਾ ਦਿਖਾਈ ਹੈ।ਉਨ੍ਹਾਂ ਨੇ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 350ਵੀਂ ਸ਼ਹੀਦੀ ਵਰ੍ਹੇਗੰਢ ‘ਤੇ 19-25 ਨਵੰਬਰ ਤੱਕ ਸਰਕਾਰ ਵੱਲੋਂ ਕੀਤੇ ਜਾਣ ਵਾਲੇ ਰਾਜ ਪੱਧਰੀ ਪ੍ਰੋਗਰਾਮਾਂ ਬਾਰੇ ਵੀ ਦੱਸਿਆ।ਮੰਤਰੀ ਖੁੱਡੀਆਂ ਨੇ ਡੀ ਸੀ ਕੋਮਲ ਮਿੱਤਲ ਅਤੇ ਐਸ ਐਸ ਪੀ ਹਰਮਨਦੀਪ ਸਿੰਘ ਹਾਂਸ ਦੇ ਨਾਲ ਡੀ ਐਸ ਪੀ ਜਤਿੰਦਰ ਸਿੰਘ ਚੌਹਾਨ ਦੀ ਅਗਵਾਈ ਵਾਲੀ ਆਜ਼ਾਦੀ ਦਿਵਸ ਪਰੇਡ ਦਾ ਨਿਰੀਖਣ ਵੀ ਕੀਤਾ।ਇਸ ਮੌਕੇ ਪੰਜ ਵੀਰ ਨਾਰੀਆਂ ਨੂੰ ਸਨਮਾਨਿਤ ਕੀਤਾ ਗਿਆ, ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਘੁਲਾਟੀਏ ਗੁਰਦੇਵ ਸਿੰਘ ਨੂੰ ਉਨ੍ਹਾਂ ਦੀ ਬਿਰਧ ਅਵਸਥਾ ਕਰਨ ਬੀਤੇ ਕਲ੍ਹ ਉਨ੍ਹਾਂ ਦੇ ਨਿਵਾਸ ਸਥਾਨ ‘ਤੇ ਜਾ ਕੇ ਵਧਾਈ ਦਿੱਤੀ ਸੀ।
ਇਹ ਵੀ ਪੜ੍ਹੋ ਪੰਜਾਬ ਸਰਕਾਰ ਨੇ ਗਾਇਕ ਬੱਬੂ ਮਾਨ ਤੇ ਪੱਤਰਕਾਰ ਜਤਿੰਦਰ ਪੰਨੂ ਸਹਿਤ 13 ਲਈ ਮੰਗੇ ‘ਪਦਮ ਅਵਾਰਡ’
ਖੇਤੀਬਾੜੀ ਮੰਤਰੀ ਨੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ (ਸ਼ੌਰਿਆ ਚੱਕਰ) ਨੂੰ ਵੀ ਸ਼ਰਧਾਂਜਲੀ ਭੇਟ ਕੀਤੀ, ਜਿਨ੍ਹਾਂ ਦੇ ਨਾਮ ‘ਤੇ ਸਰਕਾਰੀ ਕਾਲਜ ਦਾ ਨਾਮ ਰੱਖਿਆ ਗਿਆ ਹੈ।ਇਸ ਸਮਾਰੋਹ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਝਾਕੀਆਂ, ਸਕੂਲੀ ਵਿਦਿਆਰਥੀਆਂ ਦੁਆਰਾ ਸੱਭਿਆਚਾਰਕ ਪ੍ਰਦਰਸ਼ਨ, ਐਨ.ਸੀ.ਸੀ. ਕੈਡਿਟਾਂ ਦੀ ਭਾਗੀਦਾਰੀ, ਅਤੇ ਸਰਕਾਰੀ ਪ੍ਰਾਇਮਰੀ ਸਕੂਲ, 3ਬੀ1 ਦੇ ਵਿਸ਼ੇਸ਼ ਵਿਦਿਆਰਥੀਆਂ ਦੁਆਰਾ ਰਾਸ਼ਟਰੀ ਗੀਤ ਗਾਇਨ ਕੀਤਾ ਗਿਆ। ਇਸ ਮੌਕੇ ਡਾ. ਸੰਨੀ ਸਿੰਘ ਆਹਲੂਵਾਲੀਆ (ਚੇਅਰਮੈਨ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ), ਪਰਮਿੰਦਰ ਸਿੰਘ ਗੋਲਡੀ (ਚੇਅਰਮੈਨ, ਪੰਜਾਬ ਯੂਥ ਵਿਕਾਸ ਬੋਰਡ), ਪ੍ਰਭਜੋਤ ਕੌਰ (ਚੇਅਰਪਰਸਨ, ਜ਼ਿਲ੍ਹਾ ਯੋਜਨਾ ਕਮੇਟੀ), ਵਿਨੀਤ ਵਰਮਾ (ਮੈਂਬਰ, ਪੰਜਾਬ ਟ੍ਰੇਡਰਜ਼ ਕਮਿਸ਼ਨ), ਅਮਿਤ ਜੈਨ (ਮੈਂਬਰ, ਪੰਜਾਬ ਗਊ ਸੇਵਾ ਕਮਿਸ਼ਨ), ਹਰਸੁਖਿੰਦਰ ਸਿੰਘ ਬੱਬੀ ਬਾਦਲ, ਅਤੇ ਐਸ.ਐਸ. ਸ਼੍ਰੀਵਾਸਤਵ (ਵਿਸ਼ੇਸ਼ ਡੀ.ਜੀ.ਪੀ., ਸੁਰੱਖਿਆ, ਪੰਜਾਬ) ਸ਼ਾਮਲ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





