Punjab News: Flood News; ਸੂਬੇ ਵਿਚ ਹੜ੍ਹ ਵਰਗੀ ਸਥਿਤੀ ਨੂੰ ਦੇਖਦੇ ਹੋਏ ਸਿਹਤ ਵਿਭਾਗ ਨੇ ਆਪਣੇ ਅਧਿਕਾਰੀਆਂ ਨੂੰ ਹਾਈ ਅਲਰਟ ‘ਤੇ ਕਰ ਦਿੱਤਾ ਹੈ। ਸਿਹਤ ਵਿਭਾਗ ਦੇ ਇੱਕ ਬੁਲਾਰੇ ਨੇ ਦਸਿਆ ਕਿ ਵਿਭਾਗ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ 172 ਐਂਬੂਲੈਂਸਾਂ, 438 ਰੈਪਿਡ ਰਿਸਪਾਂਸ ਟੀਮਾਂ ਅਤੇ 323 ਮੋਬਾਈਲ ਮੈਡੀਕਲ ਟੀਮਾਂ ਤਾਇਨਾਤ ਕਰ ਦਿੱਤੀਆਂ ਹਨ।ਇਸਤੋਂ ਇਲਾਵਾ ਪਹਿਲਾਂ ਹੀ ਜ਼ਿਲ੍ਹਾ ਪੱਧਰ ‘ਤੇ ਕੰਟਰੋਲ ਬਣਾਏ ਜਾ ਚੁੱਕੇ ਹਨ।
ਇਹ ਵੀ ਪੜ੍ਹੋ ‘ਯੁੱਧ ਨਸ਼ਿਆਂ ਵਿਰੁੱਧ’ ਦੇ 168ਵੇਂ ਦਿਨ ਪੰਜਾਬ ਪੁਲਿਸ ਵੱਲੋਂ 301 ਥਾਵਾਂ ‘ਤੇ ਛਾਪੇਮਾਰੀ; 38 ਨਸ਼ਾ ਤਸਕਰ ਕਾਬੂ
ਦਸਣਾ ਬਣਦਾ ਹੈ ਕਿ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਬਾਰਸ਼ ਅਤੇ ਡੈਮਾਂ ਵਿਚ ਪਾਣੀ ਦੇ ਵਧੇ ਹੋਏ ਪੱਧਰ ਦੇ ਚੱਲਦਿਆਂ ਇੰਨ੍ਹਾਂ ਡੈਮਾਂ ਦੇ ਗੇਟ ਖੋਲ ਦਿੱਤੇ ਗਏ। ਜਿਸਦੇ ਕਾਰਨ ਫਿਰੋਜ਼ਪੁਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ ਅਤੇ ਫਾਜ਼ਿਲਕਾ ਵਿਚ ਸਥਿਤੀ ਕਾਫ਼ੀ ਗੰਭੀਰ ਬਣੀ ਹੋਈ ਹੈ ਤੇ ਕਈ ਪਿੰਡਾਂ ਵਿਚ ਲੋਕਾਂ ਨੂੰ ਆਪਣੇ ਘਰ ਬਾਰ ਵੀ ਛੱਡਣੇ ਪੈ ਰਹੇ ਹਨ। ਸਿਹਤ ਵਿਭਾਗ ਦੇ ਬੁਲਾਰੇ ਮੁਤਾਬਕ ਉਕਤ ਜ਼ਿਲ੍ਹਿਆਂ ਦੇ ਸਿਵਲ ਸਰਜਨਾਂ ਨੂੰ ਅਲਰਟ ‘ਤੇ ਰੱਖਿਆ ਗਿਆ।
ਇਹ ਵੀ ਪੜ੍ਹੋ ਪੁਲਿਸ ਸਾਹਮਣੇ ਨਹੀਂ ਪੇਸ਼ ਹੋਏ ਮਸ਼ਹੂਰ ਗਾਇਕ ਆਰ ਨੇਤ ਤੇ ਗੁਰਲੇਜ਼ ਅਖ਼ਤਰ, ਜਾਣੋ ਮਾਮਲਾ
ਸਾਰੇ ਮੈਡੀਕਲ ਪ੍ਰੋਫੈਸ਼ਨਲਜ਼ ਨੂੰ ਕਿਸੇ ਵੀ ਐਮਰਜੈਂਸੀ ਵਿੱਚ 30 ਮਿੰਟਾਂ ਦੇ ਅੰਦਰ ਰਿਸਪਾਂਡ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।ਇਸਤੋ ਇਲਾਵਾ ਹੜ੍ਹ ਕਾਰਨ ਕੱਟੇ ਪਿੰਡਾਂ ਤੱਕ ਪਹੁੰਚਣ ਲਈ ਡੀ.ਸੀ. ਵੱਲੋਂ ਬੋਟ ਐਂਬੂਲੈਂਸ ਦੀ ਵਿਵਸਥਾ ਕੀਤੀ ਜਾ ਰਹੀ ਹੈ। ਬੁਲਾਰੇ ਨੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਹੈ ਕਿ ਬੁਖ਼ਾਰ ਜਾਂ ਦਸਤ ਦੇ ਮਾਮਲੇ ਵਿੱਚ ਤੁਰੰਤ ਨੇੜਲੇ ਹੈਲਥ ਸੈਂਟਰ ਨਾਲ ਤੁਰੰਤ ਸੰਪਰਕ ਕਰਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













