Barnala News: ਲੰਘੀ 14-15 ਅਗੱਸਤ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਮਹਿਲ ਕਲਾਂ ਦੇ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੇ ਪਿੰਡ ਪੰਡੋਰੀ ਵਿੱਚ ਸਥਿਤ ਰਿਹਾਇਸ਼ ਅਤੇ ਹੋਰਨਾਂ ਥਾਵਾਂ ‘ਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖਣ ਦੇ ਮਾਮਲੇ ਵਿੱਚ ਬਰਨਾਲਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਤਿੰਨ ਮੁਲਜਮਾਂ ਨੂੰ ਕਾਬੂ ਕੀਤਾ ਹੈ। ਜਦਕਿ ਇਸ ਸਾਰੀ ਕਹਾਣੀ ਦਾ ਮਾਸਟਰਮਾਈਡ ਅਮਰੀਕਾ ਰਹਿਣ ਵਾਲਾ ਸੁਰਿੰਦਰ ਸਿੰਘ ਠੀਕਰੀਵਾਲ ਦਸਿਆ ਜਾ ਰਿਹਾ। ਮੰਗਲਵਾਰ ਨੂੰ ਇਸ ਮਾਮਲੇ ਦੀ ਜਾਣਕਾਰੀ ਦਿੰਦਿਆਂ ਬਰਨਾਲਾ ਦੇ ਐਸਐਸਪੀ ਮੁਹੰਮਦ ਸਰਫਰਾਜ਼ ਆਲਮ ਨੇ ਦਸਿਆ ਕਿ ਘਟਨਾ ਦੇ ਤੁਰੰਤ ਬਾਅਦ ਥਾਣਾ ਮਹਿਲ ਕਲਾਂ ਵਿਚ ਅਗਿਆਤ ਵਿਅਕਤੀਆਂ ਵਿਰੁਧ ਪਰਚਾ ਦਰਜ਼ ਕੀਤਾ ਗਿਆ ਸੀ।
ਇਹ ਵੀ ਪੜ੍ਹੋ ਵੱਡੀ ਖ਼ਬਰ; PRTC ਦੀ ਬੱਸ ‘ਚ ਭੁੱਕੀ ਦੀ ਤਸਕਰੀ ਕਰਦੇ ਡਰਾਈਵਰ ਤੇ ਕੰਡਕਟਰ ਕਾਬੂ
ਇਸ ਮਾਮਲੇ ਦੀ ਪੜਤਾਲ ਕਰਦਿਆਂ ਮੁਲਜ਼ਮਾਂ ਦੀ ਪਹਿਚਾਣ ਗੁਰਮੀਤ ਸਿੰਘ ਉਰਫ਼ ਟਾਂਡੀ, ਗੁਰਸੇਵਕ ਸਿੰਘ ਉਰਫ਼ ਮਨੀ ਅਤੇ ਕਿਰਪਾ ਸਿੰਘ ਮਾਹਲ ਖੁਰਦ ਜ਼ਿਲ੍ਹਾ ਸੰਗਰੂਰ ਵਜੋਂ ਕੀਤੀ ਗਈ। ਜਿਸਤੋਂ ਬਾਅਦ ਇੰਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ। ਮੁਢਲੀ ਪੁਛਗਿਛ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਮੁਲਜਮਾਂ ਨੇ ਇਹ ਕੰਮ ਅਮਰੀਕਾ ਦੇ ਰਹਿਣ ਵਾਲੇ ਸੁਰਿੰਦਰ ਸਿੰਘ ਠੀਕਰੀਵਾਲ ਵੱਲੋਂ ਦਿੱਤੇ ਪੈਸਿਆਂ ਦੇ ਲਾਲਚ ਵਿਚ ਕੀਤਾ ਸੀ।
ਇਹ ਵੀ ਪੜ੍ਹੋ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਸਬੰਧਤ ਦੋ ਕਾਰਕੁੰਨ ਕਾਬੂ; ਇੱਕ ਹੈਂਡ-ਗ੍ਰਨੇਡ ਬਰਾਮਦ
ਇਸਦੇ ਬਦਲੇ ਇੰਨਾਂ ਨੂੰ 20 ਹਜ਼ਾਰ ਰੁਪਏ ਵੀ ਦਿੰਤੇ ਗਏ। ਪੁਲਿਸ ਨੇ ਮੁਲਜ਼ਮਾਂ ਤੋਂ ਇੱਕ ਮੋਟਰਸਾਈਕਲ, ਤਿੰਨ ਸਪਰੇਅ ਕੈਨ ਅਤੇ ਪੰਜ ਮੋਬਾਈਲ ਫੋਨ ਬਰਾਮਦ ਕੀਤੇ ਹਨ। ਐਸਐਸਪੀ ਨੇ ਇਸ ਕੇਸ ਵਿਚ ਵੱਡਾ ਖੁਲਾਸਾ ਕਰਦਿਆਂ ਦਸਿਆ ਕਿ ਪੰਡੋਰੀ ਪਿੰਡ ਵਿਚ ਨਾਅਰੇ ਲਿਖਣ ਆਏ ਮੁਲਜਮ ਨਿਹੰਗ ਸਿੰਘ ਦੇ ਬਾਣੇ ਵਿਚ ਆਏ ਸਨ ਪ੍ਰੰਤੂ ਅਸਲ ਵਿਚ ਇਹ ਮੋਨੇ ਹਨ ਤੇ ਇਹ ਵੀ ਪਤਾ ਲੱਗਿਆ ਹੈ ਕਿ ਨਸ਼ਾ ਵੀ ਕਰਦੇ ਹਨ। ਉਨ੍ਹਾਂ ਦਸਿਆ ਕਿ ਹੋਰ ਪੁਛਗਿਛ ਜਾਰੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





