👉ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰੇ ਸਰਕਾਰ:-ਮੋਰਚਾ ਆਗੂ
Bathinda News: ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਵੱਲੋਂ ਵਾਰ-ਵਾਰ ਮੀਟਿੰਗਾਂ ਕਰਨ ਦੇ ਲਿਖਤੀ ਪੱਤਰ ਜਾਰੀ ਕਰਕੇ ਮੀਟਿੰਗਾਂ ਕਰਨ ਤੋਂ ਭੱਜਣ ਦੇ ਰੋਸ਼ ਵਜੋਂ ਅੱਜ ਸਮੁੱਚੇ ਪੰਜਾਬ ਵਿੱਚ ਪੰਜਾਬ ਸਰਕਾਰ ਦਾ ਪੁਤਲੇ ਫੂਕਣ ਦੇ ਸੰਘਰਸ਼ ਸੱਦੇ ਤਹਿਤ ਅੱਜ ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਠੇਕਾ ਮੁਲਾਜ਼ਮਾਂ ਨੇ ਪਲਾਂਟ ਦੇ ਮੁੱਖ ਗੇਟ ਤੇ ਰੋਸ਼ ਰੈਲੀ ਕਰਕੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ,ਇਸ ਸਮੇਂ ਹਾਜ਼ਿਰ ‘ਮੋਰਚੇ’ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਜਗਸੀਰ ਸਿੰਘ ਭੰਗੂ,ਹਰਦੀਪ ਸਿੰਘ ਤੱਗੜ ਅਤੇ ਲਛਮਣ ਸਿੰਘ ਰਾਮਪੁਰਾ ਨੇ ਕਿਹਾ ਕਿ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖਕੇ ਆਪਣਾ ਸਮਾਂ ਲੰਘਾ ਰਹੀ ਹੈ,ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਵਿਧਾਨ ਸਭਾ ਵਿੱਚ ਠੇਕੇਦਾਰਾਂ ਅਤੇ ਕੰਪਨੀਆਂ ਵੱਲੋੰ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਦੇ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ।
ਇਹ ਵੀ ਪੜ੍ਹੋ ਅੱਤਵਾਦ ਫ਼ਲਾਉਣ ਦੀ ਸਾਜਸ਼ ਬੇਨਕਾਬ; ਹੈਡ ਗ੍ਰਨੇਡ ਸਹਿਤ ਨਾਮੀ ਗੈਂਗਸਟਰ ਦਾ ਸਾਥੀ ਕਾਬੂ
ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟ੍ਰਾਂਸਕੋ ਸਮੇਤ ਸਮੂਹ ਸਰਕਾਰੀ ਥਰਮਲ ਪਲਾਂਟਾਂ ਅਤੇ ਹਾਈਡਲ ਪ੍ਰਾਜੈਕਟਾਂ,ਵਾਟਰ ਸਪਲਾਈ ਅਤੇ ਸੀਵਰੇਜ਼ ਬੋਰਡ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਲੋਕ ਨਿਰਮਾਣ ਵਿਭਾਗ (ਬਿਜਲੀ ਵਿੰਗ) ਆਦਿ ਵਿੱਚ ਪਿਛਲੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕਰਨ ਲਈ ‘ਆਪ ਸਰਕਾਰ’ ਵੱਲੋਂ ਆਪਣੇ ਸਾਢੇ ਤਿੰਨ ਸਾਲਾਂ ਦੇ ਕਾਰਜ਼ਕਾਲ ਵਿੱਚ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ,ਜਿਸ ਤੋਂ ਸਾਫ਼ ਜ਼ਾਹਿਰ ਹੈ ਕਿ ‘ਆਪ ਸਰਕਾਰ’ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ਼ ਨੰਗਾ-ਚਿੱਟਾ ਧੋਖਾ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋੰ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਕੇਂਦਰ ਸਰਕਾਰ ਅਤੇ ਵਿਸ਼ਵ ਵਪਾਰ ਸੰਸਥਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਲੋਕਾਂ ਨੂੰ ਸਸਤੀਆਂ ਸੇਵਾਵਾਂ ਦੇਣ ਵਾਲੇ ਸਮੂਹ ਸਰਕਾਰੀ ਅਦਾਰਿਆਂ ਤੇ ਨਿੱਜੀਕਰਨ ਦਾ ਹੱਲਾ ਵਿੱਢਿਆ ਹੋਇਆ ਹੈ ਅਤੇ ਇਸ ਹੱਲੇ ਤਹਿਤ ਸਮੂਹ ਸਰਕਾਰੀ ਵਿਭਾਗਾਂ ਵਿੱਚੋਂ ਕੰਮ-ਭਾਰ ਨੀਤੀ ਮੁਤਾਬਿਕ ਤਹਿ ਕੀਤੀਆਂ ਪੱਕੀਆਂ ਅਸਾਮੀਆਂ ਦਾ ਲਗਾਤਾਰ ਖਾਤਮਾ ਕੀਤਾ ਜਾ ਰਿਹਾ ਹੈ ਅਤੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਜਾ ਰਿਹਾ ਅਤੇ “ਮੋਰਚੇ” ਦੀ ਸੂਬਾ ਕਮੇਟੀ ਨੂੰ ਪੰਜਾਬ ਸਰਕਾਰ ਵੱਲੋੰ ਵਾਰ-ਵਾਰ ਮੀਟਿੰਗ ਦਾ ਸਮਾਂ ਦੇਕੇ ਮੀਟਿੰਗ ਨਹੀਂ ਕੀਤੀ ਜਾ ਰਹੀ।
ਇਹ ਵੀ ਪੜ੍ਹੋ Uppal Farm Girl ਵਾਲੇ ਮਾਮਲੇ ਵਿਚ ਹੋਈ ਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ‘Entry’
ਜਿਸ ਤੋਂ ਸਿੱਧ ਹੁੰਦਾ ਹੈ ਕਿ ਪੰਜਾਬ ਸਰਕਾਰ ਠੇਕਾ ਮੁਲਾਜ਼ਮਾਂ ਨੂੰ ਲਾਰੇ-ਲੱਪਿਆਂ ਵਿੱਚ ਰੱਖਕੇ ਆਪਣੇ ਕਾਰਜ਼ਕਾਲ ਦਾ ਸਮਾਂ ਲੰਘਾ ਰਹੀ ਹੈ,ਜਿਸ ਦੇ ਵਿਰੋਧ ਵਜੋਂ ‘ਮੋਰਚੇ’ ਦੇ ਬੈਨਰ ਹੇਠ ਅੱਜ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋ ਸਮੁੱਚੇ ਪੰਜਾਬ ਵਿੱਚ ਰੈਲੀਆਂ/ਮੁਜ਼ਾਹਰੇ ਕਰਕੇ ਪੰਜਾਬ ਸਰਕਾਰ ਦੇ ਪੁਤਲੇ ਫੂਕੇ ਜ਼ਾ ਰਹੇ ਹਨ ਅਤੇ “11 ਸਤੰਬਰ 2025” ਨੂੰ ਸੰਗਰੂਰ ਵਿਖੇ ਪਰਿਵਾਰਾਂ ਅਤੇ ਬੱਚਿਆਂ ਸਮੇਤ ਸੂਬਾ ਪੱਧਰੀ ਰੈਲੀ ਕਰਕੇ ਰੋਸ਼ ਪ੍ਰਦਰਸ਼ਨ ਕੀਤਾ ਜਾਵੇਗਾ,ਜਿਸਦੀ ਤਿਆਰੀ ਵਜੋਂ ਸਮੁੱਚੇ ਪੰਜਾਬ ਵਿੱਚ ਤਿਆਰੀ ਕਨਵੈਨਸ਼ਨਾਂ ਕਰਵਾਈਆਂ ਜਾ ਰਹੀਆਂ ਹਨ,ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਕੰਪਨੀਆਂ ਅਤੇ ਠੇਕੇਦਾਰਾਂ ਨੂੰ ਵਿਭਾਗਾਂ ਵਿੱਚੋਂ ਬਾਹਰ ਕੀਤਾ ਜਾਵੇ,ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਘੱਟੋ-ਘੱਟ ਉਜਰਤਾਂ ਦੇ ਕਾਨੂੰਨ 1948 / ਪੰਦਰਵੀਂ ਲੇਬਰ ਕਾਨਫ਼ਰੰਸ ਦੇ ਫਾਰਮੂਲੇ ਮੁਤਾਬਿਕ ਠੇਕਾ ਮੁਲਾਜ਼ਮਾਂ ਦੀ ਤਨਖ਼ਾਹ ਨਿਸ਼ਚਿਤ ਕੀਤੀ ਜਾਵੇ,ਸੇਵਾ ਕਾਲ ਦੌਰਾਨ ਮੌਤ/ਨਕਾਰਾ ਹੋਣ ਤੇ ਪਰਿਵਾਰਿਕ ਮੈਂਬਰ ਨੂੰ ਸਰਕਾਰੀ ਨੌਕਰੀ,ਪੈਨਸ਼ਨ ਅਤੇ ਯੋਗ ਮੁਆਵਜ਼ਾ ਦਿੱਤਾ ਜਾਵੇ,ਠੇਕਾ ਮੁਲਾਜ਼ਮਾਂ ਦੇ ਸੇਵਾ ਮੁਕਤ ਹੋਣ ਉਪਰੰਤ ਪੈਨਸ਼ਨ ਅਤੇ ਗੁਜ਼ਾਰਾ ਫ਼ੰਡ ਦਿੱਤਾ ਜਾਵੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





