👉ਖੇਡਾਂ ਵਤਨ ਪੰਜਾਬ ਦੀਆਂ ‘ਚ ਭਾਗ ਲੈ ਕੇ ਖਿਡਾਰੀ ਵਿਸ਼ਵ ਪੱਧਰ ‘ਤੇ ਚਮਕਾ ਰਹੇ ਹਨ ਪੰਜਾਬ ਦਾ ਨਾਮ
Bathinda News:ਖੇਡਾਂ ਦਾ ਜਿਥੇ ਮਨੁੱਖੀ ਜੀਵਨ ਨਾਲ ਡੂੰਘਾ ਸਬੰਧਤ ਹੈ ਉਥੇ ਹੀ ਇਹ ਮਾਨਸਿਕਤਾ ਅਤੇ ਬੌਧਿਕਤਾ ਦਾ ਵਿਕਾਸ ਕਰਨ ਵਿੱਚ ਸਹਾਈ ਹੁੰਦੀਆਂ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਵਿਧਾਇਕ ਬਠਿੰਡਾ (ਸ਼ਹਿਰੀ) ਜਗਰੂਪ ਸਿੰਘ ਗਿੱਲ ਨੇ “ਖੇਡਾਂ ਵਤਨ ਪੰਜਾਬ ਦੀਆਂ-2025” ਸੀਜ਼ਨ 4 ਦੀ ਮਸ਼ਾਲ ਦਾ ਸਥਾਨਕ ਸ਼ਹੀਦ ਭਗਤ ਸਿੰਘ ਬਹੁ ਮੰਤਵੀਂ ਖੇਡ ਸਟੇਡੀਅਮ ਵਿਖੇ ਪਹੁੰਚਣ ‘ਤੇ ਭਰਵਾਂ ਸਵਾਗਤ ਕਰਨ ਉਪਰੰਤ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਐਸਐਸਪੀ ਮੈਡਮ ਅਮਨੀਤ ਕੌਂਡਲ,ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ,ਜ਼ਿਲ੍ਹਾ ਖੇਡ ਅਫਸਰ ਸ੍ਰੀ ਪਰਮਿੰਦਰ ਸਿੰਘ ਵਿਸ਼ੇਸ਼ ਤੌਰ‘ਤੇ ਹਾਜ਼ਰ ਸਨ।ਇਸ ਮੌਕੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰ ਰਹੀ ਹੈ।
ਇਹ ਵੀ ਪੜ੍ਹੋ 11 ਮਹੀਨਿਆਂ ਬਾਅਦ ਇੰਝ ਚਮਕੀ ਕਿਸਮਤ, ਗ੍ਰੰਥੀ ਵੱਲੋਂ ਚੁੱਕੀ ਪਰਚੀ ਨੇ ਬਣਾਇਆ ਸਰਪੰਚ
ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਲੋਂ ਰਾਜ ਦੇ ਪਿੰਡਾਂ ਅੰਦਰ ਨੌਜਵਾਨਾਂ ਦੀ ਮੰਗ ਅਨੁਸਾਰ ਖੇਡਾਂ ਕਿੱਟਾਂ ਤੋਂ ਇਲਾਵਾ ਖੇਡ ਗਰਾਊਂਡ ਬਣਾ ਕੇ ਦਿੱਤੇ ਜਾ ਰਹੇ ਹਨ। ਵਿਧਾਇਕ ਜਗਰੂਪ ਸਿੰਘ ਗਿੱਲ ਨੇ ਕਿਹਾ ਕਿ “ਖੇਡਾਂ ਵਤਨ ਪੰਜਾਬ ਦੀਆਂ” ‘ਚ ਭਾਗ ਲੈ ਕੇ ਖਿਡਾਰੀ ਵਿਸ਼ਵ ਪੱਧਰ ‘ਤੇ ਆਪਣਾ ਅਤੇ ਪੰਜਾਬ ਰਾਜ ਦਾ ਨਾਮ ਚਮਕਾ ਰਹੇ ਹਨ।ਵਿਧਾਇਕ ਸ ਗਿੱਲ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਵਿੱਚ ਖੇਡੀਆਂ ਜਾਣ ਵਾਲੀਆਂ ਅਣਗਿਣਤ ਖੇਡਾਂ ਹਨ, ਜਿਨ੍ਹਾਂ ਵਿੱਚ ਬਹੁਤ ਵੰਨ-ਸੁਵੰਨਤਾ ਮਿਲਦੀ ਹੈ।ਇਹ ਲੋਕ-ਖੇਡਾਂ ਸਰੀਰਕ ਬਲ ਤੋਂ ਇਲਾਵਾ ਮਾਨਸਿਕਤਾ ਅਤੇ ਬੁੱਧੀ ਨੂੰ ਤੇਜ਼ ਕਰਨ ਵਾਲੀਆਂ ਹਨ।ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਹਰ ਉਮਰ ਦੇ ਵਰਗ ਲਈ ਉਨ੍ਹਾਂ ਦੇ ਬਲ, ਸੋਚ, ਪੱਧਰ ਅਤੇ ਸਮਰੱਥਾ ਅਨੁਸਾਰ ਖੇਡਾਂ ਮੌਜੂਦ ਹਨ।ਇਸ ਮੌਕੇ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਖਿਡਾਰੀਆਂ ਨੂੰ ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬਹੁਤ ਵੱਡੇ ਮੌਕੇ ਪ੍ਰਦਾਨ ਕੀਤੇ ਗਏ ਹਨ ਅਤੇ ਬਹੁਤ ਸਾਰੀਆਂ ਨਵੀਆਂ ਖੇਡਾਂ ਨੂੰ ਇਸ ਵਿਚ ਸ਼ਾਮਿਲ ਕੀਤਾ ਗਿਆ ਹੈ ਤਾਂ ਜੋ ਕੋਈ ਵੀ ਖਿਡਾਰੀ ਖੇਡ੍ਹਣ ਅਤੇ ਆਪਣਾ ਹੁਨਰ ਵਿਖਾਉਣ ਤੋਂ ਵਾਂਝਾ ਨਾ ਰਹੇ।
ਇਹ ਵੀ ਪੜ੍ਹੋ ਅੱਤਵਾਦ ਫ਼ਲਾਉਣ ਦੀ ਸਾਜਸ਼ ਬੇਨਕਾਬ; ਹੈਡ ਗ੍ਰਨੇਡ ਸਹਿਤ ਨਾਮੀ ਗੈਂਗਸਟਰ ਦਾ ਸਾਥੀ ਕਾਬੂ
ਉਨ੍ਹਾਂ ਕਿਹਾ ਕਿ ਸਾਰੇ ਹੀ ਉਮਰ ਵਰਗ ਦੇ ਖਿਡਾਰੀਆਂ ਨੂੰ ਪੰਜਾਬ ਸਰਕਾਰ ਦੇ ਇਸ ਵਿਸ਼ੇਸ਼ ਉਪਰਾਲੇ ਖੇਡਾਂ ਵਤਨ ਪੰਜਾਬ ਦੀਆਂ ਦਾ ਲਾਜ਼ਮੀ ਤੌਰ ‘ਤੇ ਹਿੱਸਾ ਬਣਨਾ ਚਾਹੀਦਾ ਹੈ ਤਾਂ ਜੋ ਉਹ ਆਪਣਾ ਨਾਮ ਵਿਸ਼ਵ ਪੱਧਰ ਤੱਕ ਲਿਜਾ ਸਕਣ ਅਤੇ ਆਪਣੇ ਦੇਸ਼ ਲਈ ਮੈਡਲ ਜਿੱਤ ਸਕਣ।ਇਸ ਦੌਰਾਨ ਜ਼ਿਲ੍ਹਾ ਖੇਡ ਅਫਸਰ ਸ੍ਰੀ ਪਰਮਿੰਦਰ ਸਿੰਘ ਨੇ ਦੱਸਿਆ ਕਿ ਖੇਡਾਂ ਨੂੰ ਪ੍ਰਫੁੱਲਿਤ ਕਰਨ ਦਾ ਸੁਨੇਹਾ ਦਿੰਦੀ ਇਹ ਮਸ਼ਾਲ ਸੰਗਰੂਰ ਤੋਂ ਚੱਲੀ ਹੈ ਅਤੇ ਹੋਰ ਵੱਖ ਵੱਖ ਜ਼ਿਲ੍ਹਿਆਂ ਵਿਚੋਂ ਹੁੰਦੀ ਹੋਈ ਹੁਸ਼ਿਆਰਪੁਰ ਪੁੱਜੇਗੀ ਜਿੱਥੇ ਇਨ੍ਹਾਂ ਖੇਡਾਂ ਦਾ ਉਦਘਾਟਨੀ ਸਮਾਰੋਹ 29 ਅਗਸਤ 2025 ਨੂੰ ਹੋਵੇਗਾ। ਇਹ ਖੇਡਾਂ 3 ਸਤੰਬਰ ਤੋਂ 23 ਨਵੰਬਰ 2025 ਤੱਕ ਸੂਬੇ ਦੇ ਵੱਖ-ਵੱਖ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਦੇ ਖੇਡ ਸਟੇਡੀਅਮਾਂ ਵਿੱਚ ਹੋਣਗੀਆਂ। ਉਨ੍ਹਾਂ ਦੱਸਿਆ ਕਿ ਜੇਤੂਆਂ ਨੂੰ 9 ਕਰੋੜ ਰੁਪਏ ਤੋਂ ਵੱਧ ਰਾਸ਼ੀ ਦੇ ਨਕਦ ਇਨਾਮ ਵੰਡੇ ਜਾਣਗੇ।ਇਸ ਮੌਕੇ ਵੱਖ-ਵੱਖ ਕੋਚਾਂ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਖਿਡਾਰੀ ਤੇ ਖੇਡ ਪ੍ਰੇਮੀ ਆਦਿ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





