Thursday, April 16, 2026
spot_img
spot_img

ਪੰਜਾਬ ਸਰਕਾਰ ਵਲੋਂ ਪਾਣੀ ਨਾਲ ਪ੍ਰਭਾਵਿਤ ਖੇਤਰਾਂ ਵਿਚ ਵਿਸ਼ੇਸ਼ ਗਿਰਦਾਵਰੀ ਦੇ ਹੁਕਮ: ਹਰਦੀਪ ਸਿੰਘ ਮੁੰਡੀਆਂ

Date:

spot_img

👉ਸੁਲਤਾਨਪੁਰ ਲੋਧੀ ਦੇ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ, ਰਾਹਤ ਕਾਰਜਾਂ ਦੀ ਸਮੀਖਿਆ
Kapurthala News:ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧਣ ਕਾਰਨ ਪ੍ਰਭਾਵਿਤ ਹੋਈਆਂ ਫਸਲਾਂ ਤੇ ਹੋਰ ਨੁਕਸਾਨ ਦੀ ਪੂਰਤੀ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ।ਸੁਲਤਾਨਪੁਰ ਲੋਧੀ ਦੇ ਪ੍ਰਭਾਵਿਤ ਪਿੰਡਾਂ ਬਾਊਪੁਰ ਜਦੀਦ ਅਤੇ ਸਾਂਗਰਾ ਵਿਖੇ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਦੌਰਾਨ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਫਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਮੁਆਵਜ਼ੇ ਦੀ ਪ੍ਰਕਿਰਿਆ ਆਰੰਭ ਕਰ ਦਿੱਤੀ ਗਈ ਹੈ।ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਹੁਕਮ ਦਿੱਤੇ ਗਏ ਹਨ ਕਿ ਉਹ ਪਾਣੀ ਘਟਦੇ ਸਾਰ ਹੀ ਜਲਦ ਤੋਂ ਜਲਦ ਵਿਸ਼ੇਸ਼ ਗਿਰਦਾਵਰੀ ਮੁਕੰਮਲ ਕਰਕੇ ਰਿਪੋਰਟ ਸੌਂਪਣ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾ ਸਕੇ।ਮਾਲ ਮੰਤਰੀ ਨੇ ਦੱਸਿਆ ਕਿ ਪਾਣੀ ਨਾਲ ਮੁੱਖ ਤੌਰ ‘ਤੇ ਪ੍ਰਭਾਵਿਤ ਜ਼ਿਲ੍ਹਿਆਂ ਕਪੂਰਥਲਾ, ਤਰਨ ਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ ਵਿਖੇ ਰਾਹਤ ਕੰਮਾਂ ਦੀ ਨਿਗਰਾਨੀ ਮੰਤਰੀ ਸਮੂਹ ਵਲੋਂ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ  ਹੜ੍ਹ ਪੀੜਤਾਂ ਦੀ ਮੱਦਦ ਲਈ ਵਚਨਬੱਧ ਪੰਜਾਬ ਸਰਕਾਰ: ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ

ਕੈਬਨਿਟ ਮੰਤਰੀਆਂ ਵਲੋਂ ਜਿੱਥੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਪ੍ਰਭਾਵਿਤ ਲੋਕਾਂ ਦਾ ਦੁੱਖ ਵੰਡਾਇਆ ਜਾ ਰਿਹਾ ਹੈ, ਉਥੇ ਹੀ ਰਾਹਤ ਕਾਰਜਾਂ ਉੱਪਰ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ ਰਾਹਤ ਕਾਰਜਾਂ ਲਈ 2 ਕਰੋੜ ਰੁਪਏ ਜਾਰੀ ਕੀਤੇ ਗਏ ਹਨ ਤਾਂ ਜੋ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ, ਪੀਣ ਵਾਲਾ ਪਾਣੀ, ਦਵਾਈਆਂ, ਪਸ਼ੂ ਧਨ ਦੀ ਸਿਹਤ ਸੰਭਾਲ ਆਦਿ ਦੇ ਕੰਮ ਜੰਗੀ ਪੱਧਰ ‘ਤੇ ਜਾਰੀ ਰੱਖੇ ਜਾ ਸਕਣ।ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਦੱਸਿਆ ਕਿ ਹੜ੍ਹ ਰੋਕੂ ਪ੍ਰਬੰਧਾਂ ਤਹਿਤ ਪੰਜਾਬ ਭਰ ਵਿੱਚ ਧੁੱਸੀ ਬੰਨ੍ਹਾਂ ਅਤੇ ਅਡਵਾਂਸ ਬੰਨ੍ਹਾਂ ਦੀ ਵਿਸ਼ੇਸ਼ ਮੁਹਿੰਮ ਚਲਾ ਕੇ ਹੋਰ ਮਜ਼ਬੂਤੀ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਰਤਮਾਨ ਸਮੇਂ ਧੁੱਸੀ ਬੰਨ੍ਹ ਪੂਰੀ ਤਰ੍ਹਾਂ ਸੁਰੱਖਿਅਤ ਹਨ। ਕੈਬਨਿਟ ਮੰਤਰੀ ਵਲੋਂ ਕਿਸ਼ਤੀਆਂ ਰਾਹੀਂ ਪ੍ਰਭਾਵਿਤ ਲੋਕਾਂ ਤੱਕ ਪਹੁੰਚ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ ਗਿਆ। ਉਨ੍ਹਾਂ ਲੋਕਾਂ ਦੀ ਮੰਗ ਅਨੁਸਾਰ ਪ੍ਰਭਾਵਿਤ ਲੋਕਾਂ ਲਈ ਐਸ.ਡੀ.ਆਰ.ਐਫ. ਦੀਆਂ ਹੋਰ ਟੁਕੜੀਆਂ ਤੈਨਾਤ ਕਰਨ ਲਈ ਵੀ ਕਿਹਾ ਤਾਂ ਜੋ ਰਾਹਤ ਕਾਰਜਾਂ ਵਿੱਚ ਕਿਸੇ ਕਿਸਮ ਦੀ ਸਮੱਸਿਆ ਨਾ ਆਵੇ। ਉਨ੍ਹਾਂ ਪ੍ਰਭਾਵਿਤ ਲੋਕਾਂ ਨੂੰ ਸੁੱਕਾ ਰਾਸ਼ਨ, ਦਵਾਈਆਂ ਅਤੇ ਪੀਣ ਵਾਲਾ ਪਾਣੀ ਵੀ ਮੁਹੱਈਆ ਕਰਵਾਇਆ।

ਇਹ ਵੀ ਪੜ੍ਹੋ  ਅੱਤਵਾਦ ਫ਼ਲਾਉਣ ਦੀ ਸਾਜਸ਼ ਬੇਨਕਾਬ; ਹੈਡ ਗ੍ਰਨੇਡ ਸਹਿਤ ਨਾਮੀ ਗੈਂਗਸਟਰ ਦਾ ਸਾਥੀ ਕਾਬੂ

ਕੈਬਨਿਟ ਮੰਤਰੀ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪ੍ਰਭਾਵਿਤ ਖੇਤਰਾਂ ਵਿਚ ਲਗਾਤਾਰ ਫੌਗਿੰਗ ਯਕੀਨੀ ਬਣਾਈ ਜਾਵੇ। ਇਸ ਤੋਂ ਇਲਾਵਾ ਲੋਕਾਂ ਨੂੰ ਚਮੜੀ ਦੇ ਰੋਗਾਂ ਤੇ ਪਾਣੀ ਨਾਲ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਅ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਨਿਯਮਤ ਸਿਹਤ ਜਾਂਚ ਯਕੀਨੀ ਬਣਾਈ ਜਾਵੇ।ਪਸ਼ੂ ਧਨ ਦੀ ਸਿਹਤ ਸੰਭਾਲ ਵੱਲ ਵਿਸ਼ੇਸ਼ ਤਵੱਜੋ ਦੇਣ ਦੇ ਹੁਕਮ ਦਿੰਦਿਆਂ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਵੈਟਰਨਰੀ ਡਾਕਟਰ ਪ੍ਰਭਾਵਿਤ ਪਿੰਡਾਂ ਅਤੇ ਡੇਰਿਆਂ ਵਿੱਚ ਜਾ ਕੇ ਪਸ਼ੂ ਧਨ ਦੀ ਜਾਂਚ ਕਰਨ। ਪ੍ਰਭਾਵਿਤ ਲੋਕਾਂ ਦੇ ਹੌਸਲੇ ਨੂੰ ਸਲਾਮ ਕਰਦਿਆਂ ਸ. ਮੁੰਡੀਆਂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਨਾਲ ਖੜ੍ਹੀ ਹੈ ਅਤੇ ਲੋਕਾਂ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇਗੀ। ਇਸ ਤੋਂ ਪਹਿਲਾਂ ਉਨ੍ਹਾਂ ਰੈਸਟ ਹਾਊਸ ਵਿਖੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡੈਮਾਂ ਤੋਂ ਪਾਣੀ ਛੱਡਣ ਅਤੇ ਦਰਿਆਵਾਂ ਵਿੱਚ ਵਗ ਰਹੇ ਪਾਣੀ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ, ਨਗਰ ਸੁਧਾਰ ਟਰੱਸਟ ਕਪੂਰਥਲਾ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ, ਐਸ.ਐਸ.ਪੀ. ਗੌਰਵ ਤੂਰਾ ਤੇ ਹੋਰਨਾਂ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...