Hoshiarpur News: ਸ਼ੁੱਕਰਵਾਰ ਦੇਰ ਰਾਤ ਹੁਸ਼ਿਆਰਪੁਰ-ਜਲੰਧਰ ਸੜਕ ‘ਤੇ ਇਕ ਅਗਿਆਤ ਵਾਹਨ ਦੇ ਨਾਲ ਹੋਈ ਟੱਕਰ ਤੋਂ ਬਾਅਦ ਐਲ.ਪੀ.ਜੀ. ਗੈਸ ਨਾਲ ਭਰੇ ਇੱਕ ਟੈਂਕਰ ਨੂੰ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਅੱਗ ਦੇ ਫ਼ੈਲਣ ਕਾਰਨ 2 ਲੋਕਾਂ ਦੀ ਮੌਤ ਹੋਣ ਅਤੇ ਦਰਜ਼ਨਾਂ ਦੇ ਝੁਲਸਣ ਕਾਰਨ ਗੰਭੀਰ ਰੂਪ ਵਿਚ ਜਖ਼ਮੀ ਹੋਣ ਦੀ ਵੀ ਜਾਣਕਾਰੀ ਹੈ। ਘਟਨਾ ਦਾ ਪਤਾ ਲੱਗਦੇ ਹੀ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਤੇ ਸੀਨੀਅਰ ਪੁਲਿਸ ਸੁਪਰਡੈਂਟ ਸੰਦੀਪ ਕੁਮਾਰ ਮਲਿਕ ਦੀ ਅਗਵਾਈ ਹੇਠ ਪੁਲਿਸ ਤੇ ਸਿਵਲ ਪ੍ਰਸ਼ਾਸਨ ਵੱਲੋਂ ਬਚਾਓ ਕਾਰਜ਼ ਜੰਗੀ ਪੱਧਰ ‘ਤੇ ਕੀਤੇ ਜਾ ਰਹੇ ਹਨ। ਹਾਦਸੇ ਵਾਲੀ ਥਾਂ ‘ਤੇ ਦਰਜ਼ਨਾਂ ਦੁਕਾਨਾਂ ਅਤੇ ਘਰ ਇਸ ਅੱਗ ਦੀ ਚਪੇਟ ਵਿਚ ਆ ਗਏ।
ਇਹ ਵੀ ਪੜ੍ਹੋ ਮੁੱਖ ਮੰਤਰੀ ਨੇ ਕਾਮੇਡੀਅਨ ਜਸਵਿੰਦਰ ਭੱਲਾ ਦੇ ਦੇਹਾਂਤ ‘ਤੇ ਦੁੱਖ ਪ੍ਰਗਟਾਇਆ
ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋਕਾਂ ਨੂੰ ਬਚਾਉਣ ਦੇ ਲਈ ਪੂਰਾ ਯਤਨ ਕੀਤਾ ਜਾ ਰਿਹਾ। ਦਸਿਆ ਜਾ ਰਿਹਾ ਕਿ ਇਹ ਹਾਦਸਾ ਰਾਤ ਕਰੀਬ 10 ਵਜੇਂ ਮੰਡਿਆਲਾ ਅੱਡਾ ਖੇਤਰ ਦੇ ਕੋਲ ਵਾਪਰਿਆਂ। ਐਲ.ਪੀ.ਜੀ. ਟੈਂਕਰ ਵਿਚੋਂ ਹਾਦਸੇ ਤੋਂ ਬਾਅਦ ਗੈਸ ਰਿਸਣੀ ਸ਼ੁਰੂ ਹੋ ਗਈ, ਜਿਸਤੋਂ ਬਾਅਦ ਅੱਗ ਲੱਗ ਗਈ ਤੇ ਇਹ ਅੱਗ ਦੇਖਦਿਆਂ ਹੀ ਦੇਖਦਿਆਂ ਭਾਂਬੜ ਬਣ ਆਈ। ਇਸ ਮੌਕੇ ਇੱਕ ਵੱਡਾ ਧਮਾਕਾ ਵੀ ਹੋਇਆ,ਜਿਸਤੋਂ ਬਾਅਦ ਲੋਕ ਘਰਾਂ ਤੋਂ ਬਾਹਰ ਨਿਕਲ ਆਏ। ਫ਼ਾਇਰ ਬਿ੍ਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪੁੱਜ ਕੇ ਅੱਗ ਉਪਰ ਕਾਬੂ ਪਾਉਣ ਦੀ ਕੋਸਿਸ ਕੀਤੀ ਤੇ ਇੱਥੇ ਆਵਾਜਾਈ ਨੂੰ ਬੰਦ ਕਰ ਦਿੱਤਾ ਗਿਆ। ਇਸ ਦੌਰਾਨ ਪ੍ਰਸ਼ਾਸਨ ਵੱਲੋਂ ਸਥਿਤੀ ‘ਤੇ ਕਾਬੂ ਪਾਉਣ ਲਈ ਫੌਜ ਦੀ ਵੀ ਮੱਦਦ ਲਈ ਗਈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













