👉ਕੈਬਿਨਟ ਮੰਤਰੀ ਸੌਂਦ, ਪੀਏਯੂ ਦੇ ਵੀਸੀ ਗੋਸਲ ਅਤੇ ਡਿਪਟੀ ਕਮਿਸ਼ਨਰ ਸਹਿਤ ਨਾਮਵਰ ਸਖ਼ਸੀਅਤਾਂ ਨੇ ਭੇਂਟ ਕੀਤੀ ਸ਼ਰਧਾਂਜਲੀ
SAS Nagar News: Jaswinder Bhalla Death News; ਚਾਰ ਦਹਾਕਿਆਂ ਤੋਂ ਵੀ ਵੱਧ ਸਮਾਂ ਆਪਣੀ ਦਮਦਾਰ ਕਾਮੇਡੀ ਦੇ ਨਾਲ ਪੰਜਾਬੀਆਂ ਦੇ ਚਿਹਰਿਆਂ ‘ਤੇ ਹਾਸਾ ਲਿਆਉਣ ਵਾਲੇ ਉੱਘੇ ਕਾਮੇਡੀਅਨ ਜਸਵਿੰਦਰ ਭੱਲਾ ਨੂੰ ਅੱਜ ਹਜ਼ਾਰਾਂ ਸ਼ੇਜਲ ਅੱਖਾਂ ਨੇ ਅੰਤਿਮ ਵਿਦਾਈ ਦਿੱਤੀ। ਮੁਹਾਲੀ ਦੇ ਬਲੌਗੀ ਸਥਿਤ ਸ਼ਮਸਾਨਘਾਟ ਵਿਚ ਇੱਕ ਮਹਾਨ ਕਲਾਕਾਰ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਵੱਡੀ ਗਿਣਤੀ ਵਿਚ ਵੱਖ ਵੱਖ ਖੇਤਰ ਦੀਆਂ ਪ੍ਰਮੁੱਖ ਹਸਤੀਆਂ ਤੋਂ ਇਲਾਵਾ ਆਮ ਲੋਕ ਪੁੱਜੇ ਹੋਏ ਸਨ। ਪੰਜਾਬ ਸਰਕਾਰ ਵੱਲੋਂ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਕਮੇਡੀਅਨ ਜਸਵਿੰਦਰ ਭੱਲਾ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਜਸਵਿੰਦਰ ਭੱਲਾ ਇੱਕ ਬੇਹਤਰੀਨ ਇਨਸਾਨ ਅਤੇ ਪੰਜਾਬੀਆਂ ਦਾ ਮਾਣ ਸਨ।
ਇਹ ਵੀ ਪੜ੍ਹੋ ਮੁੱਖ ਮੰਤਰੀ ਵੱਲੋਂ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ
ਉਨ੍ਹਾਂ ਕਿਹਾ ਕਿ ਭੱਲਾ ਨੇ ਸਭਨਾਂ ਦੇ ਚਿਹਰੇ ਉੱਤੇ ਸਦਾ ਹਾਸਾ ਲਿਆਂਦਾ ਹੈ। ਸੌਂਦ ਨੇ ਭੱਲਾ ਵੱਲੋਂ ਨਿਭਾਈ ਚਾਚਾ ਚਤਰਾ ਦੀ ਭੂਮਿਕਾ ਨੂੰ ਯਾਦ ਕਰਦਿਆਂ ਕਿਹਾ ਕਿ “ਤੁਸੀਂ, ਤੁਹਾਡੇ ਬੋਲ ਅਤੇ ਅਦਾਕਾਰੀ ਸਾਨੂੰ ਸਦਾ ਯਾਦ ਰਹਿਣਗੇ।” ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ ਕੁਲਪਤੀ ਸਤਬੀਰ ਸਿੰਘ ਗੋਸਲ ਨੇ ਅੰਤਿਮ ਵਿਦਾਇਗੀ ਮੌਕੇ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਪੀ ਏ ਯੂ ਨੂੰ ਹਮੇਸ਼ਾਂ ਆਪਣੇ ਵਿਦਿਆਰਥੀ/ਅਧਿਆਪਕ ਤੇ ਮਾਣ ਰਹੇਗਾ, ਜਿਸ ਨੇ ਸਮੁੱਚੇ ਗਲੋਬ ਚ ਆਪਣੀ ਕਮੇਡੀ ਅਤੇ ਵਿਅੰਗਾਤਮਕ ਟਕੋਰਾਂ ਰਾਹੀਂ ਮਾਣਮੱਤੇ ਪੰਜਾਬੀ ਵਜੋਂ ਨਿਵੇਕਲੀ ਸ਼ੈਲੀ ਵਾਲੀ ਪਛਾਣ ਬਣਾਈ। ਉਨ੍ਹਾਂ ਕਿਹਾ ਕਿ ਅੱਜ ਜਦੋਂ ਜਸਵਿੰਦਰ ਭੱਲਾ ਸਰੀਰਕ ਤੌਰ ਤੇ ‘ਹੈ ਤੋਂ ਸੀ’ ਹੋ ਗਏ ਹਨ ਤਾਂ ਉਸ ਵੇਲੇ ਉਨ੍ਹਾਂ ਦਾ ਰਚਨਾਤਮਕ ਕਾਰਜ ਹਮੇਸ਼ਾਂ ਉਨ੍ਹਾਂ ਦੀ ਯਾਦ ਨੂੰ ਤਾਜ਼ਾ ਰੱਖਣ ਦਾ ਕੰਮ ਕਰੇਗਾ।
ਇਹ ਵੀ ਪੜ੍ਹੋ ਅਮਰੀਕਾ ‘ਚ ਕਮਰਸ਼ੀਅਲ ਟਰੱਕ ਡਰਾਈਵਰਾਂ ਦੇ ਵਰਕ ਵੀਜ਼ੇ ‘ਤੇ ਲੱਗੀ ਰੋਕ
ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਨਗਰ ਨਿਗਮ ਕਮਿਸ਼ਨਰ ਪਰਮਿੰਦਰ ਪਾਲ ਸਿੰਘ ਸਮੇਤ ਪੁਸ਼ਪ ਮਾਲਾ ਅਰਪਿਤ ਕੀਤੇ। ਇਸ ਮੌਕੇ ਯੂ ਕੇ ਤੋਂ ਐਮ ਪੀ ਤਨਮਨਜੀਤ ਸਿੰਘ ਢੇਸੀ, ਐਮ ਐਲ ਏ ਕੁਲਵੰਤ ਸਿੰਘ, ਪੰਜਾਬ ਫੂਡ ਕਮਿਸ਼ਨ ਦੇ ਚੇਅਰਮੈਨ ਅਤੇ ਜਸਵਿੰਦਰ ਭੱਲਾ ਦੇ ਪੁਰਾਣੇ ਸਾਥੀ ਬਾਲ ਮੁਕੰਦ ਸ਼ਰਮਾ, ਡੀ ਆਈ ਜੀ ਰੂਪਨਗਰ ਰੇਂਜ ਹਰਚਰਨ ਸਿੰਘ ਭੁੱਲਰ, ਨਾਮੀਂ ਗਾਇਕ ਕਲਾਕਾਰਾਂ ਤੇ ਅਦਾਕਾਰਾਂ ਵਿੱਚ ਮੁਹੰਮਦ ਸਦੀਕ, ਹੰਸ ਰਾਜ ਹੰਸ, ਗਿੱਪੀ ਗਰੇਵਾਲ, ਜਸਬੀਰ ਜੱਸੀ, ਬੀਨੂੰ ਢਿੱਲੋਂ, ਕਰਮਜੀਤ ਅਨਮੋਲ, ਗੁਰਪ੍ਰੀਤ ਘੁੱਗੀ, ਅਮਰ ਨੂਰੀ, ਮਲਕੀਤ ਸਿੰਘ ਰੌਣੀ, ਬੀ ਐਨ ਸ਼ਰਮਾ ਆਦਿ ਮੌਜੂਦ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













