Thursday, April 16, 2026
spot_img
spot_img

ਕਿਸੇ ਵੀ ਲੋੜਵੰਦ ਪਰਿਵਾਰ ਦਾ ਰਾਸ਼ਨ ਕਾਰਡ ਨਹੀਂ ਕੱਟਣ ਦਿੱਤਾ ਜਾਵੇਗਾ : ਗੁਰਮੀਤ ਸਿੰਘ ਖੁੱਡੀਆਂ

Date:

spot_img

👉ਕਿਹਾ, ਸੂਬਾ ਸਰਕਾਰ ਕੇਂਦਰ ਵੱਲੋਂ 55 ਲੱਖ ਗਰੀਬ ਲੋਕਾਂ ਦੇ ਰਾਸ਼ਨ ਕਾਰਡ ਰੱਦ ਕਰਨ ਦੀ ਕਰਦੀ ਹੈ ਨਿਖੇਧੀ
Bathinda News: ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ 55 ਲੱਖ ਪੰਜਾਬੀਆਂ ਨੂੰ ਮੁਫਤ ਅਨਾਜ ਸਕੀਮ ਤੋਂ ਵਾਂਝਾ ਰੱਖਣ ਦੇ ਫੈਸਲੇ ਨੂੰ ਵਿਰੋਧੀ ਕਦਮ ਦੱਸਦਿਆਂ ਭਾਰਤੀ ਜਨਤਾ ਪਾਰਟੀ ਦੀ ਸਖ਼ਤ ਅਲੋਚਨਾ ਕੀਤੀ ਹੈ। ਉਹ ਅੱਜ ਇੱਥੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਮੀਡੀਆ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸੂਬੇ ਵਿੱਚ 55 ਲੱਖ ਲੋਕਾਂ ਨੂੰ ਦਿੱਤੇ ਜਾ ਰਹੇ ਮੁਫ਼ਤ ਰਾਸ਼ਨ ਨੂੰ ਬੰਦ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ 01 ਕਰੋੜ 53 ਲੱਖ ਲੋਕਾਂ ਨੂੰ ਰਾਸ਼ਨ ਕਾਰਡ ਰਾਹੀਂ ਮੁਫ਼ਤ ਅਨਾਜ ਮਿਲਦਾ ਹੈ। ਇਸ ਵਿੱਚੋਂ 55 ਲੱਖ ਲੋਕਾਂ ਨੂੰ ਦਿੱਤੇ ਜਾ ਰਹੇ ਮੁਫ਼ਤ ਰਾਸ਼ਨ ਨੂੰ ਬੰਦ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕੇ.ਵਾਈ.ਸੀ. ਦੀ ਰਜਿਸਟ੍ਰੇਸ਼ਨ ਨਾ ਹੋਣ ਦਾ ਬਹਾਨਾ ਬਣਾ ਕੇ ਜੁਲਾਈ ਮਹੀਨੇ ਵਿੱਚ 23 ਲੱਖ ਲੋਕਾਂ ਦਾ ਮੁਫ਼ਤ ਰਾਸ਼ਨ ਬੰਦ ਕਰ ਦਿੱਤਾ ਗਿਆ ਹੈ ਜਦਕਿ 32 ਲੱਖ ਹੋਰ ਲੋਕਾਂ ਦਾ ਮੁਫਤ ਰਾਸ਼ਨ 30 ਸਤੰਬਰ ਤੋਂ ਬੰਦ ਕਰਨ ਦੀ ਗੱਲ ਆਖੀ ਜਾ ਰਹੀ ਹੈ।

ਇਹ ਵੀ ਪੜ੍ਹੋ ਸ੍ਰੀ ਅਨੰਦਪੁਰ ਸਾਹਿਬ ਵਿੱਚ ਬਣਾਈ ਜਾਵੇਗੀ ਹੈਰੀਟੇਜ ਸਟ੍ਰੀਟ: ਹਰਜੋਤ ਸਿੰਘ ਬੈਂਸ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੀਡੀਆ ਦੇ ਸਵਾਲਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੇਂਦਰ ਦੇ ਇਸ ਫੈਸਲੇ ਦੀ ਸਖ਼ਤ ਨਿਖੇਧੀ ਕਰਦੀ ਹੈ ਜਿਸ ਨਾਲ ਪੰਜਾਬ ਦੇ ਲੋੜਵੰਦ ਲੋਕਾਂ ਨੂੰ ਰੋਟੀ ਤੋਂ ਵਾਂਝੇ ਕੀਤਾ ਜਾ ਰਿਹਾ ਹੈ। ਉਨ੍ਹਾਂ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਅੰਨਦਾਤਾ ਦੀ ਧਰਤੀ ਹੈ, ਪੰਜਾਬ ਸਰਕਾਰ ਵੱਲੋਂ ਕੇਂਦਰ ਦੇ ਇਸ ਫੈਸਲੇ ਖਿਲਾਫ ਆਵਾਜ਼ ਬੁਲੰਦ ਕੀਤੀ ਜਾ ਰਹੀ ਹੈ, ਕਿਸੇ ਵੀ ਘਰ ਦਾ ਚੁੱਲ੍ਹਾ ਬਲਣ ਤੋਂ ਵਾਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਹਨਾਂ ਪੂਰੇ ਦਾਅਵੇ ਨਾਲ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋੜਵੰਦ ਲੋਕਾਂ ਦਾ ਇਕ ਵੀ ਰਾਸ਼ਨ ਕਾਰਡ ਕੱਟਣ ਨਹੀਂ ਦਿੱਤਾ ਜਾਵੇਗਾ, ਗਰੀਬਾਂ ਦਾ ਰਾਸ਼ਨ ਇਸੇ ਤਰ੍ਹਾਂ ਜਾਰੀ ਰਹੇਗਾ।

ਇਹ ਵੀ ਪੜ੍ਹੋ ਪਿਛਲੀਆਂ ਅਕਾਲੀ-ਭਾਜਪਾ ਤੇ ਕਾਂਗਰਸ ਸਰਕਾਰਾਂ ਤੋਂ ਵਿਰਾਸਤ ਵਿੱਚ ਮਿਲੇ ਆਬਕਾਰੀ ਬਕਾਏ ਦੀ ਵਸੂਲੀ ਕੀਤੀ ਤੇਜ਼ : ਹਰਪਾਲ ਸਿੰਘ ਚੀਮਾ

ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਪੰਜਾਬ ਸਰਕਾਰ ਨੂੰ ਰਾਸ਼ਨ ਕਾਰਡਾਂ ਦੀ ਪੜਤਾਲ ਲਈ ਲਿਖਿਆ ਜਾ ਸਕਦਾ ਹੈ ਜਿਸ ਦੀ ਪੰਜਾਬ ਸਰਕਾਰ ਸ਼ਨਾਖ਼ਤ ਕਰ ਲਵੇਗੀ, ਪ੍ਰੰਤੂ ਇਸ ਤਰ੍ਹਾਂ ਬਿਨ੍ਹਾਂ ਪੜਤਾਲ ਕੀਤੇ ਰਾਸ਼ਨ ਕਾਰਡ ਕੱਟੇ ਜਾਣਾ ਤਾਨਾਸ਼ਾਹੀ ਫਰਮਾਨ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਹਿੰਦੇ ਕਾਰਡਾਂ ਦੀ ਕੇ.ਵਾਈ.ਸੀ. ਵੀ ਕਰਵਾਈ ਜਾਵੇਗੀ ਤਾਂ ਜੋ ਕੋਈ ਵੀ ਲੋੜਵੰਦ ਪਰਿਵਾਰ ਰਾਸ਼ਨ ਤੋਂ ਵਾਂਝਾ ਨਾ ਰਹੇ।ਇਸ ਮੌਕੇ ਉਹਨਾਂ ਦੇ ਨਾਲ ਵਿਧਾਇਕ ਬਠਿੰਡਾ ਸ਼ਹਿਰੀ ਸ ਜਗਰੂਪ ਸਿੰਘ ਗਿੱਲ, ਵਿਧਾਇਕ ਮੌੜ ਸ. ਸੁਖਬੀਰ ਸਿੰਘ ਮਾਈਸਰਖਾਨਾ, ਮੇਅਰ ਨਗਰ ਨਿਗਮ ਸ੍ਰੀ ਪਦਮਜੀਤ ਸਿੰਘ ਮਹਿਤਾ, ਨਗਰ ਸੁਧਾਰ ਟਰਸਟ ਦੇ ਚੇਅਰਮੈਨ ਸ. ਜਤਿੰਦਰ ਸਿੰਘ ਭੱਲਾ, ਚੇਅਰਮੈਨ ਸ. ਨਵਦੀਪ ਸਿੰਘ ਜੀਦਾ, ਚੇਅਰਮੈਨ ਮਾਰਕਿਟ ਕਮੇਟੀ ਗੋਨਿਆਨਾ ਬਲਕਾਰ ਸਿੰਘ ਭੋਖੜਾ, ਵਿਧਾਨ ਸਭਾ ਹਲਕਾ ਬਠਿੰਡਾ ਦਿਹਾਤੀ ਦੇ ਇੰਚਾਰਜ ਸ਼੍ਰੀ ਜਸਵਿੰਦਰ ਸਿੰਘ ਛਿੰਦਾ ਨੰਦਗੜ੍ਹ ਅਤੇ ਮੀਡੀਆ ਸਕੱਤਰ ਜ਼ਿਲ੍ਹਾ ਬਠਿੰਡਾ ਰਿਪਨਦੀਪ ਸਿੰਘ ਸਿੱਧੂ ਆਦਿ ਹਾਜ਼ਰ ਰਹੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਰਿਜ਼ਨਲ ਸੈਂਟਰ ਬਠਿੰਡਾ ਦੀ MA (Eng) ਦੀ ਵਿਦਿਆਰਥਣ ਨੂੰ 41ਵੇਂ ਕਨਵੋਕੇਸ਼ਨ ‘ਤੇ ਮਿਲਿਆ ਗੋਲਡ ਮੈਡਲ

Bathinda News: ਪੰਜਾਬੀ ਯੂਨੀਵਰਸਿਟੀ ਪਟਿਆਲਾ ਦੀ 41ਵੇਂ ਕਨਵੋਕੇਸ਼ਨ 'ਤੇ...

ਅੰਮ੍ਰਿਤਸਰ ਵਿੱਚ ਨੌਜਵਾਨ ਦਾ ਗੋਲੀਆਂ ਮਾਰ ਕੇ ਕ+ਤ+ਲ

Amritsar News:ਬੀਤੀ ਰਾਤ ਜਿਲਾ ਅੰਮ੍ਰਿਤਸਰ ਦੇ ਪਿੰਡ ਭੁੱਲਰ ਵਿੱਚ...

SSD Girls College ਵੱਲੋਂ ਸਿਹਤ ਸੰਬੰਧੀ ਮੁੱਦਿਆਂ ‘ਤੇ ਇੱਕ ਵਿਸ਼ੇਸ਼ ਗਿਆਨ ਲੈਕਚਰ ਦਾ ਆਯੋਜਨ

Bathinda News: SSD Girls College ਵੱਲੋਂ ਪ੍ਰਿੰਸੀਪਲ ਡਾ. ਨੀਰੂ...

Punjab Police ਨੂੰ ਮਿਲੀ ਵੱਡੀ ਸਫ਼ਲਤਾ; 4 ਹੈਂਡ ਗ੍ਰਨੇਡ ਅਤੇ 2 ਵਿਦੇਸ਼ੀ ਪਿਸਤੌਲਾਂ ਸਮੇਤ 1 ਕਾਬੂ

👉ਚੰਡੀਗੜ੍ਹ ਭਾਜਪਾ ਦਫ਼ਤਰ 'ਤੇ ਹੋਏ ਗ੍ਰਨੇਡ ਹਮਲੇ ਦੇ ਨਾਲ...