Thursday, April 30, 2026
spot_img
spot_img

ਪੰਜਾਬ ਪੁਲਿਸ ਨੇ ISI ਦੀ ਹਮਾਇਤ ਪ੍ਰਾਪਤ BKI ਦੀ ਅੱਤਵਾਦੀ ਸਾਜ਼ਿਸ਼ ਕੀਤੀ ਨਾਕਾਮ;ਚਾਰ ਹੈਂਡ-ਗ੍ਰੇਨੇਡ,2 ਕਿਲੋਗ੍ਰਾਮ ਆਰਡੀਐਕਸ-ਅਧਾਰਤ ਆਈਈਡੀ ਬਰਾਮਦ

Date:

spot_img

👉ਜਾਂਚ ਮੁਤਾਬਿਕ ਇਹ ਖੇਪ ਯੂਕੇ-ਅਧਾਰਤ ਬੀਕੇਆਈ ਅੱਤਵਾਦੀ ਨਿਸ਼ਾਨ ਜੋਡੀਆ ਦੇ ਨਿਰਦੇਸ਼ਾਂ ‘ਤੇ ਰੱਖੀ ਗਈ ਸੀ: ਡੀਜੀਪੀ ਗੌਰਵ ਯਾਦਵ
Batala News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਬਟਾਲਾ ਪੁਲਿਸ ਨੇ ਪਾਕਿ-ਆਈਐਸਆਈ ਸਮਰਥਿਤ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਚਾਰ ਐਸਪੀਐਲ ਐਚਜੀਆਰ-84 ਹੈਂਡ ਗ੍ਰਨੇਡ (ਜਿਸਨੂੰ ਆਰਗੇਸ ਐਚਜੀ-84 ਵੀ ਕਿਹਾ ਜਾਂਦਾ ਹੈ) ਅਤੇ ਇੱਕ ਕਾਲੇ ਧਾਤੂ ਦੇ ਡੱਬੇ ਵਿੱਚ ਪੈਕ ਆਰਡੀਐਕਸ-ਅਧਾਰਤ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) – ਜਿਸ ਦਾ ਭਾਰ ਲਗਭਗ 2 ਕਿਲੋਗ੍ਰਾਮ ਹੈ – ਨੂੰ ਅੰਮ੍ਰਿਤਸਰ ਵੱਲ ਜਾਣ ਵਾਲੀ ਸੜਕ ਦੇ ਨੇੜੇ ਝਾੜੀਆਂ ਵਿੱਚੋਂ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਇਸ ਤੋਂ ਇਲਾਵਾ, ਪੁਲਿਸ ਟੀਮਾਂ ਨੇ ਇੱਕ ਬਾਓਫੇਂਗ ਡਿਊਲ-ਬੈਂਡ ਐਫਐਮ ਟ੍ਰਾਂਸਸੀਵਰ ਸੈੱਟ, ਇੱਕ ਡੀ-ਆਕਾਰ ਵਾਲਾ ਹੈੱਡਸੈੱਟ ਜੋ ਆਮ ਤੌਰ ‘ਤੇ ਵਾਕੀ-ਟਾਕੀ ਨਾਲ ਵਰਤਿਆ ਜਾਂਦਾ ਹੈ, ਸਮੇਤ ਹੋਰ ਉਪਕਰਣ ਵੀ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ  CIA ਸਟਾਫ ਮੋਗਾ ਵੱਲੋ 180 ਗ੍ਰਾਮ ਹੈਰੋਇਨ ਸਮੇਤ ਮੋਟਰ ਸਾਇਕਲ ਤਿੰਨ ਵਿਅਕਤੀ ਕਾਬੂ

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਯੂਕੇ ਅਧਾਰਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਦੇ ਅੱਤਵਾਦੀ ਨਿਸ਼ਾਨ ਸਿੰਘ ਉਰਫ ਨਿਸ਼ਾਨ ਜੋਡੀਆ, ਜੋ ਕਿ ਪਾਕਿ ਆਈਐਸਆਈ ਹਮਾਇਤ ਪ੍ਰਾਪਤ ਪਾਕਿਸਤਾਨ ਅਧਾਰਤ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੇ ਇਸ਼ਾਰਿਆਂ ‘ਤੇ ਕੰਮ ਕਰ ਰਿਹਾ ਹੈ, ਦੇ ਨਿਰਦੇਸ਼ਾਂ ‘ਤੇ ਰੱਖੀ ਗਈ ਸੀ।ਡੀਜੀਪੀ ਨੇ ਦੱਸਿਆ ਕਿ ਇੱਕ ਦੋਸ਼ੀ, ਜਿਸਦੀ ਪਛਾਣ ਰਵਿੰਦਰ ਪਾਲ ਸਿੰਘ ਉਰਫ਼ ਰਵੀ ਵਾਸੀ ਪਿੰਡ ਪੂਰੀਆ ਕਲਾਂ ਵਜੋਂ ਹੋਈ ਹੈ, ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇੱਕ ਹੋਰ ਦੋਸ਼ੀ ਦੀ ਪਛਾਣ ਕਰ ਲਈ ਗਈ ਹੈ ਅਤੇ ਪੁਲਿਸ ਟੀਮਾਂ ਵੱਲੋਂ ਉਸਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸਰਹੱਦ ਪਾਰੋਂ ਇਸ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ ਹੈ।ਹੋਰ ਵੇਰਵੇ ਸਾਂਝੇ ਕਰਦਿਆਂ, ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਬਟਾਲਾ ਸੁਹੇਲ ਕਾਸਿਮ ਮੀਰ ਨੇ ਦੱਸਿਆ ਕਿ ਹੋਰ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਨੇ ਗੈਂਗਸਟਰ-ਅੱਤਵਾਦੀ ਨਿਸ਼ਾਨ ਸਿੰਘ ਉਰਫ਼ ਨਿਸ਼ਾਨ ਜੋਡੀਆ, ਜਿਸਨੇ ਵਿਸਫੋਟਕ ਛੁਪਾਉਣ ਅਤੇ ਪ੍ਰਾਪਤ ਕਰਨ ਦਾ ਪ੍ਰਬੰਧ ਕੀਤਾ ਸੀ, ਦੇ ਨਿਰਦੇਸ਼ਾਂ ‘ਤੇ ਇੱਕ ਡੈੱਡ ਲੈਟਰਬਾਕਸ ਤਕਨੀਕ ਜ਼ਰੀਏ ਖੇਪ ਇਕੱਠੀ ਕੀਤੀ ਸੀ।

ਇਹ ਵੀ ਪੜ੍ਹੋ  ‘ਆਪ’ ਮੰਤਰੀਆਂ ਅਤੇ ਵਿਧਾਇਕਾਂ ਨੇ ਰਾਸ਼ਨ ਸੂਚੀ ਵਿੱਚੋਂ ਨਾਮ ਹਟਾਉਣ ਵਿਰੁੱਧ ਸਾਰੇ ਜ਼ਿਲ੍ਹਿਆਂ ਵਿੱਚ ਕੀਤੀ ਪ੍ਰੈਸ ਕਾਨਫਰੰਸ

ਉਨ੍ਹਾਂ ਦੱਸਿਆ ਕਿ ਇਸ ਖੇਪ ਦੀ ਬਰਾਮਦਗੀ ਨੇ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਦੇ ਉਦੇਸ਼ ਨਾਲ ਸਰਹੱਦ ਪਾਰੋਂ ਰਚੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।ਐਸਐਸਪੀ ਨੇ ਦੱਸਿਆ ਕਿ ਨਿਸ਼ਾਨ ਜੋਡੀਆ ਨੂੰ ਗ੍ਰਿਫ਼ਤਾਰ ਕਰਨ ਅਤੇ ਉਸ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਲਈ ਭਾਰਤ ਵਾਪਸ ਡਿਪੋਰਟ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ। ਇਸ ਸਬੰਧੀ, ਪੰਜਾਬ ਪੁਲਿਸ ਨੇ ਵਿਦੇਸ਼ ਮੰਤਰਾਲੇ ਅਤੇ ਬਰਮਿੰਘਮ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨਾਲ ਪੱਤਰ ਵਿਹਾਰ ਸ਼ੁਰੂ ਕੀਤਾ ਹੈ ਅਤੇ ਉਸ ਨੂੰ ਡਿਪੋਰਟ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ।ਇਸ ਸਬੰਧੀ, ਐਫਆਈਆਰ ਨੰਬਰ 129 ਮਿਤੀ 21.08.2025 ਨੂੰ ਥਾਣਾ ਸਦਰ ਬਟਾਲਾ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 3 ਅਤੇ 4 ਤਹਿਤ ਦਰਜ ਕੀਤੀ ਗਈ ਸੀ। ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਜਿਵੇਂ ਜਿਵੇਂ ਅੱਤਵਾਦੀ ਨੈੱਟਵਰਕਾਂ ਦੀ ਸ਼ਮੂਲੀਅਤ ਸਪੱਸ਼ਟ ਹੁੰਦੀ ਗਈ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂ.ਏ.ਪੀ.ਏ.) ਦੀਆਂ ਸੰਬੰਧਿਤ ਧਾਰਾਵਾਂ ਵੀ ਕੇਸ ਵਿੱਚ ਸ਼ਾਮਲ ਕੀਤੀਆਂ ਗਈਆਂ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

Share post:

spot_img

Popular

More like this
Related

Amritsar News : ਅੰਮ੍ਰਿਤਸਰ ‘ਚ 4 ਕਿਲੋ ਹੈਰੋਇਨ ਤੇ ਚਾਰ ਪਿਸਤੌਲਾਂ ਸਮੇਤ ਦੋ ਕਾਬੂ

Amritsar News : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ...

AAP Leader Arrested: ਸਿਆਸੀ ਮਾਹੌਲ ਗਰਮ, ਪੁਲਿਸ ਨੇ ਚੁੱਕਿਆ ਆਮ ਆਦਮੀ ਪਾਰਟੀ ਦਾ ਆਗੂ

AAP Leader Arrested: ਸਿਆਸੀ ਮਾਹੌਲ ਵਿੱਚ ਉਸ ਵੇਲੇ ਹਲਚਲ...