Punjab News: ਪਿਛਲੇ ਕਈ ਦਿਨਾਂ ਤੋਂ ਪੰਜਾਬ ਅਤੇ ਇਸਦੇ ਨਾਲ ਲੱਗਦੇ ਪਹਾੜੀ ਖੇਤਰਾਂ ਵਿੱਚ ਪੇ ਰਹੇ ਭਾਰੀ ਮੀਂਹ ਕਾਰਨ ਹਾਲਾਤ ਗੰਭੀਰ ਬਣੀ ਹੋਈ ਹੈ। ਮੌਸਮ ਵਿਭਾਗ ਵੱਲੋਂ ਅੱਜ ਮੰਗਲਵਾਰ ਲਈ ਮੁੜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਲਈ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਮੀਂਹ ਲਈ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ Nabha jail ‘ਚ ਬੰਦ Bikram Majithia ਕੋਲੋਂ ਵਿਸ਼ੇਸ ਜਾਂਚ ਟੀਮ ਨੇ ਕੀਤੀ ਢਾਈ ਘੰਟੇ ਪੁੱਛਗਿਛ
ਜਦੋਂ ਕਿ ਬਾਕੀ ਸਾਰੇ ਜ਼ਿਲ੍ਹਿਆਂ ਵਿੱਚ ਪੀਲਾ ਅਲਰਟ ਹੈ। ਇਸਦਾ ਮਤਲਬ ਹੈ ਕਿ ਪੂਰੇ ਸੂਬੇ ਵਿੱਚ ਆਮ ਨਾਲੋਂ ਵੱਧ ਮੀਂਹ ਪੈਣ ਦੀ ਸੰਭਾਵਨਾ ਹੈ। ਉੰਝ ਪੰਜਾਬ ਦੇ ਅੱਧੀ ਦਰਜ਼ਨ ਜਿਲ੍ਹਿਆਂ ਵਿਚ ਪਹਿਲਾਂ ਹੀ ਹੜ੍ਹਾਂ ਕਾਰਨ ਸਥਿਤੀ ਗੰਭੀਰ ਬਣੀ ਹੋਈ ਹੈ। ਕਈ ਜ਼ਿਲ੍ਹਿਆਂ ਦੇ ਬਾਰਸ਼ਾਂ ਦੇ ਪਾਣੀ ਅਤੇ ਲਗਾਤਾਰ ਪੈ ਰਹੇ ਮੀਂਹ ਕਾਰਨ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ। ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਵਿੱਚ ਵੀ ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਪੰਜਾਬ ਦੇ ਡੈਮਾਂ ਵਿਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ,
ਇਹ ਵੀ ਪੜ੍ਹੋ ਗੁਆਂਢਣ ‘ਤੇ ‘ਮੈਲੀ’ ਅੱਖ ਰੱਖਣੀ ਮਹਿੰਗੀ ਪਈ, ਪਤੀ-ਪਤਨੀ ਨੇ ਮਿਲਕੇ ਕੀਤਾ ਕ+ਤ+ਲ
ਜਿਸਦੇ ਚੱਲਦੇ ਰਣਜੀਤ ਸਾਗਰ ਡੈਮ ਅਤੇ ਭਾਖੜਾ ਡੈਮ ਵਿਚੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ, ਜੋਕਿ ਆਸਪਾਸ ਦੇ ਇਲਾਕਿਆਂ ਵਿਚ ਭਾਰੀ ਤਬਾਹੀ ਲਿਆ ਰਿਹਾ। ਪੰਜਾਬ ਦੇ ਕਈ ਸਰਹੱਦੀ ਪਿੰਡਾਂ ਦਾ ਦੇਸ ਨਾਲੋਂ ਸੰਪਰਕ ਟੁੱਟ ਗਿਆ ਹੈ। ਹਰੀਕੇ ਹੈੱਡਵਰਕਸ ਤੋਂ ਛੱਡੇ ਗਏ ਪਾਣੀ ਦਾ ਪ੍ਰਭਾਵ ਤਰਨਤਾਰਨ, ਫਿਰੋਜ਼ਪੁਰ ਅਤੇ ਫਾਜ਼ਿਲਕਾ ਖੇਤਰਾਂ ਵਿੱਚ ਵੀ ਦੇਖਣ ਨੂੰ ਮਿਲ ਰਿਹਾ ਹੈ।ਭਾਰੀ ਮੀਂਹ ਕਾਰਨ ਤਾਪਮਾਨ ਵਿੱਚ ਵੀ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ ਤੇ ਬਿਜਲੀ ਦੀ ਮੰਗ ਘਟ ਰਹੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













