👉ਬਚਾਅ ਕਾਰਜ਼ਾਂ ਲਈ ਆਪਣਾ ਹੈਲੀਕਾਪਟਨ ਤੈਨਾਤ ਕੀਤਾ
Gurdaspur/Pathankot News:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ ਗੁਰਦਾਸਪੁਰ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਗੁਰਦਾਸਪੁਰ ਅਤੇ ਪਠਾਨਕੋਟ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜ਼ਮੀਨੀ ਪੱਧਰ ‘ਤੇ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ਸਥਾਨਕ ਲੋਕਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਨੂੰ ਹੌਸਲਾ ਹਿੰਮਤ ਬਰਕਰਾਰ ਰੱਖਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ Weather Update in Punjab: ਪੰਜਾਬ ‘ਚ ਰੈੱਡ ਅਲਰਟ (Red Alert)! CM ਲੈਣਗੇ ਮੌਕੇ ਦਾ ਜਾਇਜ਼ਾ
ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਕੁਦਰਤੀ ਮਾਰ ਕਿਸੇ ਦੇ ਹੱਥ-ਵੱਸ ਨਹੀਂ ਹੁੰਦੀ, ਪਰ ਸਾਡੀ ਸਰਕਾਰ ਵੱਲੋਂ ਕਿਸੇ ਨੂੰ ਬੇਵਸ ਨਹੀਂ ਛੱਡਿਆ ਜਾਵੇਗਾ। ਸਾਡੇ ਲਈ ਇੱਕ-ਇੱਕ ਜਾਨ ਕੀਮਤੀ ਹੈ। ਪੰਜਾਬ ਦੇ ਲੋਕਾਂ ਦੀ ਸੁਰੱਖਿਆ ਨੂੰ ਪਹਿਲ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਬਚਾਅ ਕਾਰਜ ਲਈ ਆਪਣਾ ਹੈਲੀਕਾਪਟਰ ਤਾਇਨਾਤ ਕੀਤਾ। ਇਸਤੋਂ ਇਲਾਵਾ ਵਾਅਦੇ ਮੁਤਾਬਕ ਲੋਕਾਂ ਦੇ ਹਰ ਨੁਕਸਾਨ ਦੀ ਭਰਪਾਈ ਵੀ ਜ਼ਰੂਰ ਕਰਾਂਗੇ। ਜਲਦੀ ਹਾਲਾਤ ਆਮ ਵਾਂਗ ਹੋਣਗੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













