👉ਰਾਹਤ ਕੇਂਦਰ ਵਿੱਚ ਮੌਜੂਦ ਲੋਕਾਂ ਨੂੰ ਵੀ ਮਿਲਣਗੇ,ਜ਼ਮੀਨੀ ਪੱਧਰ ‘ਤੇ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਣਗੇ
Firozpur News:ਪੰਜਾਬ ਵਿੱਚ ਮੌਜੂਦਾ ਹੜ੍ਹਾਂ ਦੇ ਚੱਲ ਰਹੇ ਸੰਕਟ ਦੌਰਾਨ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਫਿਰੋਜ਼ਪੁਰ ਵਿੱਚ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾ ਰਿਹਾ। ਬੀਤੇ ਕੱਲ ਉਨ੍ਹਾਂ ਗੁਰਦਾਸਪੁਰ ਅਤੇ ਪਠਾਨਕੋਟ ਇਲਾਕਿਆਂ ਵਿਚ ਹੜ੍ਹ ਪੀੜਤਾਂ ਨਾਲ ਗੱਲਬਾਤ ਕੀਤੀ ਸੀ ਤੇ ਪ੍ਰਸਾਸਨਿਕ ਅਧਿਕਾਰੀਆਂ ਨੂੰ ਸਹਾਇਤਾ ਕਾਰਜ਼ਾਂ ਵਿਚ ਤੇਜ਼ੀ ਲਿਆਉਣ ਦੀਆਂ ਹਿਦਾਇਤਾਂ ਦਿੱਤੀਆਂ ਸਨ। ਸੂਚਨਾ ਮੁਤਾਬਕ ਮੁੱਖ ਮੰਤਰੀ ਸ: ਮਾਨ ਫ਼ਿਰੋਜਪੁਰ ਵਿਖੇ ਰਾਹਤ ਕੇਂਦਰ ਵਿੱਚ ਮੌਜੂਦ ਲੋਕਾਂ ਨੂੰ ਵੀ ਮਿਲਣਗੇ ਅਤੇਜ਼ਮੀਨੀ ਪੱਧਰ ‘ਤੇ ਚੱਲ ਰਹੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲੈਣਗੇ।
ਇਹ ਵੀ ਪੜ੍ਹੋ ਉਦਯੋਗ ਨੂੰ ਹੋਰ ਪ੍ਰਫੁਲਿਤ ਕਰਨ ਲਈ ਸੂਬਾ ਸਰਕਾਰ ਵਚਨਵੱਧ ਅਤੇ ਯਤਨਸ਼ੀਲ :ਕੈਬਨਿਟ ਮੰਤਰੀ ਸੰਜੀਵ ਅਰੋੜਾ
ਜਿਕਰਯੋਗ ਹੈ ਕਿ ਮੌਜੂਦਾ ਹੜ੍ਹ ਸੰਕਟ ਨਾਲ ਨਜਿੱਠਣ ਲਈ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਸਰਕਾਰ ਨੇ ਰਾਹਤ ਕਾਰਜਾਂ ਦੀ ਨਿਗਰਾਨੀ ਅਤੇ ਵਸਨੀਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਆਪਣੀ ਪੂਰੀ ਕੈਬਨਿਟ ਨੂੰ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਲਾਮਬੰਦ ਕੀਤਾ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਾਰੇ ਮੰਤਰੀਆਂ ਨੂੰ ਸਥਿਤੀ ਕਾਬੂ ਹੇਠ ਆਉਣ ਤੱਕ ਫੀਲਡ ਵਿੱਚ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਹ ਕਦਮ ਤਾਲਮੇਲ ਅਤੇ ਪ੍ਰਭਾਵਸ਼ਾਲੀ ਪ੍ਰਤੀਕਿਰਿਆ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਉਜਾਗਰ ਕਰਦਾ ਹੈ।ਕੈਬਨਿਟ ਮੰਤਰੀ ਜ਼ਰੂਰੀ ਸਪਲਾਈ ਦੀ ਵੰਡ, ਨਿਕਾਸੀ ਯਤਨਾਂ ਦਾ ਪ੍ਰਬੰਧਨ ਅਤੇ ਹੜ੍ਹਾਂ ਕਾਰਨ ਬੇਘਰ ਹੋਏ ਲੋਕਾਂ ਦੀਆਂ ਮੁੱਢਲੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਦੀ ਸਰਗਰਮੀ ਨਾਲ ਨਿਗਰਾਨੀ ਕਰ ਰਹੇ ਹਨ।
ਇਹ ਵੀ ਪੜ੍ਹੋ ਪੰਜਾਬ ਸਰਕਾਰ ਨੇ ਜਲਵਾਯੂ ਅਨੁਕੂਲ ਅਤੇ ਟਿਕਾਊ ਬਾਗਬਾਨੀ ਬਾਰੇ ਤਕਨਾਲੋਜੀ ਐਕਸਚੇਂਜ ਵਰਕਸ਼ਾਪ ਦੀ ਕੀਤੀ ਮੇਜ਼ਬਾਨੀ
ਮੌਜੂਦਾ ਸਥਿਤੀ ਦਾ ਜਾਇਜ਼ਾ ਲੈਂਦਿਆਂ ਅਤੇ ਸੰਗਰੂਰ ਤੇ ਮਾਨਸਾ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਕਾਨਫਰੰਸ ਕਾਲ ‘ਤੇ ਵਿਆਪਕ ਨਿਰਦੇਸ਼ ਦਿੰਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ, “ਸਾਡੀ ਮੁੱਖ ਤਰਜੀਹ ਹਰ ਜਿੰਦਗੀ ਨੂੰ ਬਚਾਉਣਾ ਅਤੇ ਹਰ ਜਾਇਦਾਦ ਦੀ ਰੱਖਿਆ ਕਰਨਾ ਹੈ।” ਉਨ੍ਹਾਂ ਨਿਰਦੇਸ਼ ਦਿੱਤੇ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ।ਇਸੇ ਤਰ੍ਹਾਂ, ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਵੱਲੋਂ ਰਾਮਦਾਸ, ਤਰਨ ਤਾਰਨ, ਸ੍ਰੀ ਗੋਇੰਦਵਾਲ ਸਾਹਿਬ, ਅਜਨਾਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ ਜਦਕਿ ਬਰਿੰਦਰ ਕੁਮਾਰ ਗੋਇਲ ਵੱਲੋਂ ਅਜਨਾਲਾ, ਤਰਨ ਤਾਰਨ ਤੇ ਸ੍ਰੀ ਗੋਇੰਦਵਾਲ ਸਾਹਿਬ; ਗੁਰਮੀਤ ਸਿੰਘ ਖੁੱਡੀਆਂ ਵੱਲੋਂ ਜ਼ਿਲ੍ਹਾ ਕਪੂਰਥਲਾ ਦੇ ਪਿੰਡਾਂ ਵਿੱਚ; ਲਾਲ ਚੰਦ ਕਟਾਰੂਚੱਕ ਵੱਲੋਂ ਜ਼ਿਲ੍ਹਾ ਪਠਾਨਕੋਟ ਦੇ ਪਿੰਡਾਂ ਵਿੱਚ; ਲਾਲਜੀਤ ਸਿੰਘ ਭੁੱਲਰ ਵੱਲੋਂ ਵੀ ਤਰਨ ਤਾਰਨ ਅਤੇ ਹਰਦੀਪ ਸਿੰਘ ਮੁੰਡੀਆਂ ਵੱਲੋਂ ਤਹਿਸੀਲ ਸੁਲਤਾਨਪੁਰ ਲੋਧੀ ਦੇ ਪਿੰਡਾਂ ਵਿੱਚ ਰਾਹਤ ਕਾਰਜਾਂ ਦੀ ਨਿਗਰਾਨੀ ਕੀਤੀ ਜਾ ਰਹੀ ਹੈ।
ਸਰਕਾਰ ਵੱਲੋਂ ਬਚਾਅ ਸਮਰੱਥਾਵਾਂ ਵਿੱਚ ਵਾਧਾ ਕਰਨ ਲਈ ਰਾਸ਼ਟਰੀ ਆਫ਼ਤ ਪ੍ਰਤੀਕਿਰਿਆ ਬਲ (ਐਨ.ਡੀ.ਆਰ.ਐਫ.) ਅਤੇ ਹੋਰ ਕੇਂਦਰੀ ਏਜੰਸੀਆਂ ਨਾਲ ਵੀ ਤਾਲਮੇਲ ਕੀਤਾ ਜਾ ਰਿਹਾ ਹੈ। ਪ੍ਰਭਾਵਿਤ ਆਬਾਦੀ ਨੂੰ ਡਾਕਟਰੀ ਸਹਾਇਤਾ, ਭੋਜਨ ਅਤੇ ਆਸਰਾ ਪ੍ਰਦਾਨ ਕਰਨ ਦੇ ਯਤਨਾਂ ਨੂੰ ਤਰਜੀਹ ਦਿੱਤੀ ਜਾ ਰਹੀ ਹੈ।ਉਧਰ, ਨਵੋਦਿਆ ਵਿਦਿਆਲਿਆ ਦਬੁੜੀ ਵਿੱਚ ਫਸੇ ਬੱਚਿਆਂ ਨੂੰ ਫੌਜ ਅਤੇ ਐਨਡੀਆਰਐਫ ਦੀਆਂ ਟੀਮਾਂ ਵੱਲੋਂ ਸਾਰੇ ਬੱਚਿਆਂ ਅਤੇ ਅਧਿਆਪਕਾਂ ਨੂੰ ਸੁਰੱਖਿਅਤ ਕੱਢ ਲਿਆ ਗਿਆ। ਦਸਣਾ ਬਣਦ ਹੈ ਕਿ ਪਾਣੀ ਭਰਨ ਕਾਰਨ ਨਵੋਦਿਆ ਵਿਦਿਆਲਿਆ ਵਿੱਚ ਲਗਭਗ 400 ਬੱਚੇ ਫਸ ਗਏ ਸਨ। ਇਸ ਮਾਮਲੇ ਵਿਚ ਪੰਜਾਬ ਸਿੱਖਿਆ ਵਿਭਾਗ ਨੇ ਘਟਨਾ ‘ਤੇ ਨਵੋਦਿਆ ਵਿਦਿਆਲਿਆ ਦੇ ਪ੍ਰਿੰਸੀਪਲ ਨੂੰ ਕਾਰਨ ਦੱਸੋ ਨੋਟਿਸ ਭੇਜਿਆ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













