👉ਡਿਪਟੀ ਕਮਿਸ਼ਨਰ ਨੇ ਕਿਹਾ ਸਥਿਤੀ ਕੰਟਰੋਲ ਹੇਠ ਪਰ ਲੋਕ ਨੀਵੇਂ ਥਾਵਾਂ ਤੇ ਜਾਣ ਤੋਂ ਕਰਨ ਗੁਰੇਜ
Fazilka News:ਫਾਜ਼ਿਲਕਾ ਦੇ ਸਰਹੱਦੀ ਪਿੰਡਾਂ ਵਿੱਚ ਸਤਲੁਜ ਦਾ ਪਾਣੀ ਆਉਣ ਕਾਰਨ ਬਣੇ ਹੜ ਦੇ ਹਾਲਾਤ ਦੇ ਮੱਦੇ ਨਜ਼ਰ ਜੋ ਲੋਕ ਰਾਹਤ ਕੈਂਪਾਂ ਵਿੱਚ ਪਹੁੰਚੇ ਹਨ । ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਛੇ ਰਾਹਤ ਕੈਂਪ ਬਣਾਏ ਗਏ ਹਨ। ਉਹਨਾਂ ਨੂੰ ਰਾਹਤ ਸਮੱਗਰੀ ਦੀ ਵੰਡ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਦੀ ਨਿੱਜੀ ਨਿਗਰਾਨੀ ਹੇਠ ਕੀਤੀ ਜਾ ਰਹੀ ਹੈ। ਇਸ ਮੌਕੇ ਉਹਨਾਂ ਦੇ ਨਾਲ ਐਸਐਸਪੀ ਗੁਰਮੀਤ ਸਿੰਘ ਦੀ ਹਾਜ਼ਰ ਰਹੇ।ਉਹਨਾਂ ਨੇ ਅੱਜ ਮੰਡੀ ਲਾਧੂਕਾ ਵਿਖੇ ਬਣੇ ਰਾਹਤ ਕੇਂਦਰ ਵਿੱਚ ਪਹੁੰਚ ਕੇ ਇੱਥੇ ਜਿੱਥੇ ਪਰਿਵਾਰਾਂ ਨੂੰ ਫੂਡ ਕਿੱਟਾਂ, ਮੱਛਰਦਾਨੀਆਂ ਤਕਸੀਮ ਕੀਤੀਆਂ ਉੱਥੇ ਹੀ ਪਰਿਵਾਰਾਂ ਨਾਲ ਪਹੁੰਚੇ ਬੱਚਿਆਂ ਲਈ ਵਿਸ਼ੇਸ਼ ਤੌਰ ਤੇ ਕਿੱਟਾਂ ਉਹਨਾਂ ਬੱਚਿਆਂ ਨੂੰ ਵੰਡੀਆਂ।
ਇਹ ਵੀ ਪੜ੍ਹੋ ਸਪੀਕਰ ਸੰਧਵਾਂ ਵੱਲੋਂ ਹੜ ਪੀੜਤਾਂ ਲਈ ਨਿੱਤ ਵਰਤੋਂ ਵਾਲਾ ਸਮਾਨ ਅਤੇ ਪਸ਼ੂਆਂ ਦਾ ਚਾਰਾ ਪਹੁੰਚਾਉਣ ਦੀ ਅਪੀਲ
ਉਹਨਾਂ ਕਿਹਾ ਕਿ ਬੱਚਿਆਂ ਦੇ ਮਨਾਂ ਵਿੱਚ ਕਿਸੇ ਪ੍ਰਕਾਰ ਦਾ ਤਨਾਵ ਪੈਦਾ ਨਾ ਹੋਵੇ ਇਸ ਲਈ ਇਹ ਕਿੱਟਾਂ ਬੱਚਿਆਂ ਨੂੰ ਇੱਥੇ ਦਿਲ ਲਗਾਉਣ ਲਈ ਵੰਡੀਆਂ ਗਈਆਂ ਹਨ ।ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਜਰਨਲ ਡਾਕਟਰ ਮਨਦੀਪ ਕੌਰ ਅਤੇ ਸਹਾਇਕ ਕਮਿਸ਼ਨਰ ਜਨਰਲ ਅਮਨਦੀਪ ਸਿੰਘ ਮਾਵੀ ਵੀ ਉਹਨਾਂ ਦੇ ਨਾਲ ਹਾਜ਼ਰ ਸਨ। ਇੱਥੇ ਸੰਤ ਬਾਬਾ ਸੋਹਣ ਸਿੰਘ ਖੁਸ਼ਦਿਲ ਵੀ ਲੰਗਰ ਲੈ ਕੇ ਪਹੁੰਚੇ ਅਤੇ ਲੰਗਰ ਵੀ ਵਰਤਾਇਆ ਗਿਆ।ਦੂਜੇ ਪਾਸੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਸੈਨੀਵਾਲਾ ਹੈਡਵਰਕਸ ਤੋਂ ਇਸ ਸਮੇਂ 2 ਲੱਖ 60 ਹਜਾਰ ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਸਰਹੱਦੀ ਪਿੰਡਾਂ ਵਿੱਚ ਕਿਸ਼ਤੀਆਂ ਅਤੇ ਟਰੈਕਟਰ ਟਰਾਲੀਆਂ ਰਾਹੀਂ ਪ੍ਰਸ਼ਾਸਨ ਦਾ ਪੂਰਾ ਰਾਬਤਾ ਹੈ ਅਤੇ ਪਿੰਡਾਂ ਤੱਕ ਵੀ ਲੋੜ ਅਨੁਸਾਰ ਮਦਦ ਮੁਹਈਆ ਕਰਵਾਈ ਜਾ ਰਹੀ ਹੈ।
ਇਹ ਵੀ ਪੜ੍ਹੋ ਬਠਿੰਡਾ ਪੁਲਿਸ ਨੇ ਇੱਕ ਵਿਅਕਤੀ ਨੂੰ ਅੱਧਾ ਕਿੱਲੋ ਹੈਰੋਇਨ ਸਮੇਤ ਦਬੋਚਿਆ
ਐਨਡੀਆਰਐਫ ਦੀਆਂ ਟੀਮਾਂ ਵੱਲੋਂ ਮੋਰਚਾ ਸੰਭਾਲਿਆ ਹੋਇਆ ਹੈ ਅਤੇ ਲੋਕਾਂ ਨੂੰ ਮਦਦ ਮੁਹਈਆ ਕਰਵਾਈ ਜਾ ਰਹੀ ਹੈ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਹੜ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਉੱਚੀਆਂ ਥਾਵਾਂ ਤੇ ਬਣੇ ਰਹਿਣ ਅਤੇ ਪੈਦਲ ਪਾਣੀ ਦੇ ਰਸਤਿਆਂ ਨੂੰ ਪਾਰ ਕਰਨ ਦੀ ਕੋਸ਼ਿਸ਼ ਨਾ ਕਰਨ।ਉਨਾਂ ਆਖਿਆ ਕਿ ਕਿਸੇ ਵੀ ਸਹਾਇਤਾ ਜਾਂ ਜਾਣਕਾਰੀ ਲਈ ਜ਼ਿਲਾ ਪੱਧਰੀ ਹੜ ਕੰਟਰੋਲ ਰੂਮ ਦੇ ਨੰਬਰ 01638 262 153 ਤੇ ਸੰਪਰਕ ਕੀਤਾ ਜਾ ਸਕਦਾ ਹੈ।ਬਾਅਦ ਵਿੱਚ ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਪਿੰਡ ਲਾਧੂਕਾ ਦੇ ਸ਼ਹੀਦ ਭਗਤ ਸਿੰਘ ਕਮਿਊਨਿਟੀ ਹਾਲ ਵਿੱਚ ਬਣੇ ਰਾਹਤ ਕੈਂਪ ਦਾ ਵੀ ਦੌਰਾ ਕੀਤਾ ਅਤੇ ਇੱਥੇ ਖੁਦ ਲੰਗਰ ਅਤੇ ਫੂਡ ਕਿੱਟਾਂ ਵੰਡੀਆਂ। ਉਨਾਂ ਵੱਲੋਂ ਮੌਜਮ ਪਿੰਡ ਬਣੇ ਰਾਹਤ ਕੈਂਪ ਦਾ ਵੀ ਜਾਇਜ਼ਾ ਲਿਆ ਗਿਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













