Thursday, January 1, 2026
WhatsApp Image 2025-12-31 at 11.41.57
WhatsApp Image 2025-12-31 at 11.42.17
Untitled design (2)
Untitled design (4)
WhatsApp Image 2025-12-31 at 12.52.35 (1)
WhatsApp Image 2025-12-31 at 11.45.06
previous arrow
next arrow

ਪੰਜਾਬ ਸਰਕਾਰ ਵੱਲੋਂ ਝੋਨੇ ਦੀ ਨਿਰਵਿਘਨ ਖ਼ਰੀਦ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ

Date:

spot_img

👉ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ, ਖ਼ੁਰਾਕ ਸਪਲਾਈ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨਾਲ ਖ਼ਰੀਦ ਸਬੰਧੀ ਤਿਆਰੀਆਂ ਦੀ ਕੀਤੀ ਸਮੀਖਿਆ

Chandigarh News:ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਾਉਣੀ ਖ਼ਰੀਦ ਸੀਜ਼ਨ ਦੀਆਂ ਤਿਆਰੀਆਂ ਵਿੱਚ ਤੇਜ਼ੀ ਲਿਆਉਂਦਿਆਂ ਸੂਬੇ ਭਰ ਦੀਆਂ ਅਨਾਜ ਮੰਡੀਆਂ ਵਿੱਚੋਂ ਝੋਨੇ ਦੇ ਇੱਕ-ਇੱਕ ਦਾਣੇ ਦੀ ਖਰੀਦ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਸ. ਖੁੱਡੀਆਂ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨਾਲ ਅੱਜ ਕਿਸਾਨ ਭਵਨ ਵਿਖੇ ਖੇਤੀਬਾੜੀ, ਖੁਰਾਕ ਅਤੇ ਸਿਵਲ ਸਪਲਾਈ ਅਤੇ ਪੰਜਾਬ ਮੰਡੀ ਬੋਰਡ ਦੇ ਸੀਨੀਅਰ ਅਧਿਕਾਰੀਆਂ ਨਾਲ ਸਾਉਣੀ ਦੀ ਫਸਲ ਦੀ ਨਿਰਵਿਘਨ ਖਰੀਦ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ flood issue; ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 2000 ਤੋਂ ਵੱਧ ਹੜ੍ਹ ਪੀੜ੍ਹਤਾਂ ਨੂੰ ਕੀਤਾ ਗਿਆ ਰੈਸਕਿਊ: ਮੰਤਰੀ ਬਰਿੰਦਰ ਕੁਮਾਰ ਗੋਇਲ

ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕੈਲੀਬਰੇਟਿਡ ਨਮੀ ਮੀਟਰ ਲਗਾਏ ਜਾਣਗੇ ਤਾਂ ਜੋ ਨਮੀ ਮਾਪਣ ਨੂੰ ਇਕਸਾਰ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਮੰਡੀਆਂ ਅਤੇ ਖਰੀਦ ਕੇਂਦਰਾਂ ਵਿੱਚ ਸਫਾਈ, ਪੀਣ ਵਾਲੇ ਪਾਣੀ, ਸ਼ੈੱਡ ਅਤੇ ਬਿਜਲੀ ਵਰਗੇ ਜ਼ਰੂਰੀ ਬੁਨਿਆਦੀ ਢਾਂਚੇ ਨੂੰ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ ਤਾਂ ਜੋ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਇਆ ਜਾ ਸਕੇ।ਇਸੇ ਮੀਟਿੰਗ ਦੌਰਾਨ ਸ. ਖੁੱਡੀਆਂ ਨੇ ਵੀ ਮੁੱਖ ਖੇਤੀਬਾੜੀ ਅਧਿਕਾਰੀਆਂ (ਸੀ.ਏ.ਓ.) ਨਾਲ ਵੀਡੀਓ ਕਾਨਫਰੰਸ ਰਾਹੀਂ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੀ ਸਥਿਤੀ ਦਾ ਜਾਇਜ਼ਾ ਲਿਆ।

ਇਹ ਵੀ ਪੜ੍ਹੋ ਸਪੀਕਰ ਸੰਧਵਾਂ ਵੱਲੋਂ ਹੜ ਪੀੜਤਾਂ ਲਈ ਨਿੱਤ ਵਰਤੋਂ ਵਾਲਾ ਸਮਾਨ ਅਤੇ ਪਸ਼ੂਆਂ ਦਾ ਚਾਰਾ ਪਹੁੰਚਾਉਣ ਦੀ ਅਪੀਲ

ਖੇਤੀਬਾੜੀ ਵਿਭਾਗ ਦੇ ਪ੍ਰਬੰਧਕੀ ਸਕੱਤਰ ਡਾ. ਬਸੰਤ ਗਰਗ ਨੇ ਸੀ.ਏ.ਓਜ਼ ਨੂੰ ਇਸ ਮੁਸ਼ਕਿਲ ਸਮੇਂ ਵਿੱਚ ਕਿਸਾਨਾਂ ਦੀ ਸਹਾਇਤਾ ਲਈ ਲੋੜੀਂਦੇ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ।ਪੰਜਾਬ ਮੰਡੀ ਬੋਰਡ ਦੇ ਸਕੱਤਰ ਸ੍ਰੀ ਰਾਮਵੀਰ ਨੇ ਦੱਸਿਆ ਕਿ ਖਰੀਦ ਸੀਜ਼ਨ ਦੌਰਾਨ ਕਿਸਾਨਾਂ ਦੀ ਸਹਾਇਤਾ ਲਈ ਅਨਾਜ ਮੰਡੀਆਂ ਵਿੱਚ ਬਿਜਲੀ, ਸ਼ੈੱਡ, ਪਖਾਨੇ ਅਤੇ ਪੀਣ ਵਾਲੇ ਸਾਫ਼ ਪਾਣੀ ਸਮੇਤ ਹੋਰ ਲੋੜੀਂਦੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਲਈ ਬੋਰਡ ਦੇ ਫੀਲਡ ਸਟਾਫ ਨੂੰ ਤਾਇਨਾਤ ਕੀਤਾ ਗਿਆ ਹੈ।ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਬਾਰਦਾਨੇ ਦੀਆਂ ਲੋੜੀਂਦੀਆਂ 5.40 ਲੱਖ ਗੱਠਾਂ ਵਿੱਚੋਂ ਲਗਭਗ 3.50 ਲੱਖ ਗੱਠਾਂ ਪ੍ਰਾਪਤ ਹੋ ਚੁੱਕੀਆਂ ਹਨ ਅਤੇ ਬਾਕੀ ਰਹਿੰਦੀਆਂ ਗੱਠਾਂ ਸਤੰਬਰ ਮਹੀਨੇ ਦੇ ਅੱਧ ਤੱਕ ਪਹੁੰਚਣ ਦੀ ਉਮੀਦ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਮੌਨਸੂਨ ਤੋਂ ਪਹਿਲਾਂ ਸਾਰੇ ਡ੍ਰੇਨਾਂ ਦੀ ਸਫਾਈ ਸਮੇ ਰਹਿੰਦੇ ਯਕੀਨੀ ਕੀਤੀ ਜਾਵੇ-ਮੁੱਖ ਮੰਤਰੀ

👉ਹੱੜ੍ਹ ਕੰਟੋਲ ਲਈ 637.25 ਕਰੋੜ ਰੁਪਏ ਦੀ 388 ਯੋਜਨਾਵਾਂ...

Bathinda Police ਵੱਲੋਂ CEIR ਪੋਰਟਲ ਦੀ ਮੱਦਦ ਨਾਲ ਗੁੰਮ ਹੋਏ 115 ਮੋਬਾਇਲ ਫੋਨ ਬਰਾਮਦ ਕਰਵਾ ਕੇ ਮਾਲਕਾਂ ਦੇ ਹਵਾਲੇ ਕੀਤੇ

Bathinda News: Bathinda Police (ਬਠਿੰਡਾ ਪੁਲਿਸ) ਵੱਲੋਂ ਐੱਸਐੱਸਪੀ ਅਮਨੀਤ...

Bathinda Police ਵੱਲੋਂ ਨਵਾਂ ਸਾਲ ਚੜ੍ਹਣ ਤੋਂ ਪਹਿਲਾਂ ਅੱਧਾ ਕਿਲੋ ਹੈਰੋਇਨ ਸਮੇਤ ਇੱਕ ਕਾਬੂ

Bathinda News: Bathinda Police (ਬਠਿੰਡਾ ਪੁਲਿਸ) ਵੱਲੋਂ ਨਸ਼ਾ ਤਸਕਰੀ...