👉ਜਾਂਚ ਮੁਤਾਬਕ ਇਹ ਕਤਲ ਗੈਂਗਾਂ ਦਰਮਿਆਨ ਦੁਸ਼ਮਣੀ ਦਾ ਨਤੀਜਾ ਸੀ: ਡੀਜੀਪੀ ਗੌਰਵ ਯਾਦਵ
👉ਗ੍ਰਿਫ਼ਤਾਰ ਵਿਅਕਤੀ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ, ਹੁਸ਼ਿਆਰਪੁਰ ਪੁਲਿਸ ਨੂੰ ਵੀ ਸੀ ਲੋੜੀਂਦਾ: ਏਡੀਜੀਪੀ ਏਜੀਟੀਐਫ ਪ੍ਰਮੋਦ ਬਾਨ
Chandigarh News:ਸੰਗਠਿਤ ਅਪਰਾਧ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਹਿਮਾਚਲ ਪ੍ਰਦੇਸ਼ ਦੇ ਊਨਾ ਦੇ ਪਿੰਡ ਖਵਾਜਾ ਬਸਲ ਵਿੱਚ ਰਾਕੇਸ਼ ਕੁਮਾਰ ਉਰਫ ਗੱਗੀ ਦੇ ਸਨਸਨੀਖੇਜ਼ ਕਤਲ ਵਿੱਚ ਸ਼ਾਮਲ ਮੁੱਖ ਸ਼ੂਟਰਾਂ ਵਿੱਚੋਂ ਇੱਕ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਕਬਜ਼ੇ ਵਿੱਚੋਂ ਇੱਕ .32 ਬੋਰ ਦਾ ਦੇਸੀ ਪਿਸਤੌਲ ਸਮੇਤ ਛੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਇਹ ਵੀ ਪੜ੍ਹੋ Big News; ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ VC ਤੇ Registrar ਸਹਿਤ ਹੋਰਨਾਂ ਵਿਰੁਧ ਪਰਚਾ ਦਰਜ਼, ਜਾਣੋ ਮਾਮਲਾ
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਵਿਪਨ ਕੁਮਾਰ ਵਾਸੀ ਬੱਸੀ ਮੁੱਡਾ, ਬਾਗ਼ਪੁਰ ਮੰਦਰ, ਹੁਸ਼ਿਆਰਪੁਰ ਵਜੋਂ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਵਾਰਦਾਤ (ਰਾਕੇਸ਼ ਗੱਗੀ ਕਤਲ) ਵਿਦੇਸ਼ੀ ਗੈਂਗਸਟਰਾਂ ਲਾਡੀ ਭਜਲ ਉਰਫ਼ ਕੂਨਰ ਅਤੇ ਮੋਨੂੰ ਗੁੱਜਰ (ਰਵੀ ਬਲਾਚੌਰੀਆ ਗੈਂਗ) ਅਤੇ ਬੱਬੀ ਰਾਣਾ (ਸੋਨੂੰ ਖੱਤਰੀ ਗੈਂਗ) ਵਿਚਕਾਰ ਗੈਂਗ ਰੰਜਿਸ਼ ਦਾ ਸਿੱਧਾ ਨਤੀਜਾ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਰਾਕੇਸ਼ ਕੁਮਾਰ ਉਰਫ਼ ਗੱਗੀ ਦੇ ਵਿਦੇਸ਼ੀ ਗੈਂਗਸਟਰ ਬੱਬੀ ਰਾਣਾ, ਜੋ ਸੋਨੂੰ ਖੱਤਰੀ ਦਾ ਸਾਥੀ ਹੈ, ਨਾਲ ਨਜ਼ਦੀਕੀ ਸਬੰਧ ਸਨ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਦੇ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ 37 ਸਾਲਾਂ ਬਾਅਦ ਪੰਜਾਬ ‘ਚ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਅਗਲੇ ਤਿੰਨ ਦਿਨਾਂ ਤੱਕ ਖ਼ਤਰਾ ਬਰਕਰਾਰ
ਹੋਰ ਵੇਰਵੇ ਸਾਂਝੇ ਕਰਦਿਆਂ, ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਏਜੀਟੀਐਫ ਪ੍ਰਮੋਦ ਬਾਨ ਨੇ ਦੱਸਿਆ ਕਿ ਭਰੋਸੇਯੋਗ ਜਾਣਕਾਰੀ ‘ਤੇ ਕਾਰਵਾਈ ਕਰਦਿਆਂ, ਡੀਐਸਪੀ ਏਜੀਟੀਐਫ ਰਾਜਨ ਪਰਮਿੰਦਰ ਦੀ ਅਗਵਾਈ ਹੇਠ ਏਜੀਟੀਐਫ ਦੀਆਂ ਪੁਲਿਸ ਟੀਮਾਂ ਨੇ ਮੁਲਜ਼ਮ ਨੂੰ ਖਰੜ ਦੇ ਪਿੰਡ ਖਾਨਪੁਰ ਨੇੜਿਓਂ ਗ੍ਰਿਫ਼ਤਾਰ ਕਰ ਲਿਆ।ਏਡੀਜੀਪੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦਾ ਅਪਰਾਧਿਕ ਪਿਛੋਕੜ ਹੈ। ਉਨ੍ਹਾਂ ਦੱਸਿਆ ਕਿ ਰਾਕੇਸ਼ ਗੱਗੀ ਦੇ ਕਤਲ ਕੇਸ ਵਿੱਚ ਸ਼ਾਮਲ ਹੋਣ ਤੋਂ ਇਲਾਵਾ, ਉਸ ਵਿਰੁੱਧ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਇਰਾਦਾ ਕਤਲ, ਅਸਲਾ ਐਕਟ ਅਤੇ ਐਨਡੀਪੀਐਸ ਐਕਟ ਨਾਲ ਸਬੰਧਤ ਕਈ ਮਾਮਲੇ ਦਰਜ ਹਨ।ਇਸ ਸਬੰਧੀ, ਐਫਆਈਆਰ ਨੰਬਰ 326 ਮਿਤੀ 28/08/2025 ਨੂੰ ਅਸਲਾ ਐਕਟ ਦੀ ਧਾਰਾ 25 ਤਹਿਤ ਐਸਏਐਸ ਨਗਰ ਦੇ ਥਾਣਾ ਸਿਟੀ ਖਰੜ ਵਿਖੇ ਨਵਾਂ ਮਾਮਲਾ ਦਰਜ ਕੀਤਾ ਗਿਆ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













