Gurdaspur News: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਵੱਲੋਂ ਸ਼ੁੱਕਰਵਾਰ ਨੂੰ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਹ ਹੜ੍ਹ ਪੀੜਤਾਂ ਨੂੰ ਮਿਲੇ ਅਤੇ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਰਾਹਤ ਤੇ ਬਚਾਅ ਕਾਰਜਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਪ੍ਰਭਾਵਿਤ ਲੋਕਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਬੇਸ਼ੱਕ ਕੁਦਤਰੀ ਆਫ਼ਤ ਅੱਗੇ ਕਿਸੇ ਦਾ ਵੱਸ ਨਹੀਂ ਚੱਲਦਾ ਪ੍ਰੰਤੂ ਸਮੁੱਚੀ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਉਨ੍ਹਾਂ ਦੇ ਨਾਲ ਡਟ ਕੇ ਖੜ੍ਹੀ ਹੈ।
ਇਹ ਵੀ ਪੜ੍ਹੋ ਹੜ੍ਹ ਪ੍ਰਭਾਵਿਤ ਖੇਤਰਾਂ ਚੋਂ ਲੋਕਾਂ ਨੂੰ ਬਾਹਰ ਕੱਢਣ ਅਤੇ ਰਾਹਤ ਸਮੱਗਰੀ ਪਹੁੰਚਾਉਣ ਉਤੇ ਡਟੀ ਪੰਜਾਬ ਸਰਕਾਰ
ਉਨ੍ਹਾਂ ਇਸ ਮੌਕੇ ਇਹ ਵੀ ਐਲਾਨ ਕੀਤਾ ਕਿ ਉਹ ਆਪਣੇ ਐਮ.ਪੀ.ਲੈਂਡ ਫ਼ੰਡ ਵਿਚੋਂ ਪ੍ਰਭਾਵਿਤ ਪਿੰਡਾਂ ‘ਚ ਰਾਹਤ ਕਾਰਜਾਂ ਲਈ ਵੱਧ ਤੋਂ ਵੱਧ ਯੋਗਦਾਨ ਪਾਉਣਗੇ। ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਰਮਨ ਬਹਿਲ, ਦੀਨਾਨਗਰ ਤੋਂ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













