Bathinda News:ਪੰਜਾਬ ਖੇਤ ਮਜ਼ਦੂਰ ਯੂਨੀਅਨ ਤੇ ਲੋਕ ਮੋਰਚਾ ਪੰਜਾਬ ਵੱਲੋਂ ਜ਼ਮੀਨਾਂ ਦੀ ਪ੍ਰਾਪਤੀ ਅਤੇ ਰਾਖੀ ਦੇ ਮੁੱਦਿਆਂ ਬਾਰੇ ਸ਼ੁੱਕਰਵਾਰ ਨੂੰ ਬਠਿੰਡਾ ‘ਚ ਸੂਬਾਈ ਕਨਵੈਂਨਸ਼ਨ ਕੀਤੀ ਗਈ ਅਤੇ ਇਹਨਾਂ ਮੁੱਦਿਆਂ ‘ਤੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੂੰ ਲਾਮਬੰਦ ਕਰਨ ਲਈ ਸੂਬੇ ਅੰਦਰ “ਮੁੜ ਤੋਂ ਕਰੋ ਜਮੀਨੀ ਵੰਡ” ਨਾਂ ਦੀ ਲਾਮਬੰਦੀ ਮੁਹਿੰਮ ਚਲਾਉਣ ਦਾ ਫੈਸਲਾ ਲਿਆ ਗਿਆ। ਦਾਣਾ ਮੰਡੀ ਵਿੱਚ ਇਕੱਤਰਤਾ ‘ਚ ਦੋਹਾਂ ਜਥੇਬੰਦੀਆਂ ਦੇ ਸਰਗਰਮ ਕਾਰਕੁੰਨਾਂ ਤੋਂ ਇਲਾਵਾ ਸੰਘਰਸ਼ਸ਼ੀਲ ਕਿਸਾਨ ਵਰਕਰ ਤੇ ਆਗੂ ਵੀ ਇਸ ਕਨਵੈਂਨਸ਼ਨ ਦਾ ਹਿੱਸਾ ਸਨ। ਇਸ ਕਨਵੈਂਨਸ਼ਨ ਨੂੰ ਜਮਹੂਰੀ ਹੱਕਾਂ ਦੀ ਉੱਘੀ ਕਾਰਕੁੰਨ ਡਾ. ਨਵਸ਼ਰਨ ਨੇ ਵਿਸ਼ੇਸ਼ ਤੌਰ ‘ਤੇ ਸੰਬੋਧਨ ਕੀਤਾ। ਉਹਨਾਂ ਕਿਹਾ ਕਿ ਮੁਲਕ ਦੀਆਂ ਹਕੂਮਤਾਂ ਜਮੀਨੀ ਸੁਧਾਰਾਂ ਰਾਹੀਂ ਜਮੀਨ ਦੀ ਕਾਣੀ ਵੰਡ ਖਤਮ ਕਰਨ ਦਾ ਰਸਮੀ ਏਜੰਡਾ ਵੀ ਕਦੋਂ ਦਾ ਤਿਆਗ ਚੁੱਕੀਆਂ ਹਨ ਅਤੇ ਉਲਟਾ ਜਗੀਰਦਾਰਾਂ ਦੇ ਨਾਲ ਨਾਲ ਹੁਣ ਕਾਰਪੋਰੇਟ ਘਰਾਣੇ ਵੀ ਵੱਡੀਆਂ ਜਮੀਨਾਂ ਦੀ ਮਾਲਕੀ ਰਾਹੀ ਨਵੇਂ ਜਗੀਰਦਾਰਾਂ ਵਜੋਂ ਸਾਹਮਣੇ ਆ ਰਹੇ ਹਨ।
ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਸਕੱਤਰ ਲਛਮਣ ਸਿੰਘ ਸੇਵੇਵਾਲਾ ,ਲੋਕ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਜਗਮੇਲ ਸਿੰਘ ਤੋਂ ਇਲਾਵਾ ਉੱਘੇ ਕਿਸਾਨ ਆਗੂ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਵੀ ਸੰਬੋਧਨ ਕੀਤਾ। ਆਗੂਆਂ ਨੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਤਿੱਖੇ ਜ਼ਮੀਨੀ ਸੁਧਾਰ ਲਾਗੂ ਕਰਕੇ ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਨੂੰ ਜ਼ਮੀਨਾਂ ਤੇ ਖੇਤੀ ਦੇ ਸੰਦ ਸਾਧਨਾਂ ਦੇ ਮਾਲਕ ਬਣਾਉਣ ਦੇ ਵੱਡੇ ਮੁੱਦੇ ਦੁਆਲੇ ਲਾਮਬੰਦ ਹੋਣ। ਇਸ ਨਾਲ ਜੁੜਦੀਆਂ ਮੰਗਾਂ ਜਿਵੇਂ ਲੈਂਡ ਸੀਲਿੰਗ ਐਕਟ ਸਖਤੀ ਨਾਲ ਲਾਗੂ ਕਰਨ, ਜਗੀਰਦਾਰਾਂ ਨੂੰ ਵਾਧੂ ਜਮੀਨਾਂ ਰੱਖਣ ਦੇ ਦਿੱਤੇ ਰਾਹ ਬੰਦ ਕਰਨ, ਸਭਨਾ ਪਰਿਵਾਰਾਂ ਨੂੰ ਜ਼ਮੀਨ ਦੇਣ ਦੀ ਲੋੜ ਅਨੁਸਾਰ ਜ਼ਮੀਨ ਦੀ ਹੱਦਬੰਦੀ ਤਰਕ ਸੰਗਤ ਕਰਨ , ਸ਼ਾਹੂਕਾਰਾ ਲੁੱਟ ਦਾ ਖਾਤਮਾ ਕਰਨ, ਸਰਕਾਰੀ ਨਜੂਲ ਤੇ ਬੇਨਮੀਆ ਜਮੀਨਾਂ ਖੇਤ ਮਜ਼ਦੂਰਾਂ ਤੇ ਬੇਜ਼ਮੀਨੇ ਕਿਸਾਨਾਂ ਲਈ ਰਾਖਵੀਆਂ ਕਰਨ
ਇਹ ਵੀ ਪੜ੍ਹੋ ਹੜ੍ਹ ਸੰਕਟ ਵਿੱਚ ਗੁਰੂ ਸਾਹਿਬ ਦੇ ਪਵਿੱਤਰ ਸਰੂਪ ਦੀ ਸੇਵਾ,‘ਆਪ’ ਵਿਧਾਇਕ ਨੇ ਗੁਰੂ ਸਾਹਿਬ ਦਾ ਪਵਿੱਤਰ ਸਰੂਪ ਕੀਤਾ ਸੁਰੱਖਿਅਤ
ਅਤੇ ਇਹਨਾਂ ਨੂੰ ਵੱਡੀਆਂ ਕੰਪਨੀਆਂ ਨੂੰ ਸੌਂਪਣ ਉੱਤੇ ਮੁਕੰਮਲ ਰੋਕ ਲਾਉਣ, ਆਬਾਦਕਾਰ ਕਿਸਾਨਾਂ ਮਜ਼ਦੂਰਾਂ ਨੂੰ ਜਮੀਨਾਂ ਦੇ ਮਾਲਕੀ ਹੱਕ ਦੇਣ ਅਤੇ ਸਾਬਕਾ ਤੇ ਮੌਜੂਦਾ ਜਗੀਰਦਾਰਾਂ ਵੱਲੋਂ ਮੁਜਾਰੇ ਕਿਸਾਨਾਂ ਦੀਆਂ ਜ਼ਮੀਨਾਂ ਹਥਿਆਉਣ ਦੇ ਕਦਮ ਰੋਕਣ, ਸੂਦਖੋਰੀ ਨੂੰ ਨੱਥ ਮਾਰਦਾ ਕਾਨੂੰਨ ਬਨਾਉਣ ਤੇ ਲਾਗੂ ਕਰਨ ਵਰਗੀਆਂ ਮੰਗਾਂ ਲਈ ਜਥੇਬੰਦ ਹੋਣ ਤੇ ਸੰਘਰਸ਼ ਦਾ ਪਿੜ ਮੱਲਣ। ਜੋਰਾ ਸਿੰਘ ਨਸਰਾਲੀ ਦੇ ਮੰਚ ਸੰਚਾਲਨ ਚ ਹੋਈ ਇਸ ਕਨਵੈਂਸ਼ਨ ਮੌਕੇ ਸਾਂਝੇ ਤੌਰ ਤੇ ਐਲਾਨ ਕੀਤਾ ਗਿਆ ਕਿ ਆਉਂਦੇ ਮਹੀਨਾ ਭਰ ਪੰਜਾਬ ਦੇ ਵੱਖ-ਵੱਖ ਖੇਤਰਾਂ ਅੰਦਰ ਇਹਨਾਂ ਮੁੱਦਿਆਂ ਨੂੰ ਲੈ ਕੇ ਕਾਨਫਰਸਾਂ ਤੇ ਜਨਤਕ ਮੁਜਾਰੇ ਕੀਤੇ ਜਾਣਗੇ। ਕਨਵੈਂਨਸ਼ਨ ਨੇ ਸੂਬੇ ਅੰਦਰ ਹੜਾਂ ਦੀ ਗੰਭੀਰ ਸਥਿਤੀ ਤੇ ਚਿੰਤਾ ਪ੍ਰਗਟ ਕਰਦਿਆਂ ਹੜ ਦੀ ਮਾਰ ਹੇਠ ਆਏ ਲੋਕਾਂ ਨਾਲ ਆਪਣੇ ਫਿਕਰ ਤੇ ਸਰੋਕਾਰ ਦਾ ਪ੍ਰਗਟਾਵਾ ਕੀਤਾ। ਕਨਵੈਨਸ਼ਨ ਦੇ ਅੰਤ ਚ ਹਾਜੀਰਤਨ ਚੌਕ ਤੱਕ ਮੁਜ਼ਾਹਰਾ ਵੀ ਕੀਤਾ ਗਿਆ ਅਤੇ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਹਰਮੇਸ਼ ਮਾਲੜੀ ਵੱਲੋਂ ਆਏ ਲੋਕਾਂ ਦਾ ਧੰਨਵਾਦ ਕੀਤਾ ਗਿਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













