Punjab News: flood in punjab; ਪੰਜਾਬ ਦੇ ਵਿਚ ਪਿਛਲੇ ਕਈ ਦਿਨਾਂ ਤੋਂ ਪਹਾੜੀ ਤੇ ਮੈਦਾਨੀ ਇਲਾਕਿਆਂ ਵਿਚ ਹੋ ਰਹੀ ਭਾਰੀ ਬਾਰਸ਼ ਅਤੇ ਦਰਿਆਵਾਂ ਦੇ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਚੱਲ ਰਹੇ ਹੜ੍ਹਾਂ ਦੇ ਕਹਿਰ ਦੌਰਾਨ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ, ਜਿਸਦੇ ਵਿਚ ਉਨ੍ਹਾਂ ਇਸ ਔਖੇ ਸਮੇਂ ਵਿਚ ਪੰਜਾਬੀਆਂ ਦੀ ਬਾਂਹ ਫ਼ੜਣ ਦੀ ਅਪੀਲ ਕੀਤੀ ਹੈ। ਆਪਣੇ ਪੱਤਰ ਵਿਚ ਉਨ੍ਹਾਂ ਹੁਣ ਤੱਕ ਹੋਏ ਨੁਕਸਾਨ ਦੇ ਚੱਲਦਿਆਂ ਕੇਂਦਰ ਸਰਕਾਰ ਨੂੰ ਪੰਜਾਬ ਦੇ ਲਈ ਤੁਰੰਤ 60,000 ਕਰੋੜ ਰੁਪਏ ਦੇ ਬਕਾਇਆ ਫੰਡ ਨੂੰ ਜਾਰੀ ਕਰਨ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ ਹੜ੍ਹਾਂ ਦਾ ਕਹਿਰ; ਪੰਜਾਬ ਸਰਕਾਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਚੌਥਾ ਸੀਜ਼ਨ ਕੀਤਾ ਮੁਲਤਵੀ
ਇਸਦੇ ਨਾਲ ਹੀ ਮੁੱਖ ਮੰਤਰੀ ਨੇ ਕੇਂਦਰ ਤੋਂ SDRF ਨਿਯਮਾਂ ਵਿੱਚ ਬਦਲਾਅ ਦੀ ਮੰਗ ਤਾਂ ਜੋ ਕਿਸਾਨਾਂ ਨੂੰ ਹੜ੍ਹਾਂ ਦੇ ਨੁਕਸਾਨ ਦੀ ਮੁਆਵਜ਼ਾ ਰਾਸ਼ੀ 50,000 ਰੁਪਏ ਤੱਕ ਵਧਾਈ ਜਾ ਸਕੇ।ਸ: ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਨੂੰ 50,000 ਰੁਪਏ ਪ੍ਰਤੀ ਏਕੜ ਮੁਆਵਜ਼ਾ ਦੇਣਾ ਚਾਹੁੰਦੀ ਹੈ, ਜਿਸਦੇ ਲਈ ਕੇਂਦਰ ਦੀ ਸਹਿਮਤੀ ਜਰੂਰੀ ਹੈ ਤੇ ਪੰਜਾਬ ਦੇ ਹਾਲਾਤਾਂ ਨੂੰ ਦੇਖਦਿਆਂ ਇਹ ਅਤਿ ਜਰੂਰੀ ਹੈ।
ਮੁੱਖ ਮੰਤਰੀ ਨੇ ਆਪਣੇ ਪੱਤਰ ਵਿਚ ਲਿਖਿਆ ਹੈ ਕਿ ਪੰਜਾਬ ਹੁਣ ਤੱਕ ਦੀ ਸਭ ਤੋਂ ਗੰਭੀਰ ਹੜ੍ਹ ਸਥਿਤੀ ਦਾ ਸਾਹਮਣਾ ਕਰ ਰਿਹਾ ਹੈ। ਇੰਨ੍ਹਾਂ ਹੜ੍ਹਾਂ ਦੇ ਨਾਲ ਪੰਜਾਬ ਦੇ ਗੁਰਦਾਸਪੁਰ, ਕਪੂਰਥਲਾ, ਅੰਮ੍ਰਿਤਸਰ, ਪਠਾਨਕੋਟ, ਫਿਰੋਜ਼ਪੁਰ, ਫਾਜ਼ਿਲਕਾ ਅਤੇ ਹੁਸ਼ਿਆਰਪੁਰ ਵਿੱਚ ਹੜ੍ਹ ਨਾਲ 1000 ਪਿੰਡ ਅਤੇ ਲੱਖਾਂ ਲੋਕ ਪ੍ਰਭਾਵਿਤ ਹੋਏ ਹਨ। ਇਸਤੋਂ ਇਲਾਵਾ ਹੜ੍ਹ ਦੇ ਪਾਣੀ ਨਾਲ ਲਗਭਗ 3 ਲੱਖ ਏਕੜ ਖੇਤੀਬਾੜੀ ਜ਼ਮੀਨ ਵੀ ਡੁੱਬ ਗਈ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













