Bathinda News:ਅੱਜ ਪਿੰਡ ਗਹਿਰੀ ਭਾਗੀ ਵਿਖੇ ਪੰਜਾਬ ਖੇਤ ਮਜ਼ਦੂਰ ਸਭਾ ਦੀ ਮੀਟਿੰਗ ਜ਼ਿਲਾ ਬਠਿੰਡਾ ਦੇ ਕਾਰਜਕਾਰੀ ਪ੍ਰਧਾਨ ਮਿੱਠੂ ਸਿੰਘ ਘੁੱਦਾ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਵਿੱਚ ਖੇਤ ਮਜ਼ਦੂਰ ਸਭਾ ਦੇ ਜ਼ਿਲਾ ਆਗੂ ਮੱਖਣ ਸਿੰਘ ਗੁਰੂਸਰ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਮੀਟਿੰਗ ਵਿੱਚ ਪਹੁੰਚੇ ਮਜ਼ਦੂਰਾਂ ਨੂੰ ਸੰਬੋਧਨ ਕਰਦਿਆ ਮਜ਼ਦੂਰ ਆਗੂਆਂ ਨੇ ਦੋਸ਼ ਲਾਇਆ ਮੋਦੀ ਸਰਕਾਰ ਲਗਾਤਾਰ ਨਰੇਗਾ ਦਾ ਬੱਜਟ ਘਟਾ ਰਹੀ ਹੈ,ਜਿਸ ਕਾਰਨ ਮਜ਼ਦੂਰਾਂ ਨੂੰ 100 ਦਿਨ ਵੀ ਰੁਜ਼ਗਾਰ ਨਹੀਂ ਮਿਲ ਰਿਹਾ।ਜਦਕਿ ਅੱਜ ਦੇ ਮਹਿੰਗਾਈ ਦੇ ਦੌਰ ਵਿੱਚ ਘੱਟੋ-ਘੱਟ 300 ਦਿਨ ਦੇ ਕੰਮ ਤੋੰ ਬਿਨਾਂ ਇਕ ਮਜ਼ਦੂਰ ਆਪਣੇ ਪਰਿਵਾਰ ਦਾ ਪੇਟ ਵੀ ਨਹੀਂ ਭਰ ਸਕਦਾ।
ਇਹ ਵੀ ਪੜ੍ਹੋ Bathinda Police ਨੇ ਮਲੋਟ ਦੇ ਨਾਮੀ ਨਸ਼ਾ ਤਸਕਰ ਦੀ ਕਰੋੜਾਂ ਦੀ ਆਲੀਸ਼ਾਨ ਕੋਠੀ ਕੀਤੀ ਸੀਲ
ਪੰਜਾਬ ਸਰਕਾਰ ਦੀਆਂ ਮਜ਼ਦੂਰ ਵਿਰੋਧੀ ਨੀਤੀਆਂ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਮਜ਼ਦੂਰ ਆਗੂਆਂ ਨੇ ਦੋਸ਼ ਲਾਇਆ ਕਿ ਭਗਵੰਤ ਮਾਨ ਦੀ ਪੰਜਾਬ ਸਰਕਾਰ ਲੋਕਾਂ ਨਾਲ ਕੀਤਾ ਕੋਈ ਵਾਅਦਾ ਪੂਰਾ ਨਹੀਂ ਕੀਤਾ। ਮੁਖ ਮੰਤਰੀ ਭਗਵੰਤ ਮਾਨ ਨੇ ਮਜਦੂਰ ਜੱਥੇਬੰਦੀਆ ਨਾਲ ਮਜਦੂਰਾਂ ਦੀਆਂ ਮੰਗਾਂ ਸਬੰਧੀ ਵਿਚਾਰ ਕਰਨ ਲਈ ਇੱਕ ਵੀ ਮੀਟਿੰਗ ਨਹੀਂ ਕੀਤੀ। ਉਹਨਾਂ ਮੰਗ ਕੀਤੀ ਕਿ ਮਜਦੂਰਾਂ ਨੂੰ ਨਰੇਗਾ ਸਕੀਮ ਅਧੀਨ 300 ਦਿਨ ਰੁਜ਼ਗਾਰ ਅਤੇ 700 ਰੁਪਏ ਦਿਹਾੜੀ ਦਿੱਤੀ ਜਾਵੇ। ਬੇਘਰੇ ਲੋਕਾਂ ਨੂੰ 10 ਮਰਲੇ ਦੇ ਪਲਾਟ ਅਤੇ ਦਸ ਲੱਖ ਰੁਪਏ ਮਕਾਨ ਬਣਾਉਣ ਲਈ ਦਿੱਤੇ ਜਾਣ। ਪੰਜਾਬ ਵਿੱਚ ਆਏ ਹੜ੍ਹਾਂ ਕਾਰਨ ਮਨੁੱਖੀ ਜਾਨਾਂ ,ਘਰਾਂ,ਪਸ਼ੂਆਂ, ਫਸਲਾਂ ਅਤੇ ਹੋਰ ਘਰੇਲੂ ਸਮਾਨ ਦੀ ਭਰਪਾਈ ਕੀਤੀ ਜਾਵੇ।
ਇਹ ਵੀ ਪੜ੍ਹੋ ਸਵਾਰੀਆਂ ਨਾਲ ਭਰੀ ਤੇਜ ਰਫ਼ਤਾਰ ਪ੍ਰਾਈਵੇਟ ਬੱਸ ਦਾ ਕਹਿਰ; ਕਾਰ, ਟਰੈਕਟਰ ਤੇ ਸਕੂਟੀ ਸਵਾਰ ਦਰੜਿਆ
ਮਜਦੂਰ ਪ੍ਰੀਵਾਰਾਂ ਦੇ ਰੁਜ਼ਗਾਰ ਖ਼ਤਮ ਹੋਣ ਕਾਰਨ ਪ੍ਰਤੀ ਪ੍ਰੀਵਾਰ ਪੰਜਾਹ ਹਜ਼ਾਰ ਰੁਪਏ ਦਿੱਤੇ ਜਾਣ।ਇਸ ਸਮੇੰ ਖੇਤ ਮਜ਼ਦੂਰ ਸਭਾ ਦੀ ਪਿੰਡ ਕਮੇਟੀ ਦੀ ਚੋਣ ਕੀਤੀ ਗਈ ਜਿਸ ਵਿੱਚ ਜਗਜੀਤ ਸਿੰਘ ਪ੍ਰਧਾਨ,ਸੇਵਕ ਸਿੰਘ ਮੀਤ ਪ੍ਰਧਾਨ,ਬੂਟਾ ਸਿੰਘ ਸਕੱਤਰ,ਸੁਖਾ ਸਿੰਘ ਮੀਤ ਸਕੱਤਰ ਅਤੇ ਸੇਵਕ ਸਿੰਘ ਨੂੰ ਖਜ਼ਾਨਚੀ ਚੁਣਿਆ ਗਿਆ ਇਸ ਤੋੰ ਇਲਾਵਾ ਕਿਰਨਾ ਕੌਰ,ਸੁਖਦੇਵ ਕੌਰ,ਬਲਵੀਰ ਸਿੰਘ, ਪਾਲਾ ਸਿੰਘ, ਬਲਵੰਤ ਸਿੰਘ,ਪੱਪੂ ਸਿੰਘ,ਅੰਗਰੇਜ ਸਿੰਘ, ਬਿੱਟੂ ਸਿੰਘ, ਹਰਭਜਨ ਸਿੰਘ, ਜਸਵਿੰਦਰ ਕੌਰ ਅਤੇ ਮਨਜਿੰਦਰ ਕੌਰ ਨੂੰ ਵੀ ਕਮੇਟੀ ਮੈਂਬਰ ਚੁਣਿਆ ਗਿਆ।ਇਸ ਸਮੇਂ ਚੁਣੇ ਗਏ ਸਾਥੀਆਂ ਨੇ ਮਜ਼ਦੂਰਾਂ ਦੀਆਂ ਮੰਗਾਂ ਲਈ ਸੰਘਰਸ਼ ਕਰਨ ਦਾ ਆਹਿਦ ਵੀ ਕੀਤਾ। ਜਗਜੀਤ ਸਿੰਘ ਪ੍ਰਧਾਨ ਨੇ ਸਾਰੇ ਸਾਥੀਆਂ ਦਾ ਧੰਨਵਾਦ ਕੀਤਾ ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।





