👉ਚੋਣ ਕਮਿਸ਼ਨ ਨੇ ਪੋਸਟਲ ਬੈਲਟ ਜਾਰੀ ਕਰਨ ਦੇ ਦਿੱਤੇ ਨਿਰਦੇਸ਼
Tarn Taran News:ਅਸਾਮ ਦੀ ਡਿਬਰੂਗੜ੍ਹ ਸਥਿਤ ਕੇਂਦਰੀ ਜੇਲ੍ਹ ਵਿੱਚ ਕੌਮੀ ਸੁਰੱਖਿਆ ਐਕਟ, 1980 ਤਹਿਤ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਉਪ ਰਾਸ਼ਟਰਪਤੀ ਦੀ ਹੋਣ ਜਾ ਰਹੀ ਚੋਣ ਲਈ ਆਪਣੀ ਵੋਟ ਦਾ ਇਸਤੇਮਾਲ ਕਰਨਗੇ। ਭਾਰਤੀ ਚੋਣ ਕਮਿਸ਼ਨ ਨੇ ਖਡੂਰ ਸਾਹਿਬ-03 ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਉਪ-ਰਾਸ਼ਟਰਪਤੀ ਚੋਣ 2025 ਲਈ ਵੋਟ ਪਾਉਣ ਦੀ ਸਹੂਲਤ ਦੇਣ ਸਬੰਧੀ ਜ਼ਰੂਰੀ ਨਿਰਦੇਸ਼ ਜਾਰੀ ਕੀਤੇ ਹਨ।
ਇਹ ਵੀ ਪੜ੍ਹੋ Punjab Flood; Ex DCM ਸੁਖਜਿੰਦਰ ਰੰਧਾਵਾ ਨੇ ਲਿਖਿਆ ਪ੍ਰਧਾਨ ਮੰਤਰੀ ਮੋਦੀ ਨੂੰ ਪੱਤਰ
ਇਸਦੀ ਪੁਸ਼ਟੀ ਕਰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਨੇ ਦੱਸਿਆ ਹੈ ਕਿ ਨਿਰਧਾਰਤ ਪ੍ਰਕਿਰਿਆ ਦੇ ਅਨੁਸਾਰ ਨਜ਼ਰਬੰਦੀ (ਪ੍ਰੀਵੈਂਟਿਵ ਡਿਟੈਂਸ਼ਨ) ਅਧੀਨ ਜੇਲ੍ਹ ‘ਚ ਬੰਦ ਵੋਟਰਾਂ ਲਈ ਪੋਸਟਲ ਬੈਲਟ ਪੇਪਰ ਸਿਰਫ਼ ਵੋਟਾਂ ਵਾਲੇ ਦਿਨ ਹੀ ਪ੍ਰਦਾਨ ਕੀਤੇ ਜਾਂਦੇ ਹਨ ਅਤੇ ਨਿਸ਼ਾਨ ਲੱਗਿਆ (ਮਾਰਕ ਕੀਤਾ) ਪੋਸਟਲ ਬੈਲਟ ਵਾਲਾ ਸੀਲਬੰਦ ਲਿਫ਼ਾਫ਼ਾ ਵੋਟਾਂ ਦੀ ਗਿਣਤੀ ਸ਼ੁਰੂ ਹੋਣ ਤੋਂ ਪਹਿਲਾਂ ਰਿਟਰਨਿੰਗ ਅਫਸਰ ਕੋਲ ਪਹੁੰਚਣਾ ਲਾਜ਼ਮੀ ਹੈ।
ਇਹ ਵੀ ਪੜ੍ਹੋ ਹੜ੍ਹਾਂ ਦੀ ਸਥਿਤੀ ਨੂੰ ਵੇਖਦੇ ਹੋਏ ਅਕਾਲੀ ਦਲ ਵੱਲੋਂ ਸਟੇਟ ਡੈਲੀਗੇਟ ਇਜਲਾਸ ਤੁਰੰਤ ਪ੍ਰਭਾਵ ਨਾਲ ਮੁਲਤਵੀ
ਇਸ ਅਨੁਸਾਰ ਕਮਿਸ਼ਨ ਨੇ ਗ੍ਰਹਿ ਮੰਤਰਾਲੇ ਅਤੇ ਅਸਾਮ ਸਰਕਾਰ ਦੇ ਮੁੱਖ ਸਕੱਤਰ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਹ ਯਕੀਨੀ ਬਣਾਉਣ ਕਿ ਅੰਮ੍ਰਿਤਪਾਲ ਸਿੰਘ ਦੁਆਰਾ ਨਿਸ਼ਾਨ ਲੱਗਿਆ ਪੋਸਟਲ ਬੈਲਟ ਵਾਲਾ ਸੀਲਬੰਦ ਲਿਫ਼ਾਫ਼ਾ ਅਸਾਮ ਦੇ ਡਿਬਰੂਗੜ੍ਹ ਤੋਂ ਇੱਕ ਵਿਸ਼ੇਸ਼ ਸੰਦੇਸ਼ਵਾਹਕ ਦੁਆਰਾ ਹਵਾਈ ਸਫ਼ਰ ਰਾਹੀਂ ਲਿਜਾਇਆ ਜਾਵੇ ਤਾਂ ਜੋ ਇਹ ਵੋਟਾਂ ਦੀ ਗਿਣਤੀ ਲਈ ਨਿਰਧਾਰਤ ਮਿਤੀ 9 ਸਤੰਬਰ 2025 ਨੂੰ ਸ਼ਾਮ 6 ਵਜੇ ਤੋਂ ਪਹਿਲਾਂ ਰਿਟਰਨਿੰਗ ਅਫਸਰ ਕੋਲ ਪਹੁੰਚ ਜਾਵੇ। ਸਬੰਧਤ ਅਧਿਕਾਰੀਆਂ ਨੂੰ ਇਸ ਸਬੰਧੀ ਤੁਰੰਤ ਪ੍ਰਬੰਧ ਕਰਕੇ ਕਮਿਸ਼ਨ ਨੂੰ ਇਸ ਬਾਰੇ ਜਾਣਕਾਰੀ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













