Patiala News: ਪਿਛਲੇ ਦੋ ਦਿਨਾਂ ਤੋਂ ਚਰਚਾ ਵਿੱਚ ਚੱਲੇ ਆ ਰਹੇ ਜ਼ਿਲ੍ਹਾ ਪਟਿਆਲਾ ਦੇ ਹਲਕਾ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪਟਿਆਲਾ ਪੁਲਿਸ ਨੇ ਬਲਾਤਕਾਰ ਦੇ ਦੋਸ਼ਾਂ ਹੇਠ ਗ੍ਰਿਫਤਾਰ ਕਰ ਲਿਆ ਹੈ। ਸੂਚਨਾ ਮੁਤਾਬਕ ਇਹ ਕਾਰਵਾਈ ਇੱਕ ਔਰਤ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ਉੱਪਰ ਕੀਤੀ ਗਈ ਹੈ, ਜਿਸ ਨੇ ਵਿਧਾਇਕ ਪਠਾਣ ਮਾਜਰਾ ਉੱਪਰ ਗੰਭੀਰ ਦੋਸ਼ ਲਗਾਏ ਸਨ। ਜ਼ਿਕਰ ਯੋਗ ਹੈ ਕਿ ਕੁਝ ਸਮਾਂ ਪਹਿਲਾਂ ਉਕਤ ਵਿਧਾਇਕ ਦੀ ਇੱਕ ਕਥਿਤ ਅਸ਼ਲੀਲ ਵੀਡੀਓ ਵੀ ਵਾਇਰਲ ਹੋਈ ਸੀ ਜਿਸ ਦੇ ਕਾਰਨ ਉਹ ਕਾਫੀ ਚਰਚਾ ਵਿੱਚ ਰਹੇ ਸਨ।
ਇਹ ਵੀ ਪੜ੍ਹੋ ਬਠਿੰਡਾ ‘ਚ ਮੀਂਹ ਦਾ ਕਹਿਰ; ਪਿੰਡ ’ਚ ਡੇਅਰੀ ਫਾਰਮ ਦੀ ਛੱਤ ਡਿੱਗਣ ਨਾਲ ਦੋ ਦੁਧਾਰੂ ਪਸ਼ੂਆਂ ਦੀ ਹੋਈ ਮੌ+ਤ, ਚਾਰ ਜ਼ਖ਼ਮੀ
ਦੱਸਣਾ ਬਣਦਾ ਹੈ ਕਿ ਪੰਜਾਬ ਦੇ ਵਿੱਚ ਆਏ ਹੜਾਂ ਨੂੰ ਲੈ ਕੇ ਵਿਧਾਇਕ ਪਠਾਣਮਾਜਰਾ ਦੇ ਵੱਲੋਂ ਪਿਛਲੇ ਦੋ ਦਿਨਾਂ ਤੋਂ ਲਗਾਤਾਰ ਆਮ ਆਦਮੀ ਪਾਰਟੀ ਦੀ ਦਿੱਲੀ ਲੀਡਰਸ਼ਿਪ ਉੱਪਰ ਸਿਆਸੀ ਹਮਲੇ ਬੋਲੇ ਜਾ ਰਹੇ ਸਨ । ਉਹਨਾਂ ਪੰਜਾਬ ਦੇ ਵਿਧਾਇਕਾਂ, ਮੰਤਰੀਆਂ ਅਤੇ ਆਗੂਆਂ ਉੱਪਰ ਦਿੱਲੀ ਦਾ ਦਬਾਅ ਹੋਣ ਦਾ ਦੋਸ਼ ਵੀ ਲਗਾਇਆ ਸੀ। ਜਿਸ ਤੋਂ ਬਾਅਦ ਉਹਨਾਂ ਦੀ ਸੁਰੱਖਿਆ ਵਾਪਸ ਲੈ ਲਈ ਗਈ ਸੀ ਅਤੇ ਹਲਕਾ ਸਨੌਰ ਦੇ ਵਿੱਚ ਲੱਗੇ ਹੋਏ ਸਮੂਹ ਥਾਣਾ ਮੁਖੀਆਂ ਅਤੇ ਚੌਂਕੀ ਇੰਚਾਰਜਾਂ ਨੂੰ ਵੀ ਬਦਲ ਦਿੱਤਾ ਗਿਆ ਸੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













