Bathinda News: ਸ਼੍ਰੋਮਣੀ ਅਕਾਲੀ ਦਲ ਵਿਧਾਨ ਸਭਾ ਹਲਕਾ ਬਠਿੰਡਾ ਸ਼ਹਿਰੀ ਦੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋਂ ਦੀ ਮਿਹਨਤ ਸਦਕਾ ਸਮੁੱਚੀ ਲੀਡਰਸ਼ਿਪ ਵੱਲੋਂ ਯੋਗਦਾਨ ਪਾਉਂਦਿਆਂ ਅੱਜ ਹੜ ਪ੍ਰਭਾਵਿਤ ਇਲਾਕੇ ਦੇ ਪੀੜਤ ਪਰਿਵਾਰਾਂ ਲਈ ਘਰੇਲੂ ਰਾਸ਼ਨ ਦਾ ਭਰੇ ਟਰੱਕ ਨੂੰ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਝੰਡੀ ਦੇ ਕੇ ਰਵਾਨਾ ਕੀਤਾ। ਇਸ ਦੌਰਾਨ ਹਲਕੇ ਦੀ ਲੀਡਰਸ਼ਿਪ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਿਛਲੇ 15 ਦਿਨਾਂ ਤੋਂ ਹੜ ਪ੍ਰਭਾਵਿਤ ਇਲਾਕੇ ਦੇ ਪੀੜਤ ਪਰਿਵਾਰਾਂ ਲਈ ਕੀਤੇ ਜਾਂਦੇ ਯਤਨਾਂ ਦੀ ਸਲਾਘਾ ਪੀੜਤ ਪਰਿਵਾਰਾਂ ਦੀ ਮਦਦ ਕਰਨ ਦਾ ਪ੍ਰਣ ਲਿਆ ਤੇ ਆਉਂਦੇ ਦਿਨਾਂ ਵਿੱਚ ਹੋਰ ਟਰੱਕ ਭੇਜਣ ਦਾ ਵੀ ਫੈਸਲਾ ਕੀਤਾ।
ਇਹ ਵੀ ਪੜ੍ਹੋ SGPC ਮੁਲਾਜ਼ਮਾਂ ਵੱਲੋਂ ਇਕ ਦਿਨ ਤਨਖ਼ਾਹ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਦੇਣ ਦਾ ਫੈਸਲਾ
ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਹਲਕਾ ਇੰਚਾਰਜ ਇਕਬਾਲ ਸਿੰਘ ਬਬਲੀ ਢਿੱਲੋ ਸਮੇਤ ਲੀਡਰਸ਼ਿਪ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੀੜਤ ਪਰਿਵਾਰਾਂ ਦੇ ਨਾਲ ਚਟਾਨ ਵਾਂਗ ਖੜਾ ਹੈ ਅਤੇ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਮਾਨ ਸਰਕਾਰ ਦੀ ਕਾਰਗੁਜ਼ਾਰੀ ਕਿਤੇ ਨਜ਼ਰ ਨਹੀਂ ਆ ਰਹੀ ਅਤੇ ਹੁਣ ਵਿਧਾਇਕਾਂ ਵੱਲੋਂ ਵੀ ਪਾਰਟੀ ਤੇ ਸਵਾਲ ਉਠਾਏ ਜਾ ਰਹੇ ਹਨ ਜਿਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਅਸਤੀਫਾ ਦੇਣਾ ਚਾਹੀਦਾ ਹੈ।
ਇਸ ਮੌਕੇ ਹਲਕਾ ਇੰਚਾਰਜ਼ ਬਬਲੀ ਢਿੱਲੋਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੀ ਖੇਤਰੀ ਪਾਰਟੀ ਹੈ ਜਿਸ ਦਾ ਆਪਣਿਆਂ ਨਾਲ ਔਖੇ ਸਮੇਂ ਵਿੱਚ ਖੜਨਾ ਮੁਢਲਾ ਫਰਜ਼ ਬਣਦਾ ਹੈ । ਉਹਨਾਂ ਕਿਹਾ ਕਿ ਆਉਂਦੇ ਦਿਨਾਂ ਵਿੱਚ ਹੋਰ ਰਾਹਤ ਸਮੱਗਰੀ ਇਕੱਠੀ ਕਰਕੇ ਹੋਰ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਉਹਨਾਂ ਦੇ ਨਾਲ ਸਮੁੱਚੀ ਅਕਾਲੀ ਲੀਡਰਸ਼ਿਪ ਅਤੇ ਵਰਕਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













