Punjab flood News:ਪੰਜਾਬ ‘ਚ ਹੜ੍ਹਾਂ ਦੀ ਸਥਿਤੀ ਕਾਰਨ ਹੋਏ ਭਾਰੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਪਹਿਲੀ ਵਾਰ ਕੇਂਦਰ ਸਰਕਾਰ ਦਾ ਕੋਈ ਮੰਤਰੀ ਅੱਜ ਵੀਰਵਾਰ ਨੂੰ ਪੰਜਾਬ ਦੇ ਵਿਚ ਪੁੱਜ ਰਿਹਾ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਇਸ ਸਬੰਧ ਵਿਚ ਕੱਲ ਟਵੀਟ ਕਰਕੇ ਜਾਣਕਾਰੀ ਦਿੱਤੀ ਗਈ ਸੀ। ਪੰਜਾਬ ਦੇ ਵਿਚ ਸੱਤਾਧਿਰ ਸਹਿਤ ਵਿਰੋਧੀ ਧਿਰਾਂ ਵੱਲੋਂ ਲਗਾਤਾਰ ਕੇਂਦਰ ਨੂੰ ਦੁੱਖ ਦੀ ਇਸ ਘੜੀ ਵਿਚ ਪੰਜਾਬ ਦੀ ਬਾਂਹ ਫੜਣ ਦੀ ਅਪੀਲ ਕੀਤੀ ਜਾ ਰਹੀ ਹੈ। ਸੂਚਨਾ ਮੁਤਾਬਕ ਸ਼੍ਰੀ ਚੌਹਾਨ ਸਭ ਤੋਂ ਪਹਿਲਾਂ ਅੰਮ੍ਰਿਤਸਰ ਪੁੱਜਣਗੇ।ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਦੇ ਰਾਜਪਾਲ ਵੀ ਮੌਜੂਦ ਰਹਿ ਸਕਦੇ ਹਨ।
ਖੇਤੀਬਾੜੀ ਮੰਤਰੀ ਪ੍ਰਭਾਵਿਤ ਇਲਾਕੇ ਦਾ ਦੌਰਾ ਕਰਨ ਅਤੇ ਲੋਕਾਂ ਨੂੰ ਮਿਲਣ ਤੋਂ ਇਲਾਵਾ ਉੱਚ ਅਧਿਕਾਰੀਆਂ ਨਾਲ ਮੀਟਿੰਗ ਵੀ ਕਰਨਗੇ।ਉਧਰ, ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਵੀ ਅੱਜ ਪੰਜਾਬ ਪੁੱਜ ਰਹੇ ਹਨ। ਸ਼੍ਰੀ ਗਾਂਧੀ ਵੱਲੋਂ ਪਿਛਲੇ ਦਿਨਾਂ ਤੋਂ ਹੀ ਕਾਂਗਰਸ ਪਾਰਟੀ ਦੇ ਆਗੂਆਂ ਨੂੰ ਹੜ੍ਹ ਪੀੜਤਾਂ ਦੀ ਮੱਦਦ ਲਈ ਅੱਗੇ ਆਉਣ ਦੀਆਂ ਅਪੀਲਾਂ ਕੀਤੀਆਂ ਗਈਆਂ ਹਨ। ਹਾਲਾਂਕਿ ਪੰਜਾਬ ਕਾਂਗਰਸ ਦੇ ਆਗੂ ਆਪਣੇ ਪੱਧਰ ‘ਤੇ ਸਹਾਇਤਾ ਲਈ ਇਕਜੁੱਟ ਹੋ ਰਹੇ ਹਨ ਪ੍ਰੰਤੂ ਰਾਹੁਲ ਗਾਂਧੀ ਦੇ ਦੌਰੇ ਤੋਂ ਬਾਅਦ ਕਾਂਗਰਸ ਹੋਰ ਮਜਬੂਤੀ ਨਾਲ ਕੰਮ ਕਰੇਗੀ। ਇਸਤੋਂ ਇਲਾਵਾ ਆਪ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਆ ਰਹੇ ਹਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













