ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਵੱਖ-ਵੱਖ ਐਨਜੀਓਜ਼ ਦੇ ਸਹਿਯੋਗ ਨਾਲ ਪਸ਼ੂਆਂ ਲਈ ਭੇਜਿਆ ਹਰਾ-ਚਾਰਾ

Date:

spot_img

Bathinda News:ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵੱਲੋਂ ਬਠਿੰਡਾ ਐਸੋਸੀਏਸ਼ਨ ਆਫ਼ ਐਨਜੀਓਜ਼ ਦੇ ਸਹਿਯੋਗ ਅਤੇ ਪ੍ਰੇਰਣਾ ਨਾਲ ਸਵਦੇਸ਼ੀ ਜਾਗਰਣ ਮੰਚ, ਭਾਰਤ ਵਿਕਾਸ ਪ੍ਰੀਸ਼ਦ, ਵਨਵਾਸੀ ਕਲਿਆਣ ਆਸ਼ਰਮ, ਸ੍ਰੀ ਸੁੰਦਰਕਾਂਡ ਪਾਠ ਸੇਵਾ ਸਮਿਤੀ, ਸੇਵਾ ਭਾਰਤੀ, ਸ੍ਰੀ ਗੁਰੂ ਜੀ ਲੋਕ ਕਲਿਆਣ ਸਮਿਤੀ ਅਤੇ ਸਾਕਿਸ ਗਰੁੱਪ ਦੇ ਸਾਂਝੇ ਉਪਰਾਲੇ ਰਾਹੀਂ ਹੜ੍ਹ ਪੀੜਤ ਇਲਾਕੇ ਪਿੰਡ ਫੱਤੇਵਾਲਾ (ਜ਼ਿਲ੍ਹਾ ਫਿਰੋਜ਼ਪੁਰ) ਲਈ ਪਸ਼ੂਆਂ ਦੀ ਖੁਰਾਕ ਵਜੋਂ 7100 ਕਿਲੋ ਹਰਾ-ਚਾਰਾ (ਆਚਾਰ) ਭੇਜਿਆ ਗਿਆ ਹੈ।

ਇਹ ਵੀ ਪੜ੍ਹੋ  ਕਾਂਗਰਸ ਦੇ ਬਲਾਕ ਪ੍ਰਧਾਨ ਦਾ ਗੋ+ਲੀ+ਆਂ ਮਾਰ ਕੇ ਕੀਤਾ ਕ+ਤ+ਲ

ਇਸ ਦੌਰਾਨ ਸਿਵਜ ਜੱਜ (ਸੀਨੀਅਰ ਡੀਵੀਜਨ)-ਕਮ-ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਸ੍ਰੀਮਤੀ ਬਲਜਿੰਦਰ ਕੌਰ ਮਾਨ ਅਤੇ ਸੰਸਥਾਵਾਂ ਦੇ ਨੁਮਾਇੰਦਿਆਂ ਨੇ ਕਿਹਾ ਕਿ ਹੜ੍ਹ ਪੀੜਤ ਇਲਾਕਿਆਂ ਵਿੱਚ ਸਿਰਫ਼ ਇਨਸਾਨੀ ਸਹਾਇਤਾ ਹੀ ਨਹੀਂ, ਸਗੋਂ ਪਸ਼ੂਆਂ ਲਈ ਵੀ ਚਾਰੇ ਦੀ ਵੱਡੀ ਲੋੜ ਹੈ, ਇਸ ਲਈ ਸਾਰਿਆ ਦੇ ਸਹਿਯੋਗ ਨਾਲ ਇਹ ਵੱਡਾ ਉਪਰਾਲਾ ਕੀਤਾ ਗਿਆ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਭਵਿੱਖ ਵਿੱਚ ਵੀ ਹੜ੍ਹ ਪ੍ਰਭਾਵਿਤ ਖੇਤਰ ਦੇ ਲੋਕਾਂ ਦੀ ਮਦਦ ਲਈ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ।ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਸਾਰੀਆਂ ਸਮਾਜਿਕ ਸੰਸਥਾਵਾਂ ਅਤੇ ਸੇਵਾ ਸੰਸਥਾਵਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੁਸੀਬਤ ਦੀ ਘੜੀ ਵਿੱਚ ਵੱਧ ਤੋਂ ਵੱਧ ਲੋਕ ਅੱਗੇ ਆ ਕੇ ਮਦਦ ਕਰਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

सत्ता हमारे लिए सुख भोगने का साधन नहीं, बल्कि सेवा का माध्यम है: मुख्यमंत्री नायब सिंह सैनी

👉मुख्यमंत्री ने नारनौल में ‘नमो कमल’ का किया उद्घाटन कहा:...