Sri Mukatsar News: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਡਾ. ਅਖਿਲ ਚੌਧਰੀ ਐਸ.ਐਸ.ਪੀ.ਦੀਆਂ ਹਦਾਇਤਾਂ ਤਹਿਤ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਨਾ ਸਿਰਫ਼ ਜ਼ਿਲ੍ਹੇ ਭਰ ਵਿੱਚ ਨਸ਼ਾ ਤਸਕਰਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਸਗੋਂ ਜੇਲ੍ਹ ਅੰਦਰੋਂ ਹੋਣ ਵਾਲੀਆਂ ਗੈਰਕਾਨੂੰਨੀ ਗਤੀਵਿਧੀਆਂ ਨੂੰ ਵੀ ਪੂਰੀ ਤਰ੍ਹਾਂ ਰੋਕਣ ਲਈ ਵਿਸ਼ੇਸ਼ ਸਰਚ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਇਸੇ ਸਿਲਸਿਲੇ ਵਿੱਚ ਅੱਜ ਸਵੇਰੇ ਜ਼ਿਲ੍ਹਾ ਜੇਲ੍ਹ (ਸੁਧਾਰ ਘਰ) ਸ੍ਰੀ ਮੁਕਤਸਰ ਸਾਹਿਬ ਵਿੱਚ ਇੱਕ ਵਿਸ਼ੇਸ਼ ਸਰਚ ਆਪਰੇਸ਼ਨ ਚਲਾਇਆ ਗਿਆ, ਜਿਸ ਦੌਰਾਨ ਜੇਲ੍ਹ ਦੇ ਹਰ ਹਿੱਸੇ ਦੀ ਤਲਾਸ਼ੀ ਕੀਤੀ ਗਈ।ਸਰਚ ਅਭਿਆਨ ਦੀ ਅਗਵਾਈ ਰਸ਼ਪਾਲ ਸਿੰਘ ਡੀ.ਐਸ.ਪੀ. (ਐਨ.ਡੀ.ਪੀ.ਐਸ.), ਇੰਸਪੈਕਟਰ ਵਰੁਣ ਯਾਦਵ ਮੁੱਖ ਅਫ਼ਸਰ ਥਾਣਾ ਸਦਰ ਸ.ਮ.ਸ., ਐਸ.ਆਈ. ਗੁਰਦੀਪ ਸਿੰਘ ਮੁੱਖ ਅਫ਼ਸਰ ਬਰੀਵਾਲਾ ਵੱਲੋਂ ਕੀਤੀ ਗਈ।
ਇਹ ਵੀ ਪੜ੍ਹੋ ਤਹਿਸੀਲਦਾਰ ਦੇ ਕਲਰਕ ਲਈ 20,000 ਰੁਪਏ ਦੀ ਰਿਸ਼ਵਤ ਲੈਂਦਾ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਵੱਲੋਂ ਕਾਬੂ
ਇਸ ਸਰਚ ਵਿੱਚ ਜੇਲ੍ਹ ਸਟਾਫ ਅਤੇ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਤੋਂ ਤਕਰੀਬਨ 150 ਪੁਲਿਸ ਕਰਮਚਾਰੀ ਸ਼ਾਮਲ ਹੋਏ। ਇਸ ਦੌਰਾਨ ਸੁਪਰਡੈਂਟ ਜੇਲ ਸ੍ਰੀ ਨਵਦੀਪ ਸਿੰਘ ਬੈਣੀਵਾਲ, ਐਸ.ਆਈ. ਗੁਰਦਿੱਤ ਸਿੰਘ, ਐਸ.ਆਈ. ਵਰਿੰਦਰ ਸਿੰਘ ਅਤੇ ਹੋਰ ਸਿਨੀਅਰ ਜੇਲ੍ਹ ਅਧਿਕਾਰੀ ਵੀ ਹਾਜ਼ਰ ਸਨ।ਇਹ ਸਰਚ ਆਪਰੇਸ਼ਨ ਪਹਿਲਾਂ ਤੋਂ ਹੀ ਤਿਆਰ ਕੀਤੀ ਗਈ ਪੂਰੀ ਯੋਜਨਾ ਅਧੀਨ ਕੀਤਾ ਗਿਆ ਸੀ, ਤਾਂ ਜੋ ਜੇਲ੍ਹ ਅੰਦਰ ਕੋਈ ਵੀ ਨਸ਼ਾ ਤਸਕਰੀ, ਗੈਂਗਸਟਰ ਗਤੀਵਿਧੀ ਜਾਂ ਗੈਰਕਾਨੂੰਨੀ ਸਮਾਨ (ਜਿਵੇਂ ਕਿ ਮੋਬਾਈਲ ਫੋਨ, ਨਸ਼ੀਲੇ ਪਦਾਰਥ, ਤਿੱਖੇ ਹਥਿਆਰ, ਮਨਾਹੀ-ਸ਼ੁਦਾ ਸਮੱਗਰੀ ਆਦਿ) ਦੀ ਵਰਤੋਂ ਨਾ ਹੋ ਸਕੇ।
ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਨੈਟਵਰਕ ਨੂੰ ਤੋੜਨ ਲਈ ਜੇਲ੍ਹਾਂ ਦੇ ਅੰਦਰੂਨੀ ਹਾਲਾਤਾਂ ‘ਤੇ ਕਾਬੂ ਪਾਉਣਾ ਬਹੁਤ ਜ਼ਰੂਰੀ ਹੈ, ਕਿਉਂਕਿ ਜੇਲ੍ਹਾਂ ਨੂੰ ਅਕਸਰ ਨਸ਼ਾ ਤਸਕਰੀ ਅਤੇ ਗੈਂਗਸਟਰ ਗਤੀਵਿਧੀਆਂ ਦਾ ਲੁਕਵੇਂ ਕੇਂਦਰ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾਂਦੀਆਂ ਹਨ।ਐਸ.ਐਸ.ਪੀ. ਨੇ ਕਿਹਾ ਕਿ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਦੀਆਂ ਗਤੀਵਿਧੀਆਂ ‘ਤੇ ਨਿਗਰਾਨੀ ਰੱਖਣ ਲਈ ਅਜਿਹੇ ਸਰਚ ਆਪਰੇਸ਼ਨ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਜੇਲ੍ਹ ਅੰਦਰੋਂ ਗੈਰਕਾਨੂੰਨੀ ਕੰਮ ਕਰਨ ਦੀਆਂ ਕੋਸ਼ਿਸ਼ਾਂ ਨੂੰ ਪੂਰੀ ਤਰ੍ਹਾਂ ਨਾਕਾਮ ਬਣਾਇਆ ਜਾਵੇਗਾ। ਇਸ ਲਈ ਨਿਰੰਤਰ ਅਚਾਨਕ ਚੈਕਿੰਗਾਂ ਜਾਰੀ ਰਹਿਣਗੀਆਂ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













