Gurdaspur News:Punjab flood news;ਪਿਛਲੇ ਕਈ ਦਿਨਾਂ ਤੋਂ ਹੋ ਰਹੀਆਂ ਭਾਰੀ ਬਾਰਸ਼ਾਂ ਤੇ ਪਹਾੜਾਂ ਤੋਂ ਆਏ ਪਾਣੀ ਕਾਰਨ ਦਰਿਆਵਾਂ ‘ਚ ਪਾਣੀ ਦਾ ਪੱਧਰ ਵਧਣ ਦੇ ਚੱਲਦੇ ਪੰਜਾਬ ‘ਚ ਆਏ ਹੜ੍ਹਾਂ ਵੱਲੋਂ ਮਚਾਈ ਤਬਾਹੀ ਦਾ ਜਾਇਜ਼ਾ ਤੇ ਚੱਲ ਰਹੇ ਰਾਹਤ ਕਾਰਜ਼ਾਂ ਦੀ ਸਮੀਖਿਆ ਕਰਨ ਲਈ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਪਾਰਟੀ ਐਮ਼ਪੀ ਸੰਜੇ ਸਿੰਘ ਤੇ ਸਾਥੀ ਮੰਤਰੀ ਹਰਭਜਨ ਸਿੰਘ ਈਟੀਓ ਨਾਲ ਗੁਰਦਾਸਪੁਰ ਪੁੱਜੇ ਹੋਏ ਹਨ। ਇਸ ਮੌਕੇ ਸ਼੍ਰੀ ਅਰੋੜਾ ਨੇ ਹੜ੍ਹਾਂ ਦੇ ਪਹਿਲੇ ਦਿਨ ਤੋਂ ਹੀ ਸਮੁੱਚੀ ਪੰਜਾਬ ਸਰਕਾਰ ਤੋਂ ਇਲਾਵਾ ਆਪ ਦੇ ਵਲੰਟੀਅਰਾਂ ਸਹਿਤ ਸਮਾਜ ਸੇਵੀ ਤੇ ਸਮੂਹ ਪੰਜਾਬੀ ਵੱਡਾ ਯੌਗਦਾਨ ਪਾ ਰਹੇ ਹਨ।
ਇਹ ਵੀ ਪੜ੍ਹੋ punjab cabinet ਦੀ ਅਹਿਮ ਮੀਟਿੰਗ ਅੱਜ, ਹੜ੍ਹਾਂ ਦੀ ਸਥਿਤੀ ‘ਤੇ ਹੋਵੇਗੀ ਚਰਚਾ
ਅਮਨ ਅਰੋੜਾ ਨੇ ਕਿਹਾ ਕਿ ਬੇਸ਼ੱਕ ਹੜ੍ਹਾਂ ਕਾਰਨ ਪੰਜਾਬ ਦੇ ਵੱਡੇ ਹਿੱਸੇ ਵਿਚ ਭਾਰੀ ਨੁਕਸਾਨ ਹੋਇਆ ਹੈ ਪ੍ਰੰਤੂ ਸਰਕਾਰ ਇਸ ਨੁਕਸਾਨ ਨੂੰ ਘਟਾਉਣ ਦੇ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸ ਮੌਕੇ ਸੰਜੇ ਸਿੰਘ ਨੇ ਕਿਹਾ ਕਿ ਅੱਜ ਪੰਜਾਬ ਦੇ ਵਿਚ ਹੜ੍ਹਾਂ ਨੇ ਭਾਰੀ ਨੁਕਸਾਨ ਕੀਤਾ ਹੈ ਤੇ ਪੰਜਾਬੀਆਂ ਲਈ ਇਹ ਵੱਡੀ ਮੁਸੀਬਤ ਸਬੱਬ ਬਣਿਆ ਹੋਇਆ। ਉਨ੍ਹਾਂ ਕਿਹਾ ਕਿ ਹਰੇਕ ਪ੍ਰਭਾਵਿਤ ਇਲਾਕੇ ਵਿਚ ਸਰਕਾਰ ਦੀ ਮਸ਼ੀਨਰੀ ਕੰਮ ਕਰ ਰਹੀ ਹੈ ਪ੍ਰੰਤੂ ਮੌਜੂਦਾ ਸਮੇਂ ਕੇਂਦਰ ਸਰਕਾਰ ਦੇ ਸਹਿਯੋਗ ਦੀ ਵੱਡੀ ਜਰੂਰਤ ਹੈ। ਉਨ੍ਹਾਂ ਤੰਜ਼ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਜੀ ਜੇਕਰ ਦੁਨੀਆ ਦੇ ਕਿਸੇ ਹਿੱਸੇ ਵਿਚ ਕੋਈ ਦੁਖਦ ਘਟਨਾ ਵਾਪਰਦੀ ਹੈ ਤਾਂ ਉਹ ਤੁਰੰਤ ਰਾਹਤ ਪ੍ਰਦਾਨ ਕਰਦੇ ਹਨ ਪ੍ਰੰਤੂ ਪੰਜਾਬ ਦੇ ਨਾਲ ਮਤਰੇਈ ਮਾਂ ਵਰਗਾ ਸਲੂਕ ਕਰ ਰਹੀ ਹੈ।
ਉਨ੍ਹਾਂ ਮੰਗ ਕੀਤੀ ਕਿ ਕੇਂਦਰ ਤੁਰੰਤ ਪੰਜਾਬ ਲਈ ਰਾਹਤ ਪੈਕੇਜ ਦਾ ਐਲਾਨ ਕਰੇ। ਇਸ ਦੌਰਾਨ ਉਨ੍ਹਾਂ ਵੱਲੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਵੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਸਥਾਨਕ ਵਿਧਾਇਕ ਗੁਰਦੀਪ ਸਿੰਘ ਰੰਧਾਵਾਂ, ਡਾ. ਇੰਦਰਬੀਰ ਸਿੰਘ,ਦਲਵਿੰਦਰਜੀਤ ਸਿੰਘ ਡਿਪਟੀ ਕਮਿਸ਼ਨਰ ਗੁਰਦਾਸਪੁਰ ਸਮੇਤ ਵੱਡੀ ਗਿਣਤੀ ਵਿਚ ਪ੍ਰਸ਼ਾਸਨਿਕ ਅਧਿਕਾਰੀ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













