Moga News: SSP ਅਜੈ ਗਾਂਧੀ ਦੀ ਅਗਵਾਈ ਹੇਠ ਅੱਜ ਮੋਗਾ ਪੁਲਿਸ ਵੱਲੋਂ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੌਰਾਨ ਉਹਨਾਂ ਪੁਲਿਸ ਕਰਮਚਾਰੀਆਂ ਨੂੰ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਨੇ ਪਿਛਲੇ ਸਮੇਂ ਦੌਰਾਨ ਆਪਣੀ ਡਿਊਟੀ ਪੂਰੀ ਇਮਾਨਦਾਰੀ, ਮਿਹਨਤ ਅਤੇ ਨਿਸ਼ਠਾ ਨਾਲ ਨਿਭਾਈ।ਐੱਸ.ਐੱਸ.ਪੀ. ਨੇ ਆਪਣੇ ਸੰਬੋਧਨ ਵਿੱਚ ਕਰਮਚਾਰੀਆਂ ਦੀ ਸੇਵਾ ਅਤੇ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਪੁਲਿਸ ਫੋਰਸ ਦੇ ਅੰਦਰ ਮਨੋਬਲ ਉੱਚਾ ਰੱਖਣਾ ਬਹੁਤ ਜ਼ਰੂਰੀ ਹੈ। ਇਸ ਤਰ੍ਹਾਂ ਦੇ ਸਨਮਾਨ ਕਰਮਚਾਰੀਆਂ ਨੂੰ ਹੋਰ ਨਿਸ਼ਠਾ ਨਾਲ ਕੰਮ ਕਰਨ ਲਈ ਪ੍ਰੇਰਿਤ ਕਰਦੇ ਹਨ।
ਇਸ ਮੌਕੇ ‘ਤੇ ਕੁੱਲ 13 ਪੁਲਿਸ ਕਰਮਚਾਰੀਆਂ ਨੂੰ ਦਰਜਾ ਪਹਿਲਾ ਪ੍ਰਸ਼ੰਸਾ ਪੱਤਰ ਦਿੱਤੇ ਗਏ। ਐੱਸ.ਐੱਸ.ਪੀ. ਮੋਗਾ ਨੇ ਇਹ ਵੀ ਦੱਸਿਆ ਕਿ ਭਵਿੱਖ ਵਿੱਚ ਵੀ ਜਿਹੜੇ ਕਰਮਚਾਰੀ ਆਪਣੀ ਡਿਊਟੀ ਵਿੱਚ ਵਧੀਆ ਪ੍ਰਦਰਸ਼ਨ ਕਰਨਗੇ, ਉਹਨਾਂ ਨੂੰ ਇੰਝ ਹੀ ਸਨਮਾਨਿਤ ਕੀਤਾ ਜਾਵੇਗਾ, ਤਾਂ ਜੋ ਸਾਰੇ ਸਟਾਫ਼ ਨੂੰ ਪ੍ਰੇਰਣਾ ਮਿਲੇ। ਐੱਸ.ਐੱਸ.ਪੀ.ਨੇ ਇਹ ਸੁਨੇਹਾ ਵੀ ਦਿੱਤਾ ਕਿ ਜਨਤਾ ਦੀ ਸੇਵਾ, ਕਾਨੂੰਨ ਦੀ ਪਾਲਣਾ ਅਤੇ ਅਪਰਾਧ ਦੇ ਖਾਤਮੇ ਲਈ ਪੁਲਿਸ ਹਮੇਸ਼ਾਂ ਤਤਪਰ ਹੈ, ਅਤੇ ਕਰਮਚਾਰੀਆਂ ਦੀ ਇਹ ਲਗਨ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਂਦੀ ਹੈ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













