👉ਭਰਤੀ ਹੋਣ ਵਾਲੇ ਜ਼ਿਆਦਾਤਰ ਨੌਜਵਾਨਾਂ ਨੂੰ ਮੌਜੂਦਾ ਸਰਕਾਰ ਦੌਰਾਨ ਮਿਲੀ ਦੂਸਰੀ ਜਾਂ ਤੀਸਰੀ ਵਾਰ ਨੌਕਰੀ
Chandigarh News:ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਵਿੱਤੀ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਲਈ ਅੱਜ ਨਵੇਂ ਭਰਤੀ ਹੋਏ 16 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀਆਂ ਨਵ-ਗਠਿਤ ‘ਡਾਇਰੈਕਟੋਰੇਟ ਆਫ਼ ਖ਼ਜਾਨਾ ਤੇ ਲੇਖਾ ਸ਼ਾਖਾ, ਪੈਨਸ਼ਨ ਅਤੇ ਨਿਊ ਪੈਨਸ਼ਨ ਸਕੀਮ’ ਲਈ ਕੀਤੀਆਂ ਗਈਆਂ ਹਨ।
ਇਸ ਮੌਕੇ ਦੀ ਖਾਸ ਗੱਲ ਇਹ ਰਹੀ ਕਿ ਜ਼ਿਆਦਾਤਰ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਮੌਜੂਦਾ ਪੰਜਾਬ ਸਰਕਾਰ ਅਧੀਨ ਦੂਜੀ ਜਾਂ ਤੀਜੀ ਨੌਕਰੀ ਮਿਲੀ ਹੈ।
ਇਹ ਵੀ ਪੜ੍ਹੋ ਨਸ਼ਾ ਤਸਕਰ ਸੋਨੀ ਸਮੇਤ ਪੰਜ ਵਿਅਕਤੀ 8.1 ਕਿਲੋ ਹੈਰੋਇਨ ਨਾਲ ਗ੍ਰਿਫ਼ਤਾਰ
ਵਿਭਾਗ ਵਿੱਚ ਕਲਰਕ ਵਜੋਂ ਨਿਯੁਕਤ ਹੋਈ ਸੰਦੀਪ ਕੌਰ ਨੂੰ ਪਹਿਲਾਂ ਪੁਲਿਸ ਅਤੇ ਸਹਿਕਾਰੀ ਬੈਂਕ ਵਿੱਚ ਵੀ ਨੌਕਰੀ ਮਿਲੀ ਸੀ। ਇਸੇ ਤਰ੍ਹਾਂ ਜੀਵਨ ਸਿੰਘ, ਹੈਪੀ ਕੁਮਾਰ, ਸਾਹਿਲ ਸਿਆਗ, ਅਵਤਾਰ ਸਿੰਘ ਅਤੇ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਉਨ੍ਹਾਂ ਦੀ ਦੂਜੀ ਨਿਯੁਕਤੀ ਹੈ। ਉਨ੍ਹਾਂ ਨੇ ਸੂਬੇ ਦੇ ਨੌਜਵਾਨਾਂ ਲਈ ਰੁਜ਼ਗਾਰ ਦੇ ਕਈ ਮੌਕੇ ਪੈਦਾ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ।ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਨਵੇਂ ਕਰਮਚਾਰੀਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ।
ਇਹ ਵੀ ਪੜ੍ਹੋ ਪੰਜਾਬ ਦੇ ਹੜ੍ਹ ਪੀੜਤਾਂ ਦੀ ਮਦਦ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਫ਼ਿਰਾਖ਼ਦਿਲੀ ਦਿਖਾਉਣ: ਬਰਿੰਦਰ ਕੁਮਾਰ ਗੋਇਲ
ਉਨ੍ਹਾਂ ਨੇ ਸਰਕਾਰੀ ਦਫ਼ਤਰਾਂ ਦੇ ਸੁਚਾਰੂ ਕੰਮਕਾਜ ਵਿੱਚ ਕਲਰਕਾਂ ਦੀ ਅਹਿਮ ਭੂਮਿਕਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਕਲਰਕ ਦਫ਼ਤਰੀ ਕੰਮਕਾਜ ਦਾ ਮੁੱਢਲਾ ਅਧਾਰ ਹਨ, ਅਤੇ ਉਨ੍ਹਾਂ ਦੀ ਕੁਸ਼ਲਤਾ ਵਿਭਾਗ ਦੇ ਸੁਚਾਰੂ ਕੰਮਕਾਜ ਵਿੱਚ ਅਹਿਮ ਭੂਮਿਕਾ ਨਿਭਾਵੇਗੀ। ਉਨ੍ਹਾਂ ਨਵੇਂ ਭਰਤੀ ਹੋਏ ਕਲਰਕਾਂ ਨੂੰ ਇਮਾਨਦਾਰੀ, ਅਨੁਸ਼ਾਸਨ ਅਤੇ ਲਗਨ ਨਾਲ ਆਪਣੀ ਡਿਊਟੀ ਨਿਭਾਉਣ ਅਤੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਵਿੱਤ ਅਲੋਕ ਸ਼ੇਖਰ, ਡਾਇਰੈਕਟਰ ਖ਼ਜਾਨਾ ਅਰਵਿੰਦ ਕੁਮਾਰ ਅਤੇ ਵਧੀਕ ਡਾਇਰੈਕਟਰ ਖ਼ਜਾਨਾ ਸਿਮਰਜੀਤ ਕੌਰ ਵੀ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













