Punjab Cabinet Meeting news; ਪੰਜਾਬ ਕੈਬਨਿਟ ਨੇ ਸਕੂਲ ਸਿੱਖਿਆ ਵਿਭਾਗ ਵਿੱਚ 1007 ਅਸਾਮੀਆਂ ਸਿਰਜਣ ਅਤੇ ‘ਸਮੱਗਰ ਸਿੱਖਿਆ ਅਭਿਆਨ’ (ਐਸ.ਐਸ.ਏ.) ਅਧੀਨ ਨਾਨ-ਟੀਚਿੰਗ ਸਟਾਫ਼ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਲਈ ਵੀ ਸਹਿਮਤੀ ਦੇ ਦਿੱਤੀ। ਇਸ ਨਾਲ ਐਸ.ਐਸ.ਏ. ਦੇ ਨਾਨ-ਟੀਚਿੰਗ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਦੀ ਲੰਮੇ ਸਮੇਂ ਤੋਂ ਲਟਕਦੀ ਮੰਗ ਪੂਰਾ ਹੋਣ ਦਾ ਰਾਹ ਪੱਧਰਾ ਹੋਵੇਗਾ ਅਤੇ ਸਰਕਾਰੀ ਢਾਂਚੇ ਵਿੱਚ ਤਜਰਬੇਕਾਰ ਮੁਲਾਜ਼ਮ ਸ਼ਾਮਲ ਹੋਣ ਨਾਲ ਸਿੱਖਿਆ ਵਿਭਾਗ ਦੇ ਪ੍ਰਸ਼ਾਸਕੀ ਕੰਮਾਂ ਵਿੱਚ ਤੇਜ਼ੀ ਆਵੇਗੀ ਤੇ ਹੋਰ ਕਾਨੂੰਨੀ ਅੜਿੱਕੇ ਦੂਰ ਹੋਣਗੇ।
👉ਪੰਜਾਬ ਐਜੂਕੇਸ਼ਨ ਸਰਵਿਸ ਰੂਲਜ਼-2018 ਵਿੱਚ ਸੋਧ ਨੂੰ ਮਿਲੀ ਪ੍ਰਵਾਨਗੀ
ਕੈਬਨਿਟ ਨੇ ਸਿੱਖਿਆ ਵਿਭਾਗ ਵਿੱਚ ਤਰੱਕੀਆਂ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ ਪੰਜਾਬ ਐਜੂਕੇਸ਼ਨ ਸਰਵਿਸ ਰੂਲਜ਼-2018 ਵਿੱਚ ਸੋਧ ਨੂੰ ਵੀ ਮਨਜ਼ੂਰੀ ਦੇ ਦਿੱਤੀ। 2018 ਦੇ ਮੌਜੂਦਾ ਨਿਯਮਾਂ ਵਿੱਚ ਕੁਝ ਕਾਡਰਾਂ ਲਈ ਤਰੱਕੀ ਦਾ ਕੋਈ ਮੌਕਾ ਨਹੀਂ ਸੀ ਪਰ ਹੁਣ ਇਨ੍ਹਾਂ ਨਿਯਮਾਂ ਵਿੱਚ ਸੋਧਾਂ ਨਾਲ ਪੀ.ਟੀ.ਆਈ. (ਐਲੀਮੈਂਟਰੀ), ਪ੍ਰੀ-ਪ੍ਰਾਇਮਰੀ ਅਧਿਆਪਕਾਂ, ਸਪੈਸ਼ਲ ਐਜੂਕੇਟਰ ਅਧਿਆਪਕਾਂ (ਸੈਕੰਡਰੀ) ਤੇ ਸਪੈਸ਼ਲ ਐਜੂਕੇਟਰ ਅਧਿਆਪਕਾਂ (ਐਲੀਮੈਂਟਰੀ) ਅਤੇ ਵੋਕੇਸ਼ਨਲ ਮਾਸਟਰਾਂ ਨੂੰ ਤਰੱਕੀ ਦੇ ਨਵੇਂ ਮੌਕੇ ਮਿਲਣਗੇ। ਇਸ ਸੋਧ ਨਾਲ ਤਕਰੀਬਨ 1500 ਅਧਿਆਪਕਾਂ ਨੂੰ ਲਾਭ ਮਿਲੇਗਾ। ਇਸ ਸੋਧ ਨਾਲ ਨਵੀਆਂ ਭਰਤੀਆਂ ਦਾ ਰਾਹ ਖੁੱਲ੍ਹੇਗਾ ਅਤੇ ਚਾਹਵਾਨ ਉਮੀਦਵਾਰਾਂ ਲਈ ਨੌਕਰੀਆਂ ਦੇ ਨਵੇਂ ਮੌਕੇ ਪੈਦਾ ਹੋਣਗੇ।
ਇਹ ਵੀ ਪੜ੍ਹੋ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਜ਼ਾਰਤ ਨੇ ਲਏ ਵੱਡੇ ਫੈਸਲੇ; ‘ਜਿਸਦਾ ਖੇਤਾ, ਉਸਦੀ ਰੇਤ’ ਤੇ ਫ਼ਸਲਾਂ ਦਾ 20 ਹਜ਼ਾਰ ਏਕੜ ਮੁਆਵਜ਼ਾ
👉ਜ਼ਿਲ੍ਹਾ ਪ੍ਰੀਸ਼ਦਾਂ ਵਿੱਚੋਂ ਸਿਹਤ ਵਿਭਾਗ ਵਿੱਚ ਰਲੇਵੇਂ ਮੌਕੇ ਰੂਰਲ ਮੈਡੀਕਲ ਅਫ਼ਸਰਾਂ ਨੂੰ ‘ਪੇਅ ਪ੍ਰੋਟੈਕਸ਼ਨ’ ਦਾ ਲਾਭ ਦਿੱਤਾ
ਪੰਜਾਬ ਕੈਬਨਿਟ ਨੇ ਜ਼ਿਲ੍ਹਾ ਪ੍ਰੀਸ਼ਦ ਅਧੀਨ ਕੰਮ ਕਰ ਰਹੇ ਰੂਰਲ ਮੈਡੀਕਲ ਅਫ਼ਸਰਾਂ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਤਬਾਦਲੇ (ਰਲੇਵੇਂ) ਮੌਕੇ ਉਨ੍ਹਾਂ ਦੀ ‘ਪੇਅ ਪ੍ਰੋਟੈਕਸ਼ਨ’ ਯਕੀਨੀ ਬਣਾਉਣ ਦੀ ਵੀ ਮਨਜ਼ੂਰੀ ਦੇ ਦਿੱਤੀ। ਇਨ੍ਹਾਂ ਮੈਡੀਕਲ ਅਫ਼ਸਰਾਂ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿੱਚ ਤਬਾਦਲੇ/ਰਲੇਵੇਂ ਮਗਰੋਂ ‘ਪੇਅ ਪ੍ਰੋਟੈਕਸ਼ਨ’ ਦਾ ਲਾਭ ਇਸ ਸ਼ਰਤ ਉੱਤੇ ਮਿਲੇਗਾ ਕਿ ‘ਪੇਅ ਪ੍ਰੋਟੈਕਸ਼ਨ’ ਤੋਂ ਇਲਾਵਾ ਪਿਛਲੀ ਸੇਵਾ ਦਾ ਲਾਭ ਕਿਸੇ ਵੀ ਹੋਰ ਉਦੇਸ਼ ਲਈ ਲਾਗੂ ਨਹੀਂ ਹੋਵੇਗਾ।
👉ਸਰਕਾਰੀ ਡਾਕਟਰਾਂ ਦੇ ਸਨਮਾਨ ਲਈ ਨੀਤੀ ਘੜਨ ਨੂੰ ਸਹਿਮਤੀ
ਕੈਬਨਿਟ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਧੀਨ ਕੰਮ ਕਰਦੇ ਸਰਕਾਰੀ ਡਾਕਟਰਾਂ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਬਦਲੇ ਸਨਮਾਨਿਤ ਕਰਨ ਲਈ ਨੀਤੀ ਘੜਨ ਨੂੰ ਵੀ ਸਹਿਮਤੀ ਦੇ ਦਿੱਤੀ। ਇਸ ਤਹਿਤ ਸਾਰੇ ਡਾਕਟਰ ਭਾਵੇਂ ਉਹ ਵਿਭਾਗ ਵਿੱਚ ਰੈਗੂਲਰ ਜਾਂ ਕੰਟਰੈਕਟ ਉੱਤੇ ਹਨ, ਆਪਣੀਆਂ ਸਬੰਧਤ ਸ਼੍ਰੇਣੀਆਂ ਵਿੱਚ ਇਹ ਸਨਮਾਨ ਲੈਣ ਦੇ ਹੱਕਦਾਰ ਹੋਣਗੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













